ਪਿੰਡ ਦੇ ਵਿਕਾਸ ਕਾਰਜਾਂ ‘ਤੇ ਕੀਤੀ ਵਿਚਾਰ-ਚਰਚਾ
ਕੈਬਨਿਟ ਮੰਤਰੀ ਨੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਾਉਣ ਦਾ ਦਬਾਇਆ ਭਰੋਸਾ
ਕੋਟੜਾ ਲਹਿਲ, 17 ਅਕਤੂਬਰ:ਲਹਿਰਾ ਗਾਗਾ ਹਲਕੇ ਚ ਪੈਂਦੇ ਪਿੰਡ ਕੋਟੜਾ ਲਹਿਲ ਦੀ ਨਵੀਂ ਗ੍ਰਾਮ ਪੰਚਾਇਤ ਅਤੇ ਸਰਪੰਚ ਗੋਰਖਾ ਸਿੰਘ ਨੇ ਜਲ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ।ਇਸ ਮੌਕੇ ਪਿੰਡ ਕੋਟੜਾ ਲਹਿਲ ਦੀ ਗ੍ਰਾਮ ਪੰਚਾਇਤ ਨੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੂੰ ਪਿੰਡ ਦੇ ਹੋਣ ਵਾਲੇ ਵਿਕਾਸ ਕਾਰਜ ਬਾਰੇ ਜਾਣੂ ਕਰਵਾਇਆ।
ਇਹ ਵੀ ਪੜ੍ਹੋ:ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ
ਇਸ ਮੌਕੇ ਗ੍ਰਾਮ ਪੰਚਾਇਤ ਨੇ ਦੱਸਿਆ ਕਿ ਪਿੰਡ ਦਾ ਵਾਟਰ ਵਰਕਸ ਕਾਫੀ ਲੰਬੇ ਸਮੇਂ ਤੋਂ ਬੰਦ ਪਿਆ ਹੈ ਅਤੇ ਪਿੰਡ ਅੰਦਰ ਹੋਰ ਵੀ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕਾਰਜ ਹੋਣ ਵਾਲੇ ਹਨ।ਇਸ ਮੌਕੇ ਕੈਬਨਿਟ ਮੰਤਰੀ ਨੇ ਗ੍ਰਾਮ ਪੰਚਾਇਤ ਨੂੰ ਭਰੋਸਾ ਦਵਾਉਂਦਿਆ ਕਿਹਾ ਕਿ ਜਿੱਥੇ ਪਿੰਡ ਕੋਟੜਾ ਲਹਿਲ ਦੇ ਅਧੂਰੇ ਪਏ ਵਿਕਾਸ ਕਾਰਜ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ ਉੱਥੇ ਹੀ ਨਵੇਂ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਜਲਦ ਆਰੰਭਿਆ ਜਾਵੇਗਾ।ਇਸ ਮੌਕੇ ਗ੍ਰਾਮ ਪੰਚਾਇਤ ਤੋਂ ਇਲਾਵਾ ਕਾਮਰੇਡ ਹਰੀ ਸਿੰਘ, ਰਿੰਕੂ ਸਿੰਘ ਅਤੇ ਪਿੰਡ ਦੇ ਮੋਹਤਵਾਰ ਵਿਅਕਤੀ ਆਦਿ ਹਾਜ਼ਰ ਸਨ।
Share the post "ਪਿੰਡ ਕੋਟੜਾ ਲਹਿਲ ਦੀ ਨਵੀਂ ਪੰਚਾਇਤ ਨੇ ਜਲ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨਾਲ ਕੀਤੀ ਮੁਲਾਕਾਤ"