ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਨਿਗਰਾਨ ਕਮੇਟੀ ਦੀ ਅੱਜ ਹੋਵੇਗੀ ਜਥੇਦਾਰ ਨਾਲ ਮੀਟਿੰਗ

0
134
ਨਿਗਰਾਨ ਕਮੇਟੀ ਦੀ ਪਿਛਲੇ ਦਿਨੀਂ ਹੋਈ ਇੱਕ ਮੀਟਿੰਗ ਦੀ ਫ਼ਾਈਲ ਫ਼ੋਟੋ।
ਨਿਗਰਾਨ ਕਮੇਟੀ ਦੀ ਪਿਛਲੇ ਦਿਨੀਂ ਹੋਈ ਇੱਕ ਮੀਟਿੰਗ ਦੀ ਫ਼ਾਈਲ ਫ਼ੋਟੋ।
+2

👉ਪਿਛਲੇ ਦਿਨੀਂ ਕਮੇਟੀ ਦੇ 5 ਮੈਂਬਰਾਂ ਨੇ ਅਕਾਲੀ ਲੀਡਰਸ਼ਿਪ ਵੱਲੋਂ ਸਹਿਯੋਗ ਨਾ ਕਰਨ ‘ਤੇ ਜਥੈਦਾਰ ਨੂੰ ਲਿਖਿਆ ਸੀ ਪੱਤਰ
Amritsar News: ਪਿਛਲੇ ਸਾਲ ਧਾਰਮਿਕ ਮਾਮਲਿਆਂ ’ਚ ਅਕਾਲੀ ਲੀਡਰਸ਼ਿਪ ਨੂੰ ਸਜ਼ਾ ਲਗਾਉਣ ਦੌਰਾਨ 2 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਨਿਰਪੱਖ ਭਰਤੀ ਲਈ ਬਣਾਈ 7 ਮੈਂਬਰੀ ਨਿਗਰਾਨ ਕਮੇਟੀ ਦੇ 5 ਮੈਂਬਰਾਂ ਵੱਲੋਂ ਅੱਜ ਐਤਵਾਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਇਹ ਮੁਲਾਕਾਤ ਇਸ ਲਈ ਵੀ ਅਹਿਮ ਹੈ ਕਿ ਪਿਛਲੇ ਦਿਨੀਂ ਪਟਿਆਲਾ ’ਚ ਇੰਨ੍ਹਾਂ ਪੰਜ ਮੈਂਬਰਾਂ ਦੀ ਹੋਈ ਮੀਟਿੰਗ ਤੋਂ ਬਾਅਦ ਜਥੇਦਾਰ ਸਾਹਿਬ ਨੂੰ ਇੱਕ ਪੱਤਰ ਲਿਖਿਆ ਗਿਆ ਸੀ, ਜਿਸਦੇ ਵਿਚ ਉਨ੍ਹਾਂ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਨਿਗਰਾਨ ਕਮੇਟੀ ਨੂੰ ਸਹਿਯੋਗ ਨਾ ਕਰਨ ਦਾ ਦੋਸ਼ ਲਗਾਇਆ ਸੀ।

ਇਹ ਵੀ ਪੜ੍ਹੋ  ਜਾਗੋ ਸਮਾਗਮ ’ਚ ਹੋਏ ਹਵਾਈ ਫ਼ਾਈਰ ਦੌਰਾਨ ਗੋਲੀ ਲੱਗਣ ਕਾਰਨ ਨੌਜਵਾਨ ਦੀ ਹੋਈ ਮੌ+ਤ ਦਾ ਮਾਮਲਾ ਗਰਮਾਇਆ, ਦੇਖੋ ਵੀਡੀਓ

ਜਿਕਰਯੋਗ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਬਣਾਈ ਇਸ 7 ਮੈਂਬਰੀ ਵਿਚੋਂ ਖ਼ੁਦ ਸ: ਧਾਮੀ ਵੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੇ ਨਾਲ-ਨਾਲ ਇਸ ਕਮੇਟੀ ਤੋਂ ਵੀ ਅਸਤੀਫ਼ਾ ਦੇ ਗਏ ਸਨ। ਇਸੇ ਤਰ੍ਹਾਂ ਇੱਕ ਹੋਰ ਸਾਬਕਾ ਪ੍ਰਧਾਨ ਕ੍ਰਿਪਾਲ ਸਿੰਘ ਬੰਡੂਗਰ ਨੇ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਇਸ ਕਮੇਟੀ ਦੀਆਂ ਸੇਵਾਵਾਂ ਤੋਂ ਵੱਖ ਕਰਨ ਦੀ ਅਪੀਲ ਕੀਤੀ ਸੀ। ਜਿਸਤੋਂ ਬਾਅਦ ਹੁਣ ਇਸ ਕਮੇਟੀ ਵਿਚ ਸੁਧਾਰ ਲਹਿਰ ਦੇ ਸਾਬਕਾ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮੇਦਪੁਰੀ ਅਤੇ ਬੀਬੀ ਸਤੰਵਤ ਕੌਰ ਹੀ ਸ਼ਾਮਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here