ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰ

0
46

ਚੰਡੀਗੜ੍ਹ, 31 ਦਸੰਬਰ : ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 7 ਜਨਵਰੀ, 2025 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ

ਇਹ ਵੀ ਪੜ੍ਹੋ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ‘ਚ ਕੀਤਾ ਵਾਧਾ

ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ, ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਨੂੰ 7 ਜਨਵਰੀ 2025 ਤੱਕ ਛੁੱਟੀਆਂ ਕੀਤੀਆਂ ਹਨ। ਆਂਗਣਵਾੜੀ ਵਰਕਰਾਂ ਵੱਲੋਂ 3-6 ਸਾਲ ਦੇ ਬੱਚਿਆ ਨੂੰ ਛੁੱਟੀਆਂ ਦੌਰਾਂਨ ਟੇਕਹੋਮ ਰਾਸ਼ਨ ਦਿੱਤਾ ਜਾਵੇ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here