ਲੋਕਾਂ ਨੂੰ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਡਟਵੀਂ ਹਮਾਇਤ ਕਰਨ ਦੀ ਕੀਤੀ ਅਪੀਲ
ਮਾਨਸਾ, 30 ਅਪ੍ਰੈਲ: ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਇਆ ਹੈ ਕਿ ਦਿੱਲੀ ਆਧਾਰਿਤ ਤਿੰਨਾਂ ਪਾਰਟੀਆਂ ਨੇ ਬਠਿੰਡਾ ਪਾਰਲੀਮਾਨੀ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਸਤੇ ਸਾਬਕਾ ਅਕਾਲੀ ਪਿਛਕੋੜ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਖੜਾ ਕੀਤਾ ਹੈ ਪ੍ਰੰਤੂ ਉਹਨਾਂ ਨੂੰ ਸਫਲਤਾ ਨਹੀਂ ਮਿਲੇਗੀ। ਇਸ ਮੌਕੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਦੀ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਲਈ ਡੱਟ ਕੇ ਵੋਟਾਂ ਪਾਉਣ।
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਐਗਰੀਕਲਚਰ ਨੇ ਜਿੱਤਿਆ ਇੰਟਰ ਫੈਕਲਟੀ ਰੱਸਾ-ਕਸ਼ੀ ਮੁਕਾਬਲਾ
ਮਾਨਸਾ ਹਲਕੇ ਵਿਚ ਸੀਨੀਅਰ ਆਗੂ ਪ੍ਰੇਮ ਅਰੋੜਾ ਦੇ ਨਾਲ ਵੱਖ-ਵੱਖ ਪਿੰਡਾਂ ਵਿਚ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਬਠਿੰਡਾ ਵਿਚ ਆਪ ਉਮੀਦਵਾਰ ਦਾ ਪਿਛੋਕੜ ਅਕਾਲੀ ਹੈ, ਕਾਂਗਰਸ ਦਾ ਉਮੀਦਵਾਰ ਚਾਰ ਮਹੀਨੇ ਪਹਿਲਾਂ ਤੱਕ ਅਕਾਲੀ ਦਲ ਦਾ ਹਿੱਸਾ ਸੀ ਤੇ ਭਾਜਪਾ ਦੇ ਉਮੀਦਵਾਰ ਵੀ ਅਕਾਲੀ ਪਰਿਵਾਰ ਤੋਂ ਹਨ। ਉਹਨਾਂ ਕਿਹਾ ਕਿ ਇਹ ਸਭ ਕੁਝ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਸਤੇ ਕੀਤਾ ਜਾ ਰਿਹਾ ਹੈ ਪਰ ਸਾਨੂੰ ਪੰਜਾਬੀਆਂ ’ਤੇ ਵਿਸ਼ਵਾਸ ਹੈ ਕਿ ਉਹ ਇਹ ਸਮਝਦੇ ਹਨ ਕਿ ਉਹਨਾਂ ਦਾ ਆਪਣਾ ਕੌਣ ਹੈ ਤੇ ਕੌਣ ਸੱਤਾ ਹਾਸਲ ਕਰਨ ਵਾਸਤੇ ਕਿਸਨੂੰ ਵਰਤਣਾ ਚਾਹੁੰਦਾ ਹੈ।
ਕਾਂਗਰਸੀ ਉਮੀਦਵਾਰ ਨੇ ਮਾਨਸਾ ਤੇ ਬੁਢਲਾਡਾ ਹਲਕੇ ਵਿਚ ਵਰਕਰ ਮੀਟਿੰਗਾਂ ਕਰਕੇ ਭਖਾਈ ਚੋਣ ਮੁਹਿੰਮ
ਉਹਨਾਂ ਕਿਹਾ ਕਿ ਮੈਂ ਹਰੇਕ ਨੂੰ ਅਪੀਲ ਕਰਾਂਗੀ ਕਿ ਉਹ ਦਿੱਲੀ ਆਧਾਰਿਤ ਤਿੰਨਾਂ ਪਾਰਟੀਆਂ ਦੀ ਕਾਰਗੁਜ਼ਾਰੀ ਦੀ ਤੁਲਨਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਨਾਲ ਕਰਨ। ਉਹਨਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਅਜਿਹਾ ਕਰਨ ਸਦਕਾ ਉਹ ਆਪਣੀਆਂ ਵੋਟਾਂ ਸਿਰਫ ਤੇ ਸਿਰਫ ਅਕਾਲੀ ਦਲ ਨੂੰ ਪਾਉਣਗੇ।ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਮਾਣ ਨਾਲ ਕਹਿ ਸਕਦੇ ਹਨ ਕਿ ਅਕਾਲੀ ਦਲ ਨੇ ਹੀ ਪੰਜਾਬੀਆਂ ਵਾਸਤੇ ਸਭ ਤੋਂ ਵੱਧ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਬਾਦਲ ਸਾਹਿਬ ਨੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਸਭ ਤੋਂ ਵੱਧ ਲਾਭ ਦਿੱਤੇ। ਭਾਵੇਂ ਆਟਾ ਦਾਲਾ ਹੋਵੇ, ਬੁਢਾਪਾ ਪੈਨਸ਼ਨ ਜਾਂ ਸ਼ਗਨ ਸਕੀਮ, ਅਕਾਲੀ ਦਲ ਦੀ ਸਰਕਾਰ ਨੇ ਕਮਜ਼ੋਰ ਵਰਗਾਂ ਦਾ ਭਾਰ ਚੁੱਕਿਆ ਹੈ। ਅਸੀਂ ਗਰੀਬਾਂ ਨੂੰ 200 ਯੂਨਿਟ ਬਿਜਲੀ ਮੁਫਤ ਦਿੱਤੀ ਤੇ ਕਿਸਾਨਾਂ ਨੂੰ ਮੁਫਤ ਬਿਜਲੀ ਵੀ ਅਕਾਲੀ ਦਲ ਦੀ ਸਰਕਾਰ ਨੇ ਦਿੱਤੀ।
Share the post "ਵਿਰੋਧੀਆਂ ਨੇ ਅਕਾਲੀ ਦਲ ਨੂੰ ਕਮਜੋਰ ਕਰਨ ਲਈ ਅਕਾਲੀ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਮੈਦਾਨ ’ਚ ਉਤਾਰਿਆ: ਹਰਸਿਮਰਤ"