Saturday, April 18, 2026
spot_img
spot_img

ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਕੀਤਾ ਜਾਵੇ ਮੁਕੰਮਲ : ਡਿਪਟੀ ਕਮਿਸ਼ਨਰ

Date:

spot_img

ਬਠਿੰਡਾ, 29 ਜਨਵਰੀ : ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਛੇਤੀ ਸ਼ੁਰੂ ਕਰਨਾ ਯਕੀਨੀ ਬਣਾਉਣ ਦੀਆਂ ਹਿਦਾਇਤਾਂ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ “ਮੇਰਾ ਘਰ ਮੇਰੇ ਨਾਮ”, ਸਿਹਤ ਤੇ ਸਿੱਖਿਆ ਵਿਭਾਗ, ਨਾਬਾਰਡ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਿੰਚਾਈ ਵਿਭਾਗ, ਮਗਨਰੇਗਾ, ਪੇਂਡੂ ਵਿਕਾਸ, ਪੀਐਮ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ, ਨਗਰ ਨਿਗਮ, ਨਗਰ ਕੌਂਸਲਾਂ, ਨਗਰ ਤੇ ਗ੍ਰਾਂਮ ਪੰਚਾਇਤਾਂ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਕੋਲੋਂ ਬਾਰੀਕੀ ਨਾਲ ਜਾਣਿਆ।

ਜਤਿੰਦਰ ਔਲਖ ਨੇ ਚੇਅਰਮੈਨ ਪੀਪੀਐਸਸੀ ਅਤੇ ਇੰਦਰਪਾਲ ਸਿੰਘ ਨੇ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ, ਆਂਗਣਵਾੜੀ ਸੈਂਟਰਾਂ ਦੀਆਂ ਬਣ ਰਹੀਆਂ ਇਮਾਰਤਾਂ, ਸੋਲਡ ਵੇਸਟ ਨਾਲ ਸਬੰਧਤ ਆਦਿ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਗਨਰੇਗਾ ਦੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ।

ਅਜੀਤਇੰਦਰ ਮੋਫ਼ਰ ਨੇ ਵੀ ਬਠਿੰਡਾ ਲੋਕ ਸਭਾ ਹਲਕੇ ਲਈ ਵਿੱਢੀਆਂ ਸਰਗਰਮੀਆਂ

ਮੀਟਿੰਗ ਵਿਚ ਕਮਿਸ਼ਨਰ ਰਾਹੁਲ ਸਿੰਧੂ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਏਡੀਸੀ (ਜਨਰਲ) ਪੂਨਮ ਸਿੰਘ, ਏਡੀਸੀ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਏਡੀਸੀ (ਵਿਕਾਸ) ਲਵਜੀਤ ਕਲਸੀ, ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਵਰਿੰਦਰ ਸਿੰਘ ਤੋਂ ਇਲਾਵਾ ਸਮੂਹ ਬੀਡੀਪੀਓਜ਼ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

DAV College Bathinda ਵਿਖੇ ਰੁਜ਼ਗਾਰ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ

Bathinda News :DAV College Bathinda ਦੇ ਕੈਰੀਅਰ ਅਤੇ ਪਲੇਸਮੈਂਟ...

Cabinet Minister Mohinder Bhagat ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

👉ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ...