ਪੰਜਾਬ ਕਾਂਗਰਸ ਨੇ ਰਾਜਪਾਲ ਨੂੰ ਅੰਮ੍ਰਿਤਸਰ ਦੇ ਮੇਅਰ ਦੀ ਮੁੜ ਚੋਣ ਦੀ ਮੰਗ ਕਰਨ ਲਈ ਮੈਮੋਰੰਡਮ ਸੌਂਪਿਆ

Date:

spot_img

ਚੰਡੀਗੜ੍ਹ, 28 ਜਨਵਰੀ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਰਾਜਪਾਲ ਨੂੰ ਇੱਕ ਮੈਮੋਰੰਡਮ ਸੌਂਪਿਆ, ਜਿਸ ਵਿੱਚ ਹਾਲ ਹੀ ਵਿੱਚ ਹੋਈਆਂ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਦੌਰਾਨ ਲੋਕਤੰਤਰੀ ਪ੍ਰਕਿਰਿਆ ਨੂੰ ਵਿਗਾੜਨ ’ਤੇ ਗੰਭੀਰ ਚਿੰਤਾਵਾਂ ਜ਼ਾਹਰ ਕੀਤੀਆਂ ਗਈਆਂ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਸਪੀਕਰ ਓ.ਪੀ. ਸੋਨੀ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਅਤੇ ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਅਤੇ ਵਿਰੋਧੀ ਧਿਰ ਦੇ ਉਪ-ਨੇਤਾ ਸ਼੍ਰੀਮਤੀ ਅਰੁਣਾ ਚੌਧਰੀ ਵੀ ਮੌਜ਼ੂਦ ਸਨ।

ਇਹ ਵੀ ਪੜ੍ਹੋ  ਜਲੰਧਰ ਪੁਲਿਸ ਨੇ ਕੀਤੀ ਪਿਊ-ਪੁੱਤ ਦੀ ਜੋੜੀ ਕਾਬੂ;3 ਪਿਸਤੌਲ, 9 ਮੋਬਾਈਲ ਫੋਨ, ਇੱਕ ਘੜੀ ਅਤੇ ਛੇ ਤੋਲੇ ਸੋਨੇ ਦੇ ਗਹਿਣੇ ਬਰਾਮਦ

ਇਸ ਮੰਗ ਪੱਤਰ ਵਿੱਚ 27 ਜਨਵਰੀ, 2025 ਨੂੰ ਹੋਏ ਮੇਅਰ ਅਤੇ ਹੋਰ ਅਹੁਦੇਦਾਰਾਂ ਦੇ ਅਹੁਦਿਆਂ ਲਈ ਸੰਵਿਧਾਨਕ ਸਿਧਾਂਤਾਂ ਦੀ ਘੋਰ ਉਲੰਘਣਾ ਅਤੇ ਚੋਣ ਨਤੀਜਿਆਂ ਵਿੱਚ ਹੇਰਾਫੇਰੀ ਦੇ ਦੋਸ਼ ਲਗਾਏ ਗਏ ਹਨ। ਇਸ ਮੌਕੇ ਵੜਿੰਗ ਨੇ ਕਿਹਾ, ‘‘ਭਾਰਤ ਦਾ ਸੰਵਿਧਾਨ ਸੁਤੰਤਰ ਅਤੇ ਨਿਰਪੱਖ ਚੋਣਾਂ ਦੀ ਗਰੰਟੀ ਦਿੰਦਾ ਹੈ, ਪਰ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਦੌਰਾਨ ਜੋ ਕੁਝ ਹੋਇਆ ਉਹ ਇਨ੍ਹਾਂ ਬੁਨਿਆਦੀ ਕਦਰਾਂ-ਕੀਮਤਾਂ ਦਾ ਸਿੱਧਾ ਅਪਮਾਨ ਸੀ। ’ਆਪ’ ਸਰਕਾਰ ਨੇ ਪ੍ਰਸ਼ਾਸਕੀ ਦਖਲਅੰਦਾਜ਼ੀ ਰਾਹੀਂ, ਲੋਕਤੰਤਰੀ ਪ੍ਰਕਿਰਿਆ ਨਾਲ ਸ਼ਰ੍ਹੇਆਮ ਛੇੜਛਾੜ ਕੀਤੀ, ਅੰਮ੍ਰਿਤਸਰ ਦੇ ਲੋਕਾਂ ਨੂੰ ਉਨ੍ਹਾਂ ਦੀ ਸਹੀ ਪ੍ਰਤੀਨਿਧਤਾ ਤੋਂ ਵਾਂਝਾ ਕਰ ਦਿੱਤਾ।’’

ਇਹ ਵੀ ਪੜ੍ਹੋ  Delhi ਚੋਣਾਂ ਤੋਂ ਪਹਿਲਾਂ ਡੇਰਾ ਸਿਰਸਾ ਦੇ ਮੁਖੀ ਨੂੰ ਮੁੜ ਮਿਲੀ ਫ਼ਰਲੋ, ਪਹਿਲੀ ਵਾਰ ਪੁੱਜੇ ਡੇਰਾ ਸਿਰਸਾ

ਕਾਂਗਰਸੀ ਆਗੂਆਂ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਦੇ 41 ਚੁਣੇ ਗਏ ਕੌਂਸਲਰਾਂ ਤੋ ਇਲਾਵਾ ਅਕਾਲੀ ਦਲ ਦੇ 4 ਅਤੇ ਭਾਜਪਾ ਦੇ 7 ਕੋਂਸਲਰ ਵੀ ਆਪ ਦੇ ਹੱਕ ਵਿਚ ਨਹੀਂ ਸਨ, ਜਿਸਦੇ ਚੱਲਦੇ ਇਹ ਗਿਣਤੀ ਵਿਧਾਇਕਾਂ ਦੀਆਂ ਵੋਟਾਂ ਮਿਲਾਕੇ ਕੁੱਲ 91 ਦੀ ਗਿਣਤੀ ਦੇ ਮੁਕਾਬਲੇ 52 ਬਣਦੀ ਹੈ। ਪ੍ਰੰਤੂ ਆਪ ਕੋਲ ਸਿਰਫ 37 ਵੋਟਾਂ ਸਨ ਪਰ ਇਸਦੇ ਬਾਵਜੂਦ ਆਪਣੇ ਮੇਅਰ ਐਲਾਨ ਦਿੱਤਾ। ਮੰਗ ਪੱਤਰ ਵਿੱਚ ਕਾਂਗਰਸ ਪਾਰਟੀ ਦੀਆਂ ਮੰਗਾਂ ਨੂੰ ਅੱਗੇ ਦਰਸਾਇਆ ਗਿਆ ਹੈ, ਜਿਸ ਵਿੱਚ ਸਥਾਨਕ ਪ੍ਰਸ਼ਾਸਨ ਦੀ ਭੂਮਿਕਾ ਅਤੇ ’ਆਪ’ ਸਰਕਾਰ ਦੀ ਸ਼ਮੂਲੀਅਤ ਦੀ ਤੁਰੰਤ ਅਤੇ ਨਿਰਪੱਖ ਜਾਂਚ ਸ਼ਾਮਲ ਹੈ। ਇਸ ਵਿੱਚ ਚੋਣ ਨਤੀਜਿਆਂ ਦੀ ਮੁੜ ਪ੍ਰਮਾਣਿਕਤਾ ਅਤੇ ਪ੍ਰਕਿਰਿਆ ਵਿੱਚ ਹੇਰਾਫੇਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini की ‘गो ग्लोबल’ अप्रोच को मिली नई गति

👉एमडीएच के साथ हुआ करार, अब तंजानिया, केन्या सहित...

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...

Bathinda Police ਵੱਲੋਂ 258 ਗਰਾਮ ਹੈਰੋਇਨ ਤੇ ਇੱਕ ਰਿਵਾਲਵਰ ਸਮੇਤ ਤਿੰਨ ਕਾਬੂ, ਕਾਰ ਵੀ ਹੋਈ ਬਰਾਮਦ

Bathinda News: Bathinda Police; ਗੌਰਵ ਯਾਦਵ ਡੀ.ਜੀ.ਪੀ, ਪੰਜਾਬ ਦੇ...