spot_img
spot_img

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

Date:

spot_img

ਲੁਧਿਆਣਾ 3.86 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ ਨਾਲ ਪਹਿਲੇ ਸਥਾਨ ‘ਤੇ, ਅੰਮ੍ਰਿਤਸਰ 2.66 ਲੱਖ ਕਿੱਟਾਂ ਦੀ ਵੰਡ ਨਾਲ ਦੂਜੇ ਅਤੇ ਪਟਿਆਲਾ 2.37 ਲੱਖ ਦੇ ਅੰਕੜੇ ਨਾਲ ਤੀਜੇ ਸਥਾਨ ‘ਤੇ ਰਿਹਾ
Punjab News:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਰਾਸ਼ਨ ਕਿੱਟ ਵੰਡ ਮੁਹਿੰਮ ‘ਮੇਰੀ ਰਸੋਈ’ ਵਿੱਚ ਤੇਜ਼ੀ ਲਿਆਂਦੀ ਗਈ ਹੈ, ਜਿਸ ਤਹਿਤ ਲਗਭਗ 33.86 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ ਭਾਵ 3 ਮਹੀਨਿਆਂ ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਪ੍ਰਦਾਨ ਕਰਨਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਇਸ ਪਹਿਲਕਦਮੀ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਮਿਸ਼ਨ ਮੋਡ ‘ਤੇ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ 👉Punjab Govt ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

ਜ਼ਿਕਰਯੋਗ ਹੈ ਕਿ ਇਸ ਸਕੀਮ ਤਹਿਤ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਮਿਲੇਗੀ ਜਿਸ ਨੂੰ ਇੱਕ ਪਰਿਵਾਰ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ ਕੀਤਾ ਗਿਆ ਹੈ। ਇਸ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋਗ੍ਰਾਮ ਦਾਲ, ਦੋ ਕਿਲੋਗ੍ਰਾਮ ਖੰਡ, ਇੱਕ ਕਿਲੋਗ੍ਰਾਮ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਹ ਰਾਸ਼ਨ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਇਹ ਰਾਸ਼ਨ ਕਿੱਟਾਂ ਮਾਰਕਫੈੱਡ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਦੋਂ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਸੂਬੇ ਭਰ ਵਿੱਚ ਵੰਡ ਨੈੱਟਵਰਕ ਦੀ ਨਿਗਰਾਨੀ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ 👉ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼; ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ

ਹੁਣ ਤੱਕ ਵੰਡੀਆਂ ਗਈਆਂ 33.86 ਲੱਖ ਰਾਸ਼ਨ ਕਿੱਟਾਂ ਵਿੱਚੋਂ, ਲੁਧਿਆਣਾ 386692 ਕਿੱਟਾਂ ਦੀ ਵੰਡ ਨਾਲ ਮੋਹਰੀ ਰਿਹਾ ਜਦਕਿ ਅੰਮ੍ਰਿਤਸਰ 266112 ਕਿੱਟਾਂ ਦੀ ਵੰਡ ਨਾਲ ਦੂਜੇ ਸਥਾਨ ‘ਤੇ, ਪਟਿਆਲਾ 237320 ਕਿੱਟਾਂ ਦੀ ਵੰਡ ਨਾਲ ਤੀਜੇ ਸਥਾਨ ‘ਤੇ, ਗੁਰਦਾਸਪੁਰ 209040 ਕਿੱਟਾਂ ਦੀ ਵੰਡ ਨਾਲ ਚੌਥੇ ਸਥਾਨ ‘ਤੇ, ਜਲੰਧਰ 195614 ਕਿੱਟਾਂ ਦੀ ਵੰਡ ਨਾਲ ਪੰਜਵੇਂ ਸਥਾਨ ‘ਤੇ ਅਤੇ ਬਠਿੰਡਾ 194449 ਕਿੱਟਾਂ ਦੀ ਵੰਡ ਨਾਲ ਛੇਵੇਂ ਸਥਾਨ ‘ਤੇ ਹੈ।

ਇਹ ਵੀ ਪੜ੍ਹੋ 👉Bhagwant Mann Govt ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼:ਹਰਪਾਲ ਸਿੰਘ ਚੀਮਾ

ਇਸੇ ਤਰ੍ਹਾਂ ਫਾਜ਼ਿਲਕਾ ਵਿੱਚ 165364 ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ, ਸੰਗਰੂਰ ਵਿੱਚ 166102 ਰਾਸ਼ਨ ਕਿੱਟਾਂ, ਹੁਸ਼ਿਆਰਪੁਰ ਵਿੱਚ 184140, ਤਰਨ ਤਾਰਨ ਵਿੱਚ 161253, ਸ੍ਰੀ ਮੁਕਤਸਰ ਸਾਹਿਬ ਵਿੱਚ 142995, ਫਿਰੋਜ਼ਪੁਰ ਵਿੱਚ 129673, ਮੋਗਾ ਵਿੱਚ 123321, ਮਾਨਸਾ ਵਿੱਚ 100371, ਕਪੂਰਥਲਾ ਵਿੱਚ 90616, ਫਤਿਹਗੜ੍ਹ ਸਾਹਿਬ ਵਿੱਚ 81867, ਫਰੀਦਕੋਟ ਵਿੱਚ 82808, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 91991, ਪਠਾਨਕੋਟ ਵਿੱਚ 89596, ਰੂਪਨਗਰ ਵਿੱਚ 91469, ਬਰਨਾਲਾ ਵਿੱਚ 68592, ਮਾਲੇਰਕੋਟਲਾ ਵਿੱਚ 55400 ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 71614 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ।ਇਹਨਾਂ ਰਾਸ਼ਨ ਕਿੱਟਾਂ ਦੀ ਵੰਡ ਦਾ ਉਦੇਸ਼ ਮੁੱਖ ਅਨਾਜ ਨੂੰ ਜ਼ਰੂਰੀ ਪ੍ਰੋਟੀਨ, ਖਾਣਾ ਪਕਾਉਣ ਵਾਲੇ ਤੇਲ ਅਤੇ ਮਸਾਲਿਆਂ ਵਿੱਚ ਸ਼ਾਮਿਲ ਕਰਨਾ ਹੈ, ਜਿਸ ਨਾਲ ਯੋਜਨਾ ਦੇ ਅਧੀਨ ਆਉਣ ਵਾਲੇ ਪਰਿਵਾਰਾਂ ਲਈ ਬਿਹਤਰ ਪੌਸ਼ਟਿਕ ਖੁਰਾਕ ਯਕੀਨੀ ਬਣਾਈ ਜਾ ਸਕੇਗੀ।

ਇਹ ਵੀ ਪੜ੍ਹੋ 👉Amarjit Mehta ਨੇ ਜੂਸ ਪਿਲਾ ਕੇ ਸਫਾਈ ਸੇਵਕਾਂ ਦੀ ਭੁੱਖ ਹੜਤਾਲ ਕਰਵਾਈ ਖਤਮ

ਵੰਡ ਵਿੱਚ ਪਾਰਦਰਸ਼ਿਤਾ ਨੂੰ ਯਕੀਨੀ ਬਣਾਉਣ, ਦੋਹਰੀ ਐਂਟਰੀ ਨੂੰ ਰੋਕਣ ਅਤੇ ਸੁਚਾਰੂ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਕਰੜੀ ਨਜ਼ਰ ਰੱਖੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਅਤੇ ਸਥਾਨਕ ਅਧਿਕਾਰੀਆਂ ਵੱਲੋਂ ਇਸ ਯੋਜਨਾ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ।ਇਹ ਯੋਜਨਾ ਹਰ ਯੋਗ ਪਰਿਵਾਰ ਲਈ ਭੋਜਨ ਸੁਰੱਖਿਆ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਮੌਜੂਦਾ ਐਨਐਫਐਸਏ ਕਣਕ ਵੰਡ ਵਿੱਚ ਇਨ੍ਹਾਂ ਰਾਸ਼ਨ ਕਿੱਟਾਂ ਨੂੰ ਸ਼ਾਮਿਲ ਕਰਕੇ, ਭੁੱਖਮਰੀ ਅਤੇ ਪੋਸ਼ਣ ਦੋਵਾਂ ਮੁੱਦਿਆਂ ਨੂੰ ਹੱਲ ਕੀਤਾ ਜਾ ਰਿਹਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

👉ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ...