‘ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

Date:

spot_img

👉ਨੰਗਲ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਪਠਾਨਕੋਟ ਵਿੱਚ ਲਾਲ ਚੰਦ ਕਟਾਰੂਚੱਕ, ਫਾਜ਼ਿਲਕਾ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਅਤੇ ਸਸਰਾਲੀ ‘ਚ ਹਰਦੀਪ ਸਿੰਘ ਮੁੰਡੀਆਂ ਨੇ ਸੰਭਾਲੀ ਕਮਾਨ
Punjab News:ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਹੜ੍ਹ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਕਥਲੌਰ, ਕੋਲੀਆਂ ਰੋਡ, ਪਿੰਡ ਪੰਮਾ ਅਤੇ ਬਮਿਆਲ ਦਾ ਦੌਰਾ ਕੀਤਾ। ਉਨ੍ਹਾਂ ਨੇ ਰਾਵੀ ਨਦੀ ‘ਤੇ ਬਣਾਏ ਜਾ ਰਹੇ ਅਸਥਾਈ ਬੰਨ੍ਹ ਦਾ ਵੀ ਜਾਇਜ਼ਾ ਲਿਆ। ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਸ੍ਰੀ ਸੰਜੇ ਸਿੰਘ ਨੇ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੱਤਰ ਲਿਖ ਕੇ ਕੀਤੀਆਂ ਅਪੀਲਾਂ ਉਪਰੰਤ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੂਬੇ ਲਈ ਕੋਈ ਵਿੱਤੀ ਪੈਕੇਜ ਦਾ ਐਲਾਨ ਨਹੀਂ ਕੀਤਾ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਅਫ਼ਗਾਨਿਸਤਾਨ ਨੂੰ ਸਹਾਇਤਾ ਭੇਜਣ ਲਈ ਸਮਾਂ ਹੈ ਪਰ ਉਨ੍ਹਾਂ ਕੋਲ ਪੰਜਾਬ ਲਈ ਕੋਈ ਸਮਾਂ ਨਹੀਂ ਹੈ।ਨੰਗਲ ਵਿਖੇ ਪ੍ਰਸਿੱਧ ਲਕਸ਼ਮੀ ਨਾਰਾਇਣ ਮੰਦਰ ਦੇ ਨੁਕਸਾਨੇ ਗਏ ਹਿੱਸੇ ਨੂੰ ਬਚਾਉਣ ਲਈ ਪਿਛਲੇ 2 ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਤੋਂ ਪ੍ਰੇਰਿਤ ਹੋ ਕੇ ਹੁਣ ਇਲਾਕੇ ਦੇ ਵਸਨੀਕ, ‘ਆਪ’ ਵਲੰਟੀਅਰ ਅਤੇ ਤਕਨੀਕੀ ਮਾਹਿਰ ਰਲ ਮਿਲ ਕੇ ਇਸ ਨੇਕ ਕਾਰਜ ਵਿੱਚ ਹਿੱਸਾ ਪਾ ਰਹੇ ਹਨ।

ਇਹ ਵੀ ਪੜ੍ਹੋ  ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

ਵੱਡੀਆਂ ਅਤਿ-ਆਧੁਨਿਕ ਮਸ਼ੀਨਰੀ ਅਤੇ ਕਿਸ਼ਤੀਆਂ ਦੀ ਮਦਦ ਨਾਲ ਸਤਲੁਜ ਦੇ ਕਿਨਾਰੇ ਇਸ ਧਾਰਮਿਕ ਸਥਾਨ ਨੂੰ ਮਜ਼ਬੂਤ ਕਰਨ ਲਈ ਰੇਤ ਅਤੇ ਬੱਜਰੀ ਨਾਲ ਭਰੇ ਵੱਡੇ ਥੈਲਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ।ਇਸ ਧਾਰਮਿਕ ਅਸਥਾਨ ਨੂੰ ਸਥਾਈ ਤੌਰ ‘ਤੇ ਬਚਾਉਣ ਲਈ 1.27 ਕਰੋੜ ਰੁਪਏ ਦੀ ਰਾਸ਼ੀ ਦੀ ਲੋੜ ਹੋਵੇਗੀ।ਇਸ ਦੌਰਾਨ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਸਰਾਲੀ ਅਤੇ ਹੋਰ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਲਈ ਜ਼ਰੂਰੀ ਸੁੱਕੇ ਰਾਸ਼ਨ ਅਤੇ ਹੋਰ ਰਾਹਤ ਸਮੱਗਰੀ ਨਾਲ ਭਰੇ ਤਿੰਨ ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਖਾਣ-ਪੀਣ ਦੀ ਸਮੱਗਰੀ, ਦਵਾਈਆਂ, ਕੱਪੜੇ ਅਤੇ ਹੋਰ ਜ਼ਰੂਰੀ ਸਮਾਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀ ਖੇਪਾਂ ਨਿਯਮਿਤ ਤੌਰ ‘ਤੇ ਭੇਜੀਆਂ ਜਾ ਰਹੀਆਂ ਹਨ।ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਵੰਡਣ ਦੇ ਤੀਜੇ ਪੜਾਅ ਦੀ ਸ਼ੁਰੂਆਤ ਕੀਤੀ। ਉਹਨਾਂ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਹਮੇਸ਼ਾ ਲੋੜ ਵੇਲੇ ਦੇਸ਼ ਲਈ ਖੜ੍ਹਾ ਹੋਇਆ ਹੈ ਪਰ ਹੁਣ ਜਦੋਂ ਸੂਬੇ ਨੂੰ ਖੁਦ ਮਦਦ ਦੀ ਲੋੜ ਹੈ ਤਾਂ ਕੇਂਦਰ ਸਰਕਾਰ ਇਸਦੀ ਸਹਾਇਤਾ ਕਰਨ ਤੋਂ ਝਿਜਕ ਰਹੀ ਹੈ ਅਤੇ ਇਸ ਨਾਲ ਮਤਰੇਈ ਮਾਂ ਵਾਂਗ ਸਲੂਕ ਕਰ ਰਹੀ ਹੈ।ਰਾਹਤ ਸਮੱਗਰੀ ਵੰਡ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸੌਂਦ ਨੇ ਦੱਸਿਆ ਕਿ ਹੁਣ ਤੱਕ ਫਾਜ਼ਿਲਕਾ ਜ਼ਿਲ੍ਹੇ ਵਿੱਚ ਲੋੜਵੰਦ ਲੋਕਾਂ ਨੂੰ 8599 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ।

ਇਹ ਵੀ ਪੜ੍ਹੋ  Harsimrat Kaur Badal ਦੀ ਅਗਵਾਈ ਹੇਠ ਹਵਾਈ ਅੱਡਾ ਸਲਾਹਕਾਰ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਮੰਤਰੀ ਨੇ ਅੱਗੇ ਕਿਹਾ ਕਿ ਜਿੱਥੇ ਦੁੱਧ ਦੇਣ ਵਾਲੇ ਪਸ਼ੂਆਂ ਲਈ 5000 ਥੈਲੇ ਪਸ਼ੂਆਂ ਦੀ ਖੁਰਾਕ ਵੰਡੀ ਜਾ ਚੁੱਕੀ ਹੈ, ਉੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੰਜਾਬ ਸਰਕਾਰ ਵੱਲੋਂ 3715 ਤਰਪਾਲਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਵੈਟਰਨਰੀ ਵਿਭਾਗ ਦੀਆਂ 28 ਟੀਮਾਂ ਤੋਂ ਇਲਾਵਾ ਜ਼ਿਲ੍ਹੇ ਭਰ ਵਿੱਚ 38 ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਹਰੇਕ ਲੋੜਵੰਦ ਵਿਅਕਤੀ ਤੱਕ ਰਾਹਤ ਸਮੱਗਰੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਪ੍ਰਭਾਵਿਤ ਪਿੰਡਾਂ ਵਿੱਚ 3 ਤਹਿਸੀਲਦਾਰ, 2 ਨਾਇਬ ਤਹਿਸੀਲਦਾਰ, 3 ਬੀਡੀਪੀਓ, 58 ਪਟਵਾਰੀ, 5 ਕਾਨੂੰਨਗੋ, 10 ਫੂਡ ਸਪਲਾਈ ਅਧਿਕਾਰੀ ਅਤੇ 25 ਹੋਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ।ਇਸ ਦੌਰਾਨ ਪਟਿਆਲਾ ਡਿਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਸ਼ਨੀਵਾਰ ਸਵੇਰੇ ਹੜ੍ਹਾਂ ਤੋਂ ਬਚਾਅ ਕਰਨ ਲਈ ਚੱਲ ਰਹੇ ਯਤਨਾਂ ਦਾ ਜਾਇਜ਼ਾ ਲੈਣ ਲਈ ਸਸਰਾਲੀ ਕਾਲੋਨੀ ਵਿੱਚ ਧੁੱਸੀ ਬੰਨ੍ਹ ਦਾ ਦੌਰਾ ਕੀਤਾ।ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸਡੀਐਮ) ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਅਤੇ ਹੋਰ ਅਧਿਕਾਰੀਆਂ ਨਾਲ ਡਿਵੀਜ਼ਨਲ ਕਮਿਸ਼ਨਰ ਨੇ ਭਾਰਤੀ ਫੌਜ, ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ), ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ), ਡਰੇਨੇਜ ਵਿਭਾਗ, ਸਥਾਨਕ ਸਮਾਜਿਕ ਸੰਗਠਨਾਂ ਅਤੇ ਸੈਂਕੜੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਇੱਕ ਨਵੇਂ ਰਿੰਗ ਬੰਨ੍ਹ ਦੇ ਨਿਰਮਾਣ ਦਾ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਸ੍ਰੀ ਬੁਬਲਾਨੀ ਨੇ ਬੰਨ੍ਹ ਦੇ ਨੇੜੇ ਫਸਲਾਂ ਨੂੰ ਹੋਏ ਨੁਕਸਾਨ ਦੀ ਹੱਦ ਦਾ ਮੁਲਾਂਕਣ ਕਰਨ ਲਈ ਮਾਲ, ਜੰਗਲਾਤ ਅਤੇ ਡਰੇਨੇਜ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...