👉100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ’ਤੇ ਰੋਕ
ਬਠਿੰਡਾ, 30 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮ ਸਿੰਘ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ’ਤੇ ਰੋਕ ਲਗਾਈ ਹੈ।ਇਹ ਹੁਕਮ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਐਨ.ਐਮ.ਐਮ.ਐਸ.ਐਸ. ਤੇ ਪੀ.ਐਸ.ਟੀ.ਐਸ.ਈ (ਅੱਠਵੀਂ ਕਲਾਸ) ਅਤੇ ਪੀ.ਐਸ.ਟੀ.ਐਸ.ਟੀ (ਕਲਾਸ ਦਸਵੀਂ) ਦੀਆਂ ਪ੍ਰੀਖਿਆਵਾਂ ਸਾਲ 2024-25 ਮਿਤੀ 2 ਫਰਵਰੀ 2025 ਨੂੰ ਦਿਨ ਐਤਵਾਰ ਨੂੰ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਲਈਆਂ ਜਾ ਰਹੀਆਂ ਹਨ, ਦੇ ਮੱਦੇਨਜ਼ਰ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਬਣੀ ਚੰਡੀਗੜ੍ਹ ਦੀ ਮੇਅਰ, ਕਰਾਸ ਵੋਟਿੰਗ ਨੇ ਬਦਲੀ ਗੇਮ
ਹੁਕਮ ਅਨੁਸਾਰ ਅੱਠਵੀਂ ਜਮਾਤ ਦੀ ਪ੍ਰੀਖਿਆਵਾਂ ਦੇ ਮੱਦੇਨਜ਼ਰ ਬਠਿੰਡਾ ਦੇ ਦੇਸ ਰਾਜ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਆਰੀਆ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਐਸ.ਐਸ.ਡੀ.ਕੇ.ਐਮ.ਵੀ ਮੋਤੀ ਰਾਮ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮੌੜ ਮੰਡੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮੰਡੀ ਫੂਲ ਰਾਮਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ‘ਤੇ ਰੋਕ ਲਗਾਈ ਹੈ।
ਇਹ ਵੀ ਪੜ੍ਹੋ Hyundai creta ਕਾਰ ‘ਤੇ ਲੱਗੀ ਹੋਈ ਸੀ ਪੰਜਾਬ ਨੰਬਰ ਦੀ ਜਾਅਲੀ ਰਜਿਸਟ੍ਰੇਸ਼ਨ ਪਲੇਟ
ਜਾਰੀ ਹੁਕਮ ਅਨੁਸਾਰ ਦਸਵੀਂ ਦੀ ਪ੍ਰੀਖਿਆਵਾਂ ਦੀ ਮੱਦੇਨਜ਼ਰ ਬਠਿੰਡਾ ਦੇ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਐਮ.ਐਚ.ਆਰ. ਸੈਕੰਡਰੀ ਸਕੂਲ, ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ ਐਮੀਨੈਂਸ ਪਰਸਰਾਮ ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਕਲਾਂ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਰਾਮਪੁਰਾ ਮੰਡੀ, ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਤਲਵੰਡੀ ਸਾਬੋ ਅਤੇ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ’ਤੇ ਰੋਕ ਲਗਾਈ ਹੈ।ਇਹ ਹੁਕਮ 2 ਫਰਵਰੀ 2025 ਲਈ ਲਾਗੂ ਹੋਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite


