ਚੰਡੀਗੜ੍ਹ, 11 ਅਕਤੂੁਬਰ: ਹਰਿਆਣਾ ’ਚ ਲਗਾਤਾਰ ਤੀਜੀ ਵਾਰ ਬਹੁਮਤ ਹਾਸਲ ਕਰਕੇ ਇਤਿਹਾਸ ਰਚਣ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ 15 ਅਕਤੂਬਰ ਨੂੰ ਪੰਚਕੂਲਾ ਵਿਚ ਸਹੁੰ ਚੁੱਕੇਗੀ। ਇਸ ਸਹੁੰ ਚੁੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਹਿਤ ਭਾਜਪਾ ਦੇ ਵੱਡੇ ਆਗੂ ਅਤੇ ਕਈ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਹੋਣਗੇ। ਪਤਾ ਲੱਗਿਆ ਹੈ ਕਿ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਚੰਡੀਗੜ੍ਹ ਵਿਖੇ ਭਾਜਪਾ ਦੀ ਮੀਟਿੰਗ ਵੀ ਹੋਵੇਗੀ।
ਇਹ ਵੀ ਪੜੋ: ਆਪ ਨੇ ਜੰਮੂ ਕਸ਼ਮੀਰ ’ਚ ਨੈਸ਼ਨਲ ਕਾਨਫਰੰਸ ਨੂੰ ਦਿੱਤਾ ਸਮਰਥਨ
ਸੰਭਾਵਿਤ ਤੌਰ ‘ਤੇ ਮੌਜੂਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹੀ ਮੁੱਖ ਮੰਤਰੀ ਵਜੋਂ ਜਿੰਮੇਵਾਰੀ ਸੰਭਾਲਣਗੇ। ਹਾਲਾਂਕਿ ਸੀਨੀਅਰ ਆਗੂ ਅਨਿਲ ਵਿਜ ਵੀ ਮੁੱਖ ਮੰਤਰੀ ਦੇ ਅਹੁੱਦੇ ਦੀ ਦੋੜ ’ਚ ਹਨ। ਜਦੋਂਕਿ ਕੁੱਝ ਆਗੂ ਉਪ ਮੁੱਖ ਮੰਤਰੀ ਬਣਨ ਲਈ ਕੋਸ਼ਿਸ਼ ਕਰ ਰਹੇ ਹਨ। ਉਧਰ ਪੰਚਕੂਲਾ ਵਿਚ ਹੋਣ ਵਾਲੇ ਤੀਜੀ ਵਾਰ ਸਹੁੰ ਚੁੱਕ ਸਮਾਗਮ ਲਈ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿਚ ਪੰਚਕੂਲਾ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਇੱਕ 10 ਮੈਂਬਰੀ ਕਮੇਟੀ ਬਣਾਈ ਗਈ ਹੈ।
Share the post "ਹਰਿਆਣਾ ’ਚ 15 ਅਕਤੂਬਰ ਨੂੰ ਨਵੀਂ ਸਰਕਾਰ ਚੁੱਕੇਗੀ ਸਹੁੰ, ਮੋਦੀ ਸਹਿਤ ਵੱਡੇ ਆਗੂ ਹੋਣਗੇ ਸ਼ਾਮਲ"