ਆਪਣੀ ਮਾਸੂਮ ਧੀ ਨਾਲ ਬਲਾਤਕਾਰ ਕਰਨ ਵਾਲੇ ਕਲਯੁਗੀ ‘ਪਿਊ’ ਨੂੰ ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

Date:

spot_img

ਅੰਮ੍ਰਿਤਸਰ, 29 ਅਗਸਤ: ਅੰਮ੍ਰਿਤਸਰ ਦੀ ਪੌਸਕੋ ਫਾਸਟ ਟਰੈਕ ਅਦਾਲਤ ਨੇ ਆਪਣੀ ਹੀ ਛੇ ਸਾਲਾ ਬੱਚੀ ਨਾਲ ਜਬਰ ਜਨਾਹ ਕਰਕੇ ਬੁਰੀ ਤਰ੍ਹਾਂ ਕਤਲ ਕਰਨ ਦੇ ਇੱਕ ਮਾਮਲੇ ਵਿੱਚ ਦੋਸ਼ੀ ਪਿਤਾ ਨੂੰ ਡੇਢ ਲੱਖ ਰੁਪਏ ਜੁਰਮਾਨਾ ਅਤੇ ਫਾਂਸੀ ਦੀ ਸਖਤ ਸਜਾ ਸੁਣਾਈ ਹੈ।ਪੌਸਕੋ ਫਾਸਟ ਟਰੈਕ ਅਦਾਲਤ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨਜ ਜੱਜ ਤ੍ਰਿਪਤਜੋਤ ਕੌਰ ਨੇ ਬਾਬਾ ਬਕਾਲਾ ਦੇ ਪਿੰਡ ਲੱਖੂਵਾਲ ਦੇ ਵਾਸੀ 36 ਸਾਲਾ ਪ੍ਰਤਾਪ ਸਿੰਘ ਨੂੰ ਆਪਣੀ ਹੀ ਛੇ ਸਾਲਾ ਪੁੱਤਰੀ ਨਾਲ ਮਿਤੀ 4-5 ਜਨਵਰੀ 2020 ਦੀ ਦਰਮਿਆਨੀ ਰਾਤ ਨੂੰ ਕੀਤੇ ਘਿਨੌਣੇ ਅਪਰਾਧ ਲਈ ਧਾਰਾ 302 ਅਤੇ ਪੌਸਕੋ ਐਕਟ ਦੀ ਧਾਰਾ 6 ਅਧੀਨ ਦਰਜ ਮੁਕੱਦਮੇ ਦੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਅਮਨਦੀਪ ਸਿੰਘ ਬਾਜਵਾ ਵਲੋੰ ਦਿੱਤੀਆਂ ਦਲੀਲਾਂ ਨਾਲ ਨਾ-ਸਹਿਮਤ ਹੁੰਦਿਆਂ ਧਾਰਾ 302 ਤਹਿਤ ਫਾਂਸੀ ਦੀ ਸਜਾ ਅਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਅਤੇ ਪੌਸਕੋ ਐਕਟ ਦੀ ਧਾਰਾ 6 ਤਹਿਤ ਤਾਅ ਉਮਰ ਲਈ ਉਮਰ ਕੈਦ ਤੇ ਪੰਜਾਹ ਹਜਾਰ ਰੁਪਏ ਜੁਰਮਾਨੇ ਦੀ ਸਖਤ ਸਜਾ ਸੁਣਾਈ।

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼;

ਦੋਵੇਂ ਸਜਾਵਾਂ ਨਾਲੋ-ਨਾਲ ਚੱਲਣਗੀਆਂ।ਦੋਸ਼ੀ ਦੀ ਪਤਨੀ ਪਰਿਵਾਰਕ ਝਗੜੇ ਕਰਕੇ ਉਸ ਤੋਂ ਆਪਣੇ ਬੱਚਿਆਂ ਸਮੇਤ ਵੱਖ ਰਹਿੰਦੀ ਸੀ ਤੇ ਦੋਸ਼ੀ ਸਮੇਂ-ਸਮੇਂ ‘ਤੇ ਆਪਣੀ ਬੱਚੀ ਨੂੰ ਆਪਣੇ ਨਾਲ ਲੈ ਜਾਂਦਾ ਸੀ ਤੇ ਘਟਨਾ ਵਾਲੇ ਦਿਨ ਚਾਰ ਜਨਵਰੀ ਸ਼ਾਮ ਨੂੰ ਉਹ ਬੱਚੀ ਨੂੰ ਲੈ ਗਿਆ ਤੇ ਛੱਡਣ ਨਹੀਂ ਆਇਆ ਤੇ ਜੰਗਲੀ ਇਲਾਕੇ ਵਿੱਚ ਨੰਨ੍ਹੀ ਬੱਚੀ ਨਾਲ ਜਬਰ ਜਨਾਹ ਕਰਕੇ ਉਸਦਾ ਕਤਲ ਕਰ ਦਿੱਤਾ ਤੇ ਲਾਸ਼ ਦਰਖਤ ਨਾਲ ਲਟਕਾ ਦਿੱਤੀ ਅਤੇ ਉਹ ਨਸ਼ੇ ਦੀ ਹਾਲਤ ਵਿੱਚ ਨੇੜੇ ਹੀ ਘੁੰਮਦਾ ਰਿਹਾ। ਉਸਨੇ ਇਸ ਵਾਰਦਾਤ ਬਾਰੇ ਆਪਣੀ ਪਤਨੀ ਨੂੰ ਆਪ ਹੀ ਸੂਚਿਤ ਕਰ ਦਿੱਤਾ ਕਿ ਉਸਨੇ ਬੱਚੀ ਨੂੰ ਮਾਰ ਦਿੱਤਾ ਹੈ।ਇਸ ਸਬੰਧੀ ਥਾਣਾ ਖਲਚੀਆਂ ਵਿਖੇ ਦੋਸ਼ੀ ਦੀ ਪਤਨੀ ਰਮਨਜੀਤ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ ਮਿਤੀ 05 ਜਨਵਰੀ 2020 ਨੂੰ ਮੁਕਦਮਾ ਦਰਜ ਕੀਤਾ ਗਿਆ ਸੀ।

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...