WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਪੰਜਾਬ ਦੇ ਵਿਚ ਵੋਟਰਾਂ ਦੀ ਗਿਣਤੀ ਵਧ ਕੇ 2 ਕਰੋੜ 12 ਲੱਖ ਹੋਈ, ਅੰਤਿਮ ਪ੍ਰਕਾਸ਼ਨਾ ਜਾਰੀ

ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ; ਵੋਟਰ ਸੂਚੀਆਂ (ਬਿਨਾਂ ਫੋਟੋ) ਦੀ ਸੀਡੀਜ਼ ਦਿੱਤੀਆਂ
ਚੰਡੀਗੜ੍ਹ, 22 ਜਨਵਰੀ: ਪੰਜਾਬ ਦੇ ਵਿਚ ਵੋਟਰਾਂ ਦੀ ਗਿਣਤੀ ਵਧ ਕੇ 2 ਕਰੋੜ 12 ਲੱਖ 31 ਹਜ਼ਾਰ 916 ਹੋ ਗਈ ਹੈ। ਇਸ ਸਬੰਧ ਵਿਚ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਅੱਜ ਜਾਰੀ ਕਰ ਦਿੱਤੀ ਗਈ ਹੈ। ਇੰਨ੍ਹਾਂ ਵੋਟਰਾਂ ਵਿਚ ਮਰਦ 1,11,75,220, ਔਰਤਾਂ 1,00,55,946 ਤੀਜਾ ਲਿੰਗ 750, ਐਨ.ਆਰ.ਆਈ 1595, ਦਿਵਿਆਂਗ ਵੋਟਰ 1,65,410 ਅਤੇ ਸਰਵਿਸ ਵੋਟਰ 1,06,635 ਹਨ। ਇਹ ਜਾਣਕਾਰੀ ਅੱਜ ਮੁੱਖ ਚੋਣ ਅਫਸਰ ਸਿਬਿਨ ਸੀ.ਵੱਲੋਂ ਪੰਜਾਬ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਕੀਤੀ ਗਈ ਮੀਟਿੰਗ ਵਿਚ ਦਿੱਤੀ ਗੱਈ। ਮੀਟਿੰਗ ਦੌਰਾਨ ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੰਜਾਬ ਰਾਜ ਦੀ ਫੋਟੋ ਵੋਟਰ ਸੂਚੀਆਂ (ਬਿਨਾਂ ਫੋਟੋ) ਦੀਆਂ ਸੀਡੀਜ਼ ਦਿੱਤੀਆਂ ਗਈਆਂ।

ਫਰਿਸ਼ਤੇ ਸਕੀਮ: ਸਿਹਤ ਮੰਤਰੀ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਕੀਮਤੀ ਜਾਨਾਂ ਬਚਾਉਣ ਲਈ ਇਸ ਸਕੀਮ ਨਾਲ ਜੁੜਨ ਦਾ ਸੱਦਾ

ਸਿਬਿਨ ਸੀ. ਨੇ ਦੱਸਿਆ ਕਿ ਫੋਟੋ ਵੋਟਰ ਸੂਚੀਆਂ ਦੀ ਹਾਰਡ ਕਾਪੀ (ਫੋਟੋ ਸਮੇਤ) ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਬੀ.ਐਲ.ਓਜ਼ ਪਾਸ ਵੇਖਣ ਲਈ ਉਪਲੱਬਧ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24,433 ਹੈ। ਜਿਸ ਵਿੱਚ ਸ਼ਹਿਰੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 7648 ਅਤੇ ਪੇਂਡੂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16,785 ਹੈ। ਜਿਨ੍ਹਾਂ ਵਿੱਚੋਂ ਸਾਰੇ ਪੋਲਿੰਗ ਸਟੇਸ਼ਨ ਵੋਟਰਾਂ ਦੀ ਸਹੂਲਤ ਲਈ ਗਰਾਊਂਡ ਫਲੋਰ ਉੱਤੇ ਬਣਾਏ ਗਏ ਹਨ। ਕਿਸੇ ਵੀ ਵੋਟਰ ਨੂੰ ਵੋਟ ਪਾਉਣ ਲਈ ਪੋਲਿੰਗ ਸਟੇਸ਼ਨ ਦੀ ਦੂਰੀ 2 ਕਿਲੋਮੀਟਰ ਤੋਂ ਜ਼ਿਆਦਾ ਨਹੀਂ ਰੱਖੀ ਗਈ ਹੈ।

ਨਵਜੋਤ ਸਿੱਧੂ ਦੇ ਸਮਰਥਕਾਂ ਵਿਰੁੱਧ ਕਾਰਵਾਈ ਦੀ ਤਿਆਰੀ!

ਉਨ੍ਹਾਂ ਕਿਹਾ ਕਿ ਈ.ਵੀ.ਐਮ ਜਾਗਰੂਕਤਾ ਅਤੇ ਵੋਟਰ ਟਰਨਆਉਟ ਵਧਾਉਣ ਲਈ 3 ਵੈਨਾਂ ਚਲਾਈਆਂ ਗਈਆਂ ਹਨ। ਇਨ੍ਹਾਂ ਵੈਨਾਂ ਰਾਹੀਂ ਈ.ਵੀ.ਐਮ/ਵੀ.ਵੀ.ਪੈਟ ਮਸ਼ੀਨਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦੀਆਂ ਨੂੰ ਬੇਨਤੀ ਕੀਤੀ ਗਈ ਕਿ ਉਹ ਹਰ ਇਕ ਪੋਲਿੰਗ ਸਟੇਸ਼ਨ ‘ਤੇ ਆਪਣੇ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਤਾਂ ਜੋ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ। ਮੀਟਿੰਗ ਵਿੱਚ ਉਪ ਮੁੱਖ ਚੋਣ ਅਫਸਰ ਭਾਰਤ ਭੂਸ਼ਨ ਬਾਂਸਲ ਅਤੇ ਚੋਣ ਅਫਸਰ ਅੰਜੂ ਬਾਲਾ ਵੀ ਹਾਜ਼ਰ ਸਨ।

 

Related posts

ਪੰਜਾਬ ਕੈਬਨਿਟ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ ਵਿੱਚ ਸੋਧ ਨੂੰ ਪ੍ਰਵਾਨਗੀ

punjabusernewssite

ਰਾਜਾ ਵੜਿੰਗ ਦਾ ਵੱਡਾ ਐਲਾਨ: ਕਿਹਾ ਜੇਕਰ ਜਾਖੜ ਲੜਣਗੇ ਚੋਣ ਤਾਂ ਉਹ ਉਨ੍ਹਾਂ ਦੇ ਮੁਕਾਬਲੇ ਲੜਣਗੇ ਚੋਣ

punjabusernewssite

‘ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ’ ਦੀਆਂ ਮੰਗਾਂ ਹਮਦਰਦੀ ਨਾਲ ਹੱਲ ਕੀਤੀਆਂ ਜਾਣ: ਬ੍ਰਹਮ ਮਹਿੰਦਰਾ

punjabusernewssite