WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

17 Views
ਸ਼ਹਿਰ ਦੇ ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ
ਸ਼ਿਕਾਇਤ ਸੈਲ ਵੀ ਹੋਵੇਗਾ ਸਥਾਪਤ, ਕੂੜੇ ਸਬੰਧੀ ਕੀਤੀ ਸ਼ਿਕਾਇਤ ‘ਤੇ 60 ਮਿੰਟ ‘ਚ ਹੋਵੇਗੀ ਕਾਰਵਾਈ 
ਚੰਡੀਗੜ੍ਹ, 5 ਨਵੰਬਰ: ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਸ਼ਹਿਰ ਤੋਂ ਕੀਤੀ ਜਾ ਰਹੀ ਹੈ। ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ 4 ਕਰੋੜ 08 ਲੱਖ 12 ਹਜ਼ਾਰ 850 ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। 1 ਦਸੰਬਰ, 2024 ਤੋਂ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ ਹੈ। ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਨੂੰ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ।  ਜ਼ਿਆਦਾ ਜਾਣਕਾਰੀ ਦਿੰਦਿਆਂ ਉਦਯੋਗ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਕੂੜਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਹਰ ਵਾਰਡ ਦੇ ਹਰ ਇਕ ਘਰ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਚੁੱਕਿਆ ਜਾਵੇਗਾ। ਸੌਂਦ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਆਉਣ ਨਾਲ ਸ਼ਹਿਰ ਦੇ ਕਿਸੇ ਵੀ ਹੋਰ ਪੁਆਇੰਟ ‘ਤੇ ਕੂੜਾ ਨਹੀਂ ਸੁੱਟਿਆ ਜਾਵੇਗਾ, ਜਿਸ ਨਾਲ ਸ਼ਹਿਰ ਦੇ ਸਾਰੇ ਵਾਰਡਾਂ ਵਿੱਚੋਂ ਕੂੜਾ ਖਤਮ ਹੋ ਜਾਵੇਗਾ ਅਤੇ ਸ਼ਹਿਰ ਦੀ ਦਿੱਖ ਸੁੰਦਰ ਤੇ ਖੂਬਸੂਰਤ ਦਿਸੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਖੰਨਾ ਸ਼ਹਿਰ ਦੇ ਸਾਰੇ ਰਿਹਾਇਸ਼ੀ/ਵਪਾਰਕ/ਰੇਹੜੀ ਫੜ੍ਹੀ ਵਾਲਿਆਂ ਨੂੰ ਇੱਕ ਯੂਜ਼ਰ ਨੰਬਰ ਜਾਰੀ ਕਰ ਕੇ ਇੱਕ ਐਪ ਨਾਲ ਜੋੜਿਆ ਜਾਵੇਗਾ। ਕੂੜਾ ਇੱਕਠਾ ਕਰਨ ਦਾ ਬਹੁਤ ਹੀ ਘੱਟ ਬਿੱਲ ਹਰੇਕ ਯੂਜ਼ਰ ਨੂੰ ਮੈਸੇਜ ਰਾਹੀਂ ਮੋਬਾਇਲ ‘ਤੇ ਭੇਜਿਆ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਹਿਰ ਵਾਸੀ ਯੂਜ਼ਰ ਚਾਰਜੀਜ਼ ਨੂੰ ਆਨ ਲਾਈਨ ਅਤੇ ਆਫ ਲਾਈਨ ਦੋਹਾਂ ਤਰੀਕਿਆਂ ਨਾਲ ਅਦਾ ਕਰ ਸਕਦੇ ਹਨ । ਸੌਂਦ ਨੇ ਕਿਹਾ ਕਿ ਇਸ ਸਬੰਧੀ ਇੱਕ ਸ਼ਿਕਾਇਤ ਸੈਲ ਵੀ ਸਥਾਪਿਤ ਕੀਤਾ ਜਾ ਰਿਹਾ ਹੈ ਅਤੇ ਕੂੜੇ ਸਬੰਧੀ ਪ੍ਰਾਪਤ ਹੋਈ ਕੋਈ ਵੀ ਸ਼ਿਕਾਇਤ ‘ਤੇ 60 ਮਿੰਟ ਵਿਚ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਖੰਨਾ ਵਾਸੀਆਂ ਨੂੰ ਇਸ ਪ੍ਰੋਜੈਕਟ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਤੋਂ ਬਾਅਦ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਇਸ ਨੂੰ ਸ਼ੁਰੂ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਕੂੜਾ ਮੁਕਤ ਕਰਕੇ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ।

Related posts

ਹਰਭਜਨ ਸਿੰਘ ਈਟੀਓ ਨੇ ਸਮਕਾਲੀ ਸਮਾਜਿਕ ਮੁੱਦਿਆਂ ਦੇ ਹੱਲ ਲਈ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ ‘ਤੇ ਜ਼ੋਰ ਦਿੱਤਾ

punjabusernewssite

ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਨੇ ਸਾਂਝੇ ਤੌਰ ’ਤੇ ਨਜਾਇਜ਼ ਸਰਾਬ ਵਿਰੁਧ ਵਿੱਢੀ ਮੁਹਿੰਮ

punjabusernewssite

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਕੇਂਦਰੀ ਮੰਤਰੀਆਂ ਅਰਜੁਨ ਰਾਮ ਮੇਘਵਾਲ ਤੇ ਧਰਮੇਂਦਰ ਪ੍ਰਧਾਨ ਨਾਲ ਕੀਤੀ ਮੁਲਾਕਾਤ

punjabusernewssite