spot_img
spot_img

ਦੂਜਿਆਂ ਨੂੰ ਹਨੀ ਟ੍ਰੈਪ ਵਿੱਚ ਫਸਾਉਣ ਵਾਲਾ ਥਾਣੇਦਾਰ ਖੁਦ ਵਿਜੀਲੈਂਸ ਦੇ ਟ੍ਰੈਪ ਵਿੱਚ ਫ਼ਸਿਆ

Date:

spot_img

ਤਰਨਤਾਰਨ,24 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲੀਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਦੀ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਮੁਰਾਦਪੁਰ ਦੇ ਵਸਨੀਕ ਰਾਜ ਕਰਨ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਆਰੋਪੀ ਥਾਣੇਦਾਰ ਸ਼ਿਕਾਇਤਕਰਤਾ ਕੋਲੋਂ ਉਸਦਾ ਮੋਬਾਈਲ ਫੋਨ ਵਾਪਸ ਕਰਨ ਅਤੇ ਉਸਦੇ ਨਜ਼ਦੀਕੀ ਸਾਥੀ ਨੂੰ ਫਰਜ਼ੀ ਐਨਡੀਪੀਐਸ ਕੇਸ ਤੋਂ ਬਚਾਉਣ ਦੇ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

VVIP ਨੰਬਰਾਂ ਦੀ ਕਰੇਜ਼: 0001 ਨੰਬਰ 16.50 ਲੱਖ ਵਿਚ ਵਿਕਿਆ

ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਪੁਲਿਸ ਮੁਲਾਜ਼ਮ ‘ਹਨੀ ਟਰੈਪ ਨੈਟਵਰਕ’ ਦਾ ਹਿੱਸਾ ਸੀ, ਜਿਸ ਵਿਚ ਔਰਤਾਂ ਸਮੇਤ ਹੋਰ ਪੁਲਿਸ ਅਧਿਕਾਰੀ ਅਤੇ ਨਿੱਜੀ ਵਿਅਕਤੀ ਸ਼ਾਮਲ ਸਨ।

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਇਹ ਦੋਸ਼ੀ ਆਪਣੀਆਂ ਸਾਥੀ ਔਰਤਾਂ ਦੀ ਮਿਲੀਭੁਗਤ ਰਾਹੀਂ ਅਣਪਛਾਤੇ ਵਿਅਕਤੀਆਂ ਨੂੰ ਬਹਿਲਾ-ਫੁਸਲਾ ਕੇ ਹੋਟਲਾਂ ਵਿਚ ਲਿਜਾਣ ਲਈ ਮਜਬੂਰ ਕਰਦਾ ਸੀ ਅਤੇ ਬਾਅਦ ਵਿੱਚ ਖੁਦ ਹੀ ਆਪਣੇ ਹੋਰ ਪੁਲੀਸ ਮੁਲਾਜ਼ਮਾਂ ਨਾਲ ਮੌਕੇ ’ਤੇ ਪਹੁੰਚਕੇ ਪੀੜਤਾਂ ਨੂੰ ਬਲੈਕਮੇਲ ਕਰਕੇ ਮੋਟੀਆਂ ਰਕਮਾਂ ਵਸੂਲਦਾ ਸੀ।ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

आज का भारत दुनिया के सामने विकास के नए मॉडल का उदाहरण पेश कर रहा: मुख्यमंत्री

👉मुख्यमंत्री नायब सैनी ने हरियाणा को विकास की सौगातें...

अमृत भारत स्टेशन योजना के तहत हरियाणा के दो पुनर्विकसित रेलवे स्टेशनों का उद्घाटन

👉मुख्यमंत्री ने पुनर्विकसित कालका रेलवे स्टेशन पर आयोजित कार्यक्रम...