ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

Date:

spot_img

ਚੰਡੀਗੜ੍ਹ, 25 ਨਵੰਬਰ:ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰਾਂ ਵੱਲੋਂ ਭਾਰਤ ਸਰਕਾਰ ਜਾਂ ਸੂਬਾ ਸਰਕਾਰ ਦੇ ਅਧੀਨ ਘੱਟੋ-ਘੱਟ 10 ਸਾਲਾਂ ਲਈ ਕੰਮ ਕੀਤਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਇਸ ਸਬੰਧ ਵਿਚ ਜਨਤਕ ਨੋਟਿਸ ਜਾਰੀ ਕਰਨ ਦੀ ਮਿਤੀ ਨੂੰ ਬਿਨੈਕਾਰ ਦੀ ਉਮਰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਨਾਭਾ ਅਤੇ ਫ਼ਾਜ਼ਿਲਕਾ ਜੇਲਾਂ ਵਿਖੇ ਪੈਟਰੋਲ ਪੰਪਾਂ ਦੇ ਉਦਘਾਟਨ

ਇਛੁੱਕ ਬਿਨੈਕਾਰਾਂ ਨੂੰ ਆਪਣਾ ਮੁਕੰਮਲ ਬਾਇਓ-ਡਾਟਾ, ਇੱਕ ਅੰਡਰਟੇਕਿੰਗ ਸਮੇਤ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀ.ਪੀ.-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਸੈਕਟਰ-1, ਚੰਡੀਗੜ੍ਹ ਦੇ ਦਫ਼ਤਰ ਵਿੱਚ ਬਿਨੈ-ਪੱਤਰ ਜਮ੍ਹਾ ਕਰਨ ਦੀ ਅੰਤਿਮ ਮਿਤੀ 7 ਦਸੰਬਰ, 2024 ਨੂੰ ਸ਼ਾਮ 5:00 ਵਜੇ ਤੱਕ ਪਹੁੰਚਦੀਆਂ ਕਰਨੀਆਂ ਹਨ।ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਖੋਜ ਕਮੇਟੀ ਯੋਗ ਉਮੀਦਵਾਰਾਂ ਦੇ ਨਾਵਾਂ ਨੂੰ ਸ਼ਾਰਟਲਿਸਟ ਕਰੇਗੀ। ਇਨ੍ਹਾਂ ਨਾਵਾਂ ‘ਤੇ ਫਿਰ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ-ਪਾਵਰ ਕਮੇਟੀ ਦੁਆਰਾ ਵਿਚਾਰ ਕੀਤਾ ਜਾਵੇਗਾ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Haryana में प्रमुख बुनियादी ढांचा परियोजनाओं में तेजी

👉द्वारका एक्सप्रेसवे तक होगा गुरुग्राम मेट्रो परियोजना का विस्तार Haryana...

प्रदेशभर में आज दिखेगा सेवा का संकल्प, होंगे अनेक जन कल्याणकारी कार्यक्रम

👉मुख्यमंत्री ने सेवा संकल्प अभियान की तैयारियों की समीक्षा...

18 ਸਾਲਾਂ ਦਾ ਇੰਤਜ਼ਾਰ ਖਤਮ, ਹੁਣ ਆਦਰਸ਼ ਸੜਕਾਂ ’ਤੇ ਚੱਲਣਗੇ ਆਦਰਸ਼ ਨਗਰ ਵਾਸੀ

👉ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 1 ਵਿੱਚ...