ਮਾਲ ਵਿਭਾਗ ਦੇ ਲੰਬਿਤ ਕੇਸਾਂ ਦਾ ਤਹਿ ਸਮੇਂ ਅਨੁਸਾਰ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ

0
16

ਮਾਲ ਵਿਭਾਗ ਦੇ ਕੰਮਾਂ ਅੰਦਰ ਬੇਲੋੜੀ ਦੇਰੀ ਤੇ ਢਿੱਲ-ਮੱਠ ਨੂੰ ਨਹੀਂ ਕੀਤਾ ਜਾਵੇਗਾ ਬਰਦਾਸ਼ਤ
ਬਠਿੰਡਾ, 23 ਅਕਤੂਬਰ : ਮਾਲ ਵਿਭਾਗ ਦੇ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਤਹਿ ਸਮੇਂ ਅਨੁਸਾਰ ਨਿਪਟਾਉਣਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮਹੀਨਾਵਾਰ ਮੀਟਿੰਗ ਦੌਰਾਨ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਦਿਸ਼ਾਂ-ਨਿਰਦੇਸ਼ ਦਿੰਦਿਆਂ ਕੀਤਾ।ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਸ਼ਾਨਦੇਹੀਆਂ, ਤਕਸੀਮ ਕੇਸਾਂ, ਕੋਰਟ ਕੇਸਾਂ, ਪੜ੍ਹਤਾਲਾਂ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਾਂ ਅੰਦਰ ਬੇਲੋੜੀ ਦੇਰੀ ਤੇ ਢਿੱਲ-ਮੱਠ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਨਿਸ਼ਾਨਦੇਹੀ ਦੇ ਕੰਮਾਂ ਨੂੰ ਬਿਨਾਂ ਕਿਸੇ ਦੇਰੀ ਦੇ ਨਿਪਟਾਉਣ ਲਈ ਹਫਤਾਵਾਰੀ ਮੀਟਿੰਗਾਂ ਕਰਨੀਆਂ ਯਕੀਨੀ ਬਣਾਉਣ।

ਇਹ ਵੀ ਪੜ੍ਹੋ: ਕਿਸਾਨਾਂ ਨੂੰ ਉੱਨਤ ਐਪ ਦੀ ਵਰਤੋਂ ਬਾਰੇ ਕਰਵਾਇਆ ਜਾਵੇ ਜਾਣੂ : ਡਿਪਟੀ ਕਮਿਸ਼ਨਰ

ਉਨ੍ਹਾਂ ਅਧਿਕਾਰੀਆਂ ਨੂੰ ਰਿਕਵਰੀ ਕੇਸਾਂ ’ਚ ਵੀ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।ਇਸ ਦੌਰਾਨ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਮੂਹ ਐਸਡੀਐਮਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਟਵਾਰੀ ਜ਼ਿਲ੍ਹੇ ਸਾਰੇ ਪਿੰਡਾਂ ਦੀਆਂ ਸਰਪਲਸ ਜ਼ਮੀਨਾਂ ਦੇ ਰਿਕਾਰਡ ਨੂੰ ਮੇਨਟੇਨ ਕਰਨ ਅਤੇ ਉਨ੍ਹਾਂ ਦੀਆਂ ਲਿਸਟਾਂ ਬਣਾ ਕੇ ਜਮ੍ਹਾਂ ਕਰਵਾਉਣੀਆਂ ਲਾਜ਼ਮੀ ਬਣਾਉਣ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੇਰਾ ਘਰ, ਮੇਰੇ ਨਾਮ, ਮਾਲੀ ਸਹਾਇਤਾ, ਐਕਸਗ੍ਰੇਸੀਆ ਅਤੇ ਹਿੱਟ ਐਂਡ ਰਨ ਆਦਿ ਕੇਸਾਂ ਬਾਰੇ ਵਿਚਾਰ-ਚਰਚਾ ਕੀਤੀ।ਇਸ ਮੌਕੇ ਸਿਖਲਾਈ ਅਧੀਨ ਆਈਏਐਸ ਸ਼੍ਰੀ ਰਾਕੇਸ਼ ਕੁਮਾਰ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ, ਐਸਡੀਐਮ ਰਾਮਪੁਰਾ ਸ਼੍ਰੀ ਗਗਨਦੀਪ ਸਿੰਘ, ਐਸਡੀਐਮ ਮੌੜ ਸੁਖਰਾਜ ਸਿੰਘ ਢਿੱਲੋ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ ਗੁਰਪ੍ਰਤਾਪ ਸਿੰਘ ਗਿੱਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here