ਕਿਸਾਨਾਂ ਦਾ ਜਥਾ ਮੁੜ ਦਿੱਲੀ ਨੂੰ ਕਰੇਗਾ ਕੂਚ, ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 52ਵੇ ਦਿਨ ‘ਚ ਹੋਇਆ ਸ਼ਾਮਲ

0
57

ਸ਼ੰਭੂ, 16 ਜਨਵਰੀ: ਪਿਛਲੇ ਕਰੀਬ ਇੱਕ ਸਾਲ ਤੋਂ ਹਰਿਆਣਾ ਨਾਲ ਲੱਗਦੇ ਸ਼ੰਭੂ ਅਤੇ ਖਨੌਰੀ ਦੇ ਬਾਰਡਰਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਮੁੜ ਦਿੱਲੀ ਵੱਲ ਕੂਚ ਕੀਤਾ ਜਾਵੇਗਾ।ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਇਸ ਦੀ ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਪਹਿਲਾਂ ਦੀ ਤਰ੍ਹਾਂ 101 ਕਿਸਾਨਾਂ ਦਾ ਜਥਾ ਸ਼ਾਂਤਮਈ ਤਰੀਕੇ ਦੇ ਨਾਲ 21 ਜਨਵਰੀ ਨੂੰ ਸ਼ੰਬੂ ਬਾਰਡਰ ਰਾਹੀਂ ਦਿੱਲੀ ਵੱਲ ਕੂਚ ਕਰੇਗਾ। ਇਹ ਕਿਸਾਨਾਂ ਦਾ ਚੌਥਾ ਜਥਾ ਹੋਵੇਗਾ ਜਦੋਂ ਕਿ ਇਸ ਤੋਂ ਪਹਿਲਾਂ ਵੀ ਕਿਸਾਨ 6 ਦਸੰਬਰ, 8 ਦਸੰਬਰ ਅਤੇ ਉਸ ਤੋਂ ਬਾਅਦ 14 ਦਸੰਬਰ ਨੂੰ ਦਿੱਲੀ ਵੱਲ ਜਾਣ ਦੀ ਕੋਸ਼ਿਸ਼ ਕਰ ਚੁੱਕਿਆ ਹੈ।

ਇਹ ਵੀ ਪੜ੍ਹੋ ਪੁਲਿਸ ਮੁਕਾਬਲੇ ’ਚ ਨਾਮੀ ਗੈਂਗਸਟਰ ਹੋਇਆ ਢੇਰ, ਸਰਪੰਚ ਤੇ ਆੜਤੀ ਦੇ ਕਤ+ਲ ਕੇਸ ’ਚ ਸੀ ਲੋੜੀਦਾ

ਪ੍ਰੰਤੂ ਹਰਿਆਣਾ ਦੀ ਪੁਲਿਸ ਵੱਲੋਂ ਕਿਸਾਨਾਂ ਦੇ ਸ਼ਾਂਤਮਈ ਤਰੀਕੇ ਨਾਲ ਕੀਤੇ ਇਸ ਯਤਨ ਨੂੰ ਅਸਫ਼ਲ ਬਣਾ ਦਿੱਤਾ ਗਿਆ ਸੀ । ਅੱਜ ਪ੍ਰੈਸ ਕਾਨਫਰੰਸ ਦੇ ਵਿੱਚ ਕਿਸਾਨ ਆਗੂ ਸਰਵਨ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਬੇਸ਼ਕ ਕੇਂਦਰ ਸਰਕਾਰ ਜੋ ਮਰਜ਼ੀ ਰੋਕਾਂ ਲਗਾ ਲਵੇ ਪਰੰਤੂ ਆਉਣ ਵਾਲੇ ਸਮੇਂ ਦੇ ਵਿੱਚ ਸਮੂਹ ਫਸਲਾਂ ‘ਤੇ ਕਾਨੂੰਨੀ ਗਰੰਟੀ ਦਾ ਕਾਨੂੰਨ ਅਤੇ ਹੋਰ ਕਿਸਾਨੀ ਮੰਗਾਂ ਨੂੰ ਪੂਰਾ ਕਰਵਾ ਕੇ ਹੀ ਦਮ ਲਿਆ ਜਾਏਗਾ। ਉਧਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਰੱਖਿਆ ਮਰਨ ਵਰਤ ਅੱਜ 52ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ। ਇਸ ਤੋਂ ਇਲਾਵਾ ਬੀਤੇ ਕੱਲ 101 ਕਿਸਾਨਾਂ ਵੱਲੋਂ ਵੀ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

LEAVE A REPLY

Please enter your comment!
Please enter your name here