ਕਾਂਗਰਸ ਦੇ ਨਵੇਂ ਚੁਣੇ ਵਿਧਾਇਕ ਚੁੱਕਣਗੇ 4 ਨੂੰ ਸਹੁੰ
ਚੰਡੀਗੜ੍ਹ, 28 ਨਵੰਬਰ: ਪੰਜਾਬ ਦੇ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਲਈ 20 ਨਵੰਬਰ ਨੂੰ ਹੋਈਆਂ ਜਿਮਨੀ ਚੋਣਾਂ ਦੇ ਵਿੱਚ ਨਵੇਂ ਚੁਣੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਅਗਲੇ ਸੋਮਵਾਰ ਸਹੁੰ ਚੁਕਾਈ ਜਾਵੇਗੀ। ਮਿਲੀ ਸੂਚਨਾ ਮੁਤਾਬਕ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸੋਮਵਾਰ ਨੂੰ 11:30 ਵਜੇ ਇੰਨਾਂ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਜਦੋਂਕਿ ਕਾਂਗਰਸ ਦੀ ਟਿਕਟ ‘ਤੇ ਚੁਣੇ ਗਏ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ 4 ਦਸੰਬਰ ਦੇ ਸਹੁੰ ਚੁੱਕਣ ਦੀ ਉਮੀਦ ਹੈ।
ਇਹ ਵੀ ਪੜ੍ਹੋ CM Mann ਨੇ ਜਿਮਨੀ ਚੋਣਾਂ ਦੌਰਾਨ ਨਵੇਂ ਚੁਣੇ ਗਏ AAP MLA ਨਾਲ ਕੀਤੀ ਮੁਲਾਕਾਤ
ਜਿਕਰਯੋਗ ਹੈ ਕਿ 23 ਨਵੰਬਰ ਨੂੰ ਸਾਹਮਣੇ ਆਏ ਚੋਣ ਨਤੀਜਿਆਂ ਦੇ ਵਿੱਚ ਇਹਨਾਂ ਚਾਰ ਹਲਕਿਆਂ ਵਿੱਚੋਂ ਤਿੰਨ ਹਲਕਿਆਂ ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਚੱਬੇਵਾਲ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਗੁਰਦੀਪ ਸਿੰਘ ਰੰਧਾਵਾ, ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਡਾ ਇਸਾਂਕ ਚੱਬੇਵਾਲ ਨੇ ਜਿੱਤ ਪ੍ਰਾਪਤ ਕੀਤੀ ਸੀ ਜਦੋਂ ਕਿ ਬਰਨਾਲਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋ ਜਿੱਤਣ ਵਿੱਚ ਸਫਲ ਰਹੇ ਸਨ।