Ludhiana News:ਲੁਧਿਆਣਾ ਦੇ ਖੰਨਾ ਵਿੱਚ ਵਾਪਰੀ ਇੱਕ ਅਨੌਖੀ ਘਟਨਾ ਵਿਚ ਪੁਲਿਸ ਉੱਪਰ ਹੀ ਇੱਕ ਸ਼ਿਵ ਸੈਨਾ ਨੂੰ ਨਸ਼ਿਆਂ ਦੇ ਝੂਠੇ ਕੇਸ ਵਿਚ ਫ਼ਸਾਉਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ। ਹਾਲਾਂਕਿ ਪੁਲਿਸ ਨੇ ਉਕਤ ਆਗੂ ਦੇ ਘਰੋਂ 30 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸਨੁੰ ਗ੍ਰਿਫਤਾਰ ਵੀ ਕਰ ਲਿਆ ਪ੍ਰੰਤੂ ਉਸਦੇ ਘਰ ਵਿਚ ਲੱਗੇ ਗੁਪਤ ਕੈਮਰਿਆਂ ਨੇ ਪੁਲਿਸ ਦੀ ਪੋਲ ਖੋਲ ਕੇ ਰੱਖ ਦਿੱਤੀ। ਕੈਮਰਿਆਂ ਵਿਚ ਸਾਫ਼ ਦਿਖਾਈ ਦੇ ਰਿਹਾ ਕਿ ਐਸਐਚਓ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਕੀਤੀ ਛਾਪੇਮਾਰੀ ਤੋਂ ਪਹਿਲਾਂ ਪੁਲਿਸ ਦਾ ਇੱਕ ਥਾਣੇਦਾਰ ਸਿਵਲ ਕੱਪੜਿਆਂ ਵਿਚ ਆ ਕੇ ਉਸਦੇ ਘਰ ਵਿਚ ਹੈਰੋਇਨ ਰੱਖਦਾ ਦਿਖਾਈ ਦੇ ਰਿਹਾ, ਜਿਸਨੂੰ ਪੁਲਿਸ ਨੇ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ।
ਇਹ ਵੀ ਪੜ੍ਹੋ 👉Maur Mandi ਦੇ ਦੋ ਸਕੇ ਭਰਾ ਅੱਧਾ ਕਿਲੋਂ ਤੋਂ ਵੱਧ ਹੈਰੋਇਨ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ
ਮਾਮਲੇ ਦੀ ਪੁਸ਼ਟੀ ਕਰਦਿਆਂ ਖੰਨਾ ਦੀ ਐਸਐਸਪੀ ਦਰਪਣ ਆਹਲੂਵਾਲੀਆ ਨੇ ਇੱਕ ਵੀਡੀਓ ਜਾਰੀ ਕਰਕੇ ਮੀਡੀਆ ਨੂੰ ਦਸਿਆ ਕਿ ਇਹ ਮਾਮਲਾ ਉਨਾਂ ਦੇ ਧਿਆਨ ਵਿਚ ਆਉਂਦਿਆਂ ਹੀ ਉਨ੍ਹਾਂ ਸਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨੂੰ ਤੁਰੰਤ ਰਿਹਾਅ ਕਰ ਦਿੱਤਾ ਅਤੇ ਥਾਣੇਦਾਰ ਸੁਖਦੇਵ ਸਿੰਘ ਨੁੰ ਮੁਅੱਤਲ ਕਰ ਦਿੱਤਾ। ਉਨ੍ਹਾਂ ਦਸਿਆ ਕਿ ਇਸ ਪੂਰੇ ਮਾਮਲੇ ਦੀ ਤੁਰੰਤ ਜਾਂਚ ਲਈ ਐਸਪੀ ਦੀ ਅਗਵਾਈ ਹੇਠ ਵਿਸ਼ੇਸ ਜਾਂਚ ਟੀਮ ਬਣਾਈ ਗਈ ਹੈ। ਇਹ ਸਾਜ਼ਿਸ਼ ਵਿੱਚ ਸ਼ਾਮਲ ਹੋਰ ਪੁਲਿਸ ਕਰਮਚਾਰੀਆਂ ਦੀ ਭੂਮਿਕਾ ਦੀ ਜਾਂਚ ਕਰੇਗੀ। ਜਿਕਰਯੋਗ ਹੈ ਕਿ ਉਕਤ ਹੈਰੋਇਨ ਬਰਾਮਦਗੀ ਲਈ ਥਾਣਾ ਸਦਰ ਦੇ ਐਸਐਚਓ ਅਤੇ ਸਿਟੀ ਪੁਲਿਸ ਸਟੇਸ਼ਨ-2 ਦੇ ਐਸਐਚਓ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਉੱਪਰ ਵੀ ਗੰਭੀਰ ਦੋਸ਼ ਲੱਗ ਰਹੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




