ਦਿੱਲੀ, 14 ਜੂਨ: ਕੁਵੈਤ ਦੇ ਮੰਗਾਫ ਵਿੱਚ 12 ਜੂਨ ਨੂੰ ਲੱਗੀ ਭਿਆਨਕ ਅੱਗ ਵਿੱਚ ਮਾਰੇ ਗਏ 45 ਭਾਰਤੀਆਂ ਦੀਆਂ ਲਾਸ਼ਾਂ ਨੂੰ ਲੈ ਕੇ ਭਾਰਤੀ ਹਵਾਈ ਸੈਨਾ ਦਾ ਇੱਕ ਵਿਸ਼ੇਸ਼ ਜਹਾਜ਼ ਭਾਰਤ ਪਹੁੰਚ ਗਿਆ ਹੈ। ਇਹ ਕੇਰਲ ਦੇ ਕੋਚੀ ਹਵਾਈ ਅੱਡੇ ‘ਤੇ ਉਤਰਿਆ, ਕਿਉਂਕਿ ਮਰਨ ਵਾਲਿਆਂ ਦੀ ਸਭ ਤੋਂ ਵੱਧ ਗਿਣਤੀ, 23, ਕੇਰਲ ਦੇ ਸਨ। ਇਸ ਤੋਂ ਬਾਅਦ ਜਹਾਜ਼ ਦਿੱਲੀ ਆਵੇਗਾ। ਕੇਂਦਰੀ ਮੰਤਰੀ ਕੀਰਤੀ ਵਰਧਨ ਸਿੰਘ ਨੇ ਟਵਿੱਟਰ ‘ਤੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।
ਲੋਕ ਸਭਾ ਚੋਣਾਂ ਜਿੱਤਣ ਮਗਰੋਂ ਸੁਖਜਿੰਦਰ ਰੰਧਾਵਾ ਸਣੇ ਇਨ੍ਹਾਂ ਵਿਧਾਇਕਾਂ ਨੇ ਦਿੱਤਾ ਅਸਤੀਫ਼ਾ
ਜ਼ਿਕਜਰਯੋਗ ਹੈ ਕਿ ਹਾਦਸੇ ਤੋਂ ਬਾਅਦ ਭਾਰਤ ਦੇ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਕੁਵੈਤ ਗਏ ਸਨ। ਉਨ੍ਹਾਂ ਪੰਜ ਹਸਪਤਾਲਾਂ ਦਾ ਦੌਰਾ ਕੀਤਾ ਜਿੱਥੇ ਜ਼ਖਮੀ ਭਾਰਤੀਆਂ ਦਾ ਇਲਾਜ ਕੀਤਾ ਜਾ ਰਿਹਾ ਸੀ। ਕੀਰਤੀਵਰਧਨ ਸਿੰਘ ਅੱਜ ਉਸੇ ਹਵਾਈ ਜਹਾਜ਼ ਰਾਹੀਂ ਵਾਪਸ ਪਰਤ ਆਏ ਹਨ, ਜਿਸ ਰਾਹੀਂ ਲਾਸ਼ਾਂ ਲਿਆਂਦੀਆਂ ਗਈਆਂ ਸਨ।
Share the post "ਕੁਵੈਤ ਤੋਂ 45 ਭਾਰਤੀਆਂ ਦੀਆਂ ਲਾਸ਼ਾਂ ਲੈ ਕੇ ਜਹਾਜ਼ ਪਹੁੰਚਿਆ ਭਾਰਤ, ਹਵਾਈ ਅੱਡੇ ‘ਤੇ ਸ਼ਰਧਾਂਜਲੀ ਕੀਤੀ ਜਾਵੇਗੀ ਭੇਟ"