Jalandhar News: ਬੀਤੀ ਦੇਰ ਰਾਤ ਜਲੰਧਰ ਦੇ ਗੁਰਾਇਆ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਚ 6 ਭੈਣਾਂ ਦੇ ਇਕਲੌਤੇ ਭਰਾ ਸਹਿਤ ਦੋ ਦੋਸਤਾਂ ਦੀ ਮੌਤ ਹੋਣ ਦੀ ਦੁਖਦਾਈਕ ਖ਼ਬਰ ਸਾਹਮਣੇ ਆਈ ਹੈ। ਘਟਨਾ ਸਮੇਂ ਮ੍ਰਿਤਕ ਮੋਟਰਸਾਈਕਲ ’ਤੇ ਜਾ ਰਹੇ ਸਨ ਤੇ ਸ਼ੱਕ ਜਤਾਇਆ ਜਾ ਰਿਹਾ ਕਿ ਉਨ੍ਹਾਂ ਦੇ ਮੋਟਰਸਾਈਕਲ ਨੂੰ ਕਿਸੇ ਅਗਿਆਤ ਵਾਹਨ ਨੇ ਟੱਕਰ ਮਾਰ ਦਿੱਤੀ। ਮ੍ਰਿਤਕਾਂ ਦੀ ਪਹਿਚਾਣ ਗੁਰਾਇਆ ਦੇ ਰਹਿਣ ਵਾਲੇ ਸਿਮਰਜੀਤ ਸਿੰਘ ਅਤੇ ਪਿੰਡ ਘੁੱਦਕਾ ਦੇ ਰਹਿਣ ਵਾਲੇ ਲੱਕੀ (16) ਵਜੋਂ ਹੋਈ ਹੈ।
ਇਹ ਵੀ ਪੜ੍ਹੋ ਗੁਆਂਢੀ ਵੱਲੋਂ ਕੱਢੀਆਂ ਗਾਲਾਂ ਤੋਂ ਦੁਖੀ ਹੋ ਕੇ ਮਾਪਿਆਂ ਦੇ ਇੱਕਲੌਤੇ 20 ਸਾਲਾਂ ਨੌਜਵਾਨ ਨੇ ਮਾਰੀ ਨਹਿਰ ’ਚ ਛਾਲ
ਮ੍ਰਿਤਕ ਦੇ ਪ੍ਰਵਾਰਕ ਵਾਰਸਾਂ ਮੁਤਾਬਕ ਲੱਕੀ 6 ਭੈਣਾਂ ਦਾ ਇਕਲੌਤਾ ਭਰਾ ਸੀ ਜਦਕਿ ਸਿਮਰਜੀਤ ਦੀਆਂ ਦੋ ਭੈਣਾਂ ਹਨ। ਉਧਰ, ਘਟਨਾ ਦਾ ਪਤਾ ਲੱਗਦੇ ਹੀ ਸੜਕ ਸੁਰੱਖਿਆ ਫ਼ੌਰਸ ਮੌਕੇ ’ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਦਕਿ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ (ਜਲੰਧਰ) ਭੇਜ ਦਿੱਤਾ ਹੈ। ਮੁਢਲੀ ਪੜਤਾਲ ਮੁਤਾਬਕ ਦੋਵੇਂ ਨੌਜਵਾਨ ਹੌਂਡਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਾਇਆ ਤੋਂ ਸੰਗ ਢੇਸੀਆਂ ਵੱਲ ਆ ਰਹੇ ਸਨ। ਪੁਲਿਸ ਅਧਿਕਾਰੀਆਂ ਮੁਤਾਬਕ ਸ਼ੱਕ ਪ੍ਰਗਟਾਇਆ ਜਾ ਰਿਹਾ ਕਿ ਦੋਵਾਂ ਨੂੰ ਕੋਈ ਅਗਿਆਤ ਵਾਹਨ ਫ਼ੇਟ ਮਾਰ ਗਿਆ। ਗੁਰਾਇਆ ਥਾਣੇ ਦੇ ਐਸਐਚਓ ਸਿਕੰਦਰ ਸਿੰਘ ਵਿਰਕ ਨੇ ਦਸਿਆ ਕਿ ਇਹ ਘਟਨਾ ਰਾਤ ਲਗਭਗ 8 ਵਜੇ ਵਾਪਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


