Bathinda News: ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਨਗਰ ਨਿਗਮ ਵੱਲੋਂ ਜੰਗੀ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ, ਪਰ ਕੁਝ ਸ਼ਰਾਰਤੀ ਅਨਸਰ ਸ਼ਹਿਰ ਦੀ ਸਫ਼ਾਈ ਪ੍ਰਣਾਲੀ ਨੂੰ ਖ਼ਰਾਬ ਕਰਨ ਤੋਂ ਬਾਜ਼ ਨਹੀਂ ਆ ਰਹੇ। ਤਾਜ਼ਾ ਮਾਮਲੇ ਵਿੱਚ ਬਠਿੰਡਾ ਦੇ ਪਾਵਰ ਹਾਊਸ ਰੋਡ ’ਤੇ ਇੱਕ ਆਇਸ਼ਰ ਟਰੈਕਟਰ-ਟਰਾਲੀ ਚਾਲਕ ਵੱਲੋਂ ਸੜਕ ’ਤੇ ਮਲਬਾ ਸੁੱਟ ਕੇ ਫ਼ਰਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੀ ਇੱਕ ਵੀਡੀਓ ਵੀ ਲਗਾਤਾਰ ਸੋਸ਼ਲ ਮੀਡੀਆ ‘ਤੇ ਵਾਈਰਲ ਹੋ ਰਹੀ ਹੈ, ਜਿਸਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਚੀਫ਼ ਸੈਨੇਟਰੀ ਇੰਸਪੈਕਟਰ ਸ੍ਰੀ ਸੰਦੀਪ ਕਟਾਰੀਆ ਨੇ ਐਲਾਨ ਕੀਤਾ ਹੈ ਕਿ ਮਲਬਾ ਸੁੱਟ ਕੇ ਫ਼ਰਾਰ ਹੋਏ ਟਰੈਕਟਰ ਚਾਲਕ ਦੀ ਪਛਾਣ ਦੱਸਣ ਵਾਲੇ ਵਿਅਕਤੀ ਨੂੰ ₹10 ਹਜ਼ਾਰ ਦਾ ਨਕਦ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਦੋਸ਼ੀ ਦੀ ਪਛਾਣ ਕਰਵਾਉਣ ਲਈ ਨਗਰ ਨਿਗਮ ਦਾ ਸਹਿਯੋਗ ਕਰਨ, ਤਾਂ ਜੋ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ 👉ਸੇਵਾਮੁਕਤ DEO ਕੋਲੋਂ ਰਿਸ਼ਵਤ ਮੰਗਣ ਦੇ ਦੋਸ਼ਾਂ ਹੇਠ ਸਰਕਾਰੀ ਸਕੂਲ ਦੇ ‘ਮਾਸਟਰ ਜੀ’ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਚੀਫ਼ ਸੈਨੇਟਰੀ ਇੰਸਪੈਕਟਰ ਸ੍ਰੀ ਸੰਦੀਪ ਕਟਾਰੀਆ ਨੇ ਦੱਸਿਆ ਕਿ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਬਠਿੰਡਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਸ਼ਹਿਰ ਬਣਾਉਣ ਲਈ ਨਗਰ ਨਿਗਮ ਦੇ ਅਧਿਕਾਰੀ ਅਤੇ ਕਰਮਚਾਰੀ ਦਿਨ-ਰਾਤ ਮਿਹਨਤ ਕਰ ਰਹੇ ਹਨ। ਇਸ ਦੇ ਬਾਵਜੂਦ ਕੁਝ ਲੋਕ ਸੜਕਾਂ ’ਤੇ ਕੂੜਾ ਅਤੇ ਮਲਬਾ ਸੁੱਟ ਕੇ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਨੂੰ ਨੁਕਸਾਨ ਪਹੁੰਚਾ ਰਹੇ ਹਨ, ਸਗੋਂ ਸਫ਼ਾਈ ਪ੍ਰਬੰਧ ਨੂੰ ਵੀ ਪ੍ਰਭਾਵਿਤ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ’ਤੇ ਮਲਬਾ ਸੁੱਟਣਾ ਕਾਨੂੰਨ ਦੀ ਉਲੰਘਣਾ ਹੈ, ਜਿਸ ਨਾਲ ਆਵਾਜਾਈ ਵਿੱਚ ਰੁਕਾਵਟ ਪੈਦਾ ਹੋਣ ਦੇ ਨਾਲ-ਨਾਲ ਹਾਦਸਿਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ। ਨਗਰ ਨਿਗਮ ਵੱਲੋਂ ਅਜਿਹੀਆਂ ਗਤੀਵਿਧੀਆਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।ਸ੍ਰੀ ਕਟਾਰੀਆ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਜੇਕਰ ਕੋਈ ਵੀ ਵਿਅਕਤੀ ਸੜਕਾਂ, ਜਨਤਕ ਥਾਵਾਂ ਜਾਂ ਖਾਲੀ ਪਲਾਟਾਂ ਵਿੱਚ ਕੂੜਾ ਜਾਂ ਮਲਬਾ ਸੁੱਟਦਾ ਹੋਇਆ ਫੜਿਆ ਗਿਆ ਤਾਂ ਉਸ ਖ਼ਿਲਾਫ਼ ਨਗਰ ਨਿਗਮ ਐਕਟ ਅਤੇ ਹੋਰ ਸਬੰਧਤ ਕਾਨੂੰਨਾਂ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



