ਥਰਮਲ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੇ 11 ਵਜੇ ਤੋਂ 1 ਵਜ਼ੇ ਤੱਕ ਕੀਤਾ ਟੂਲ ਡਾਊਨ

0
45

👉 ਪਾਵਰਕਾਮ ਅਤੇ ਟਰਾਂਸਕੋ ਦੇ ਸਮੂਹ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ:ਕਮੇਟੀ ਆਗੂ
ਲਹਿਰਾ ਮੁਹੱਬਤ, 7 ਜਨਵਰੀ: ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਬੈਨਰ ਹੇਠ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ 07-08-09 ਜਨਵਰੀ ਨੂੰ 11 ਵਜ਼ੇ ਤੋਂ 01 ਵਜ਼ੇ ਤੱਕ ਟੂਲ ਡਾਊਨ ਕਰਨ ਅਤੇ 10 ਜਨਵਰੀ ਨੂੰ ਆਪਣੇ-ਆਪਣੇ ਅਦਾਰਿਆਂ ਦੇ ਮੁੱਖ ਗੇਟਾਂ ’ਇੱਕ ਰੋਜ਼ਾ ਧਰਨਾ’ ਦੇਣ ਦੇ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਅੱਜ ਥਰਮਲ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋੰ ’ਕੋਲ ਹੈਂਡਲਿੰਗ ਪਲਾਂਟ’ ਵਿੱਚ ਨਵੀਂ ਕੰਨਟੀਨ ਕੋਲ ਅਤੇ ਮੇਨ ਪਲਾਂਟ ਵਿੱਚ ਗੋਲ ਕੰਨਟੀਨ ਕੋਲ ਟੂਲ ਡਾਊਨ ਕੀਤਾ ਗਿਆ।

ਇਹ ਵੀ ਪੜ੍ਹੋ ਕੌਮੀ ਇਨਸਾਫ਼ ਮੋਰਚੇ ’ਚ ਸਮੂਲੀਅਤ ਰੋਕਣ ਲਈ ਪੰਜਾਬ ਭਰ ਵਿਚ ਫ਼ੜੋ-ਫ਼ੜਾਈ, ਸੈਕੜੇ ਆਗੂ ਘਰਾਂ ’ਚ ਕੀਤੇ ਨਜਰਬੰਦ

ਇਸ ਮੌਕੇ ਸੰਬੋਧਨ ਕਰਦਿਆਂ ‘ਤਾਲਮੇਲ ਕਮੇਟੀ’ ਦੇ ਆਗੂਆਂ ਜਗਸੀਰ ਸਿੰਘ ਭੰਗੂ,ਬਾਦਲ ਸਿੰਘ ਭੁੱਲਰ,ਨਾਇਬ ਸਿੰਘ ਅਤੇ ਹਰਦੀਪ ਸਿੰਘ ਤੱਗੜ ਨੇ ਕਿਹਾ ਕਿ ਸਮੁੱਚੇ ਪਾਵਰਕਾਮ ਅਤੇ ਟਰਾਂਸਕੋ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਸਮੇਤ ਹੋਰ ਹੱਕੀ ਮੰਗਾਂ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਪਾਵਰਕਾਮ/ਟਰਾਂਸਕੋ ਦੀ ਮੈਨੇਜਮੈਂਟ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਪ੍ਰਵਾਨ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਜਦੋਂ ਕਿ ਸਮੁੱਚੇ ਵਿਭਾਗ ਵਿੱਚ ਸਮੇਤ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ,ਗਰਿੱਡਾਂ,ਦਫਤਰਾਂ,ਸਟੋਰਾਂ ਅਤੇ ਸਮੁੱਚੇ ਫੀਲਡ ਵਿੱਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਖਾਲੀ ਆਸਾਮੀਆਂ ਦੇ ਵਿਰੁੱਧ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਵੱਖ-ਵੱਖ ਪੱਕੀਆਂ ਪੋਸਟਾਂ ਤੇ ਸੇਵਾਵਾਂ ਦਿੰਦੇ ਆ ਰਹੇ ਹਨ।

ਇਹ ਵੀ ਪੜ੍ਹੋ 43 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ

ਉਨ੍ਹਾਂ ਮੰਗ ਕੀਤੀ ਕਿ ਪਾਵਰਕਾਮ ਅਤੇ ਟਰਾਂਸਕੋ ਵਿਭਾਗ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਵਿਭਾਗ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗ ਵਿੱਚ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜ਼ਰਤਾਂ ਦੇ ਕਾਨੂੰਨ 1948/ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਮੁਤਾਬਿਕ ਗੁਜ਼ਾਰੇਯੋਗ ਤਨਖਾਹ ਨਿਸ਼ਚਿਤ ਕੀਤੀ ਜਾਵੇ ਅਤੇ ਮੰਗ ਪੱਤਰ ਵਿੱਚ ਦਰਜ਼ ਹੋਰ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ,ਚਿੱਪ ਵਾਲੇ ਮੀਟਰ ਲਾਉਣ ਦੀ ਨੀਤੀ ਨੂੰ ਰੱਦ ਕੀਤਾ ਜਾਵੇ ਅਤੇ ਕਿਸਾਨਾਂ,ਮਜ਼ਦੂਰਾਂ,ਮੁਲਾਜ਼ਮਾਂ ਸਮੇਤ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here