ਹਰਿਆਣਾ ’ਚ 15 ਅਕਤੂਬਰ ਨੂੰ ਨਵੀਂ ਸਰਕਾਰ ਚੁੱਕੇਗੀ ਸਹੁੰ, ਮੋਦੀ ਸਹਿਤ ਵੱਡੇ ਆਗੂ ਹੋਣਗੇ ਸ਼ਾਮਲ

Date:

spot_img

ਚੰਡੀਗੜ੍ਹ, 11 ਅਕਤੂੁਬਰ: ਹਰਿਆਣਾ ’ਚ ਲਗਾਤਾਰ ਤੀਜੀ ਵਾਰ ਬਹੁਮਤ ਹਾਸਲ ਕਰਕੇ ਇਤਿਹਾਸ ਰਚਣ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ 15 ਅਕਤੂਬਰ ਨੂੰ ਪੰਚਕੂਲਾ ਵਿਚ ਸਹੁੰ ਚੁੱਕੇਗੀ। ਇਸ ਸਹੁੰ ਚੁੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਹਿਤ ਭਾਜਪਾ ਦੇ ਵੱਡੇ ਆਗੂ ਅਤੇ ਕਈ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਹੋਣਗੇ। ਪਤਾ ਲੱਗਿਆ ਹੈ ਕਿ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਚੰਡੀਗੜ੍ਹ ਵਿਖੇ ਭਾਜਪਾ ਦੀ ਮੀਟਿੰਗ ਵੀ ਹੋਵੇਗੀ।

ਇਹ ਵੀ ਪੜੋ: ਆਪ ਨੇ ਜੰਮੂ ਕਸ਼ਮੀਰ ’ਚ ਨੈਸ਼ਨਲ ਕਾਨਫਰੰਸ ਨੂੰ ਦਿੱਤਾ ਸਮਰਥਨ

ਸੰਭਾਵਿਤ ਤੌਰ ‘ਤੇ ਮੌਜੂਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹੀ ਮੁੱਖ ਮੰਤਰੀ ਵਜੋਂ ਜਿੰਮੇਵਾਰੀ ਸੰਭਾਲਣਗੇ। ਹਾਲਾਂਕਿ ਸੀਨੀਅਰ ਆਗੂ ਅਨਿਲ ਵਿਜ ਵੀ ਮੁੱਖ ਮੰਤਰੀ ਦੇ ਅਹੁੱਦੇ ਦੀ ਦੋੜ ’ਚ ਹਨ। ਜਦੋਂਕਿ ਕੁੱਝ ਆਗੂ ਉਪ ਮੁੱਖ ਮੰਤਰੀ ਬਣਨ ਲਈ ਕੋਸ਼ਿਸ਼ ਕਰ ਰਹੇ ਹਨ। ਉਧਰ ਪੰਚਕੂਲਾ ਵਿਚ ਹੋਣ ਵਾਲੇ ਤੀਜੀ ਵਾਰ ਸਹੁੰ ਚੁੱਕ ਸਮਾਗਮ ਲਈ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿਚ ਪੰਚਕੂਲਾ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਇੱਕ 10 ਮੈਂਬਰੀ ਕਮੇਟੀ ਬਣਾਈ ਗਈ ਹੈ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...