ਸੰਗਰੂਰ, 4 ਮਈ: ਸੰਗਰੂਰ ਵਿਚ ਇਕ ਮੰਦਿਰ ਦੇ ਪੁਜਾਰੀਆਂ ਵੱਲੋਂ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ
ਧੂਰੀ ਦੇ ਦੋਹਾਲਾ ਰੇਲਵੇ ਫਾਟਕ ਨੇੜੇ ਬੰਗਲਾਮੁਖੀ ਮੰਦਰ ਦੇ 2 ਪੁਜਾਰੀਆਂ ਨੇ ਇਕ ਨੌਜਵਾਨ ਦਾ ਕਤਲ ਕਰਕੇ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਨ ਕੁੰਡ ਦੇ ਹੇਠਾਂ ਦੱਬ ਦਿੱਤੀ ਸੀ। ਮ੍ਰਿਤਕ ਦੀ ਪਹਿਚਾਣ ਸੁਦੀਪ ਕੁਮਾਰ ਵਜੋਂ ਹੋਈ ਹੈ। ਇਹ ਘਟਨਾ ਬਾਹਰ ਆਉਣ ‘ਤੇ ਲੋਕਾਂ ਵਿਚ ਕਾਫੀ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਹਲਾਂਕਿ ਪੁਲਿਸ ਨੇ ਕਤਲ ਕਰਨ ਵਾਲੇ ਪੁਜਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਕਤਲ ‘ਤੇ ਹੋਰ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਧੂਰੀ ਦੇ ਇੰਚਾਰਜ ਸੌਰਭ ਸੱਭਰਵਾਲ ਨੇ ਦੱਸਿਆ ਕਿ ਸੁਦੀਪ ਕੁਮਾਰ ਪਿਛਲੇ ਦੋ ਦਿਨਾਂ ਤੋਂ ਘਰ ਨਹੀਂ ਪਰਤਿਆ ਸੀ।
ਮਸ਼ਹੂਰ ਯੂਟਿਊਬਰ ਐਲਵੀਸ਼ ਯਾਦਵ ‘ਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਕੇਸ ਦਰਜ
ਜਦੋਂ ਮੰਦਰ ‘ਚ ਜਾ ਕੇ ਪੁੱਛਿਆ ਤਾਂ ਮੰਦਰ ਦੇ ਪੰਡਿਤ ਪਰਮਾਨੰਦ ਨੇ ਦੱਸਿਆ ਕਿ ਉਹ 2 ਦਿਨਾਂ ਤੋਂ ਮੰਦਰ ‘ਚ ਨਹੀਂ ਆਏ ਸਨ, ਪਰ ਜਦੋਂ ਪੁਲਿਸ ਨੇ ਮੰਦਿਰ ਦੇ ਪੰਡਿਤ ਪਰਮਾਨੰਦ ਤੋਂ ਪੁੱਛਗਿੱਛ ਕੀਤੀ ਤਾਂ ਪੁਲਿਸ ਨੂੰ ਉਸ ‘ਤੇ ਸ਼ੱਕ ਹੋਇਆ ਤਾਂ ਪੁਲਿਸ ਉਸ ਨੂੰ ਥਾਣੇ ਲੈ ਗਈ ਤਾਂ ਪਰਮਾਨੰਦ ਨੇ ਸੁਦੀਪ ਕੁਮਾਰ ਦੇ ਕਤਲ ਦੀ ਸਾਰੀ ਗੱਲ ਦੱਸੀ ਅਤੇ ਮੰਨਿਆ ਕਿ ਉਸ ਨੇ ਹੀ ਉਸ ਦਾ ਕਤਲ ਕਰਕੇ ਲਾਸ਼ ਨੂੰ ਹਵਨਕੁੰਡ ਹੇਠਾਂ ਦੱਬ ਦਿੱਤਾ ਸੀ। ਪੁਲਿਸ ਨੇ ਹੁਣ ਬਗਲਾਮੁਖੀ ਮੰਦਰ ਦੇ ਪੁਜਾਰੀ ਪਰਮਾਨੰਦ ਅਤੇ ਮੁੱਖ ਪੁਜਾਰੀ ਅਸ਼ੋਕ ਸ਼ਾਸਤਰੀ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।