spot_img
spot_img
spot_img

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

Date:

spot_img

👉ਚਾਹਵਾਨ ਅਧਿਆਪਕ 2 ਫਰਵਰੀ ਤੱਕ ਈ-ਪੰਜਾਬ ਸਕੂਲ ਪੋਰਟਲ ‘ਤੇ ਕਰ ਸਕਦੇ ਹਨ ਆਨਲਾਈਨ ਅਪਲਾਈ: ਹਰਜੋਤ ਸਿੰਘ ਬੈਂਸ
👉ਸਕੂਲ ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਸਰਕਾਰ ਦੇ ਪ੍ਰੋਗਰਾਮ ਦਾ ਲਾਭ ਲੈਣ ਦਾ ਸੱਦਾ ਦਿੱਤਾ
ਚੰਡੀਗੜ੍ਹ, 30 ਜਨਵਰੀ:ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਇਸ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ (ਬੀ.ਪੀ.ਈ.ਓਜ਼, ਸੀ.ਐਚ.ਟੀਜ਼, ਐਚ.ਟੀਜ਼) ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ‘ਚ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ  ਮੋਗਾ ਪੁਲਿਸ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਰੱਖਿਆ ਦੋ ਮਿੰਟ ਦਾ ਮੋਨ

ਉਨ੍ਹਾਂ ਦੱਸਿਆ ਕਿ ਇਸ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਇੱਕ ਹਫ਼ਤਾ ਪੰਜਾਬ ‘ਚ ਸਿਖਲਾਈ ਦਿੱਤੀ ਜਾਵੇਗੀ ਅਤੇ ਫਿਰ ਦੋ ਹਫ਼ਤੇ ਦੀ ਸਿਖਲਾਈ ਫਿਨਲੈਂਡ ‘ਚ ਹੋਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਅਧਿਆਪਕ 2 ਫਰਵਰੀ, 2025 ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ epunjabschool.gov.in ਉਤੇ ਆਨਲਾਈਨ ਅਪਲਾਈ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਸਿਖਲਾਈ ਲਈ ਜਾਣ ਵਾਲੇ ਉਮੀਦਵਾਰਾਂ ਦੀ ਉਮਰ 31 ਜਨਵਰੀ, 2025 ਤੱਕ 43 ਸਾਲ ਜਾਂ ਇਸ ਤੋਂ ਘੱਟ ਹੋਣੀ ਚਾਹੀਦੀ ਹੈ, ਜਦੋਂਕਿ ਐਚ.ਟੀ., ਸੀ.ਐਚ.ਟੀ. ਅਤੇ ਬੀ.ਪੀ.ਈ.ਓ. ਦੀ ਉਮਰ 48 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਬਿਨੈਕਾਰਾਂ ਕੋਲ ਭਾਰਤੀ ਪਾਸਪੋਰਟ ਹੋਣਾ ਚਾਹੀਦਾ ਹੈ ਜਿਸਦੀ ਵੈਧਤਾ ਘੱਟੋ ਘੱਟ ਸਤੰਬਰ 2025 ਤੱਕ ਹੋਵੇ। ਇਸ ਦੇ ਨਾਲ ਹੀ ਉਮੀਦਵਾਰਾਂ ਵਿਰੁੱਧ ਕੋਈ ਵੀ ਲੰਬਿਤ ਚਾਰਜਸ਼ੀਟ, ਇਨਕੁਆਰੀ ਜਾਂ ਅਪਰਾਧਿਕ ਮਾਮਲਾ ਨਹੀਂ ਹੋਣਾ ਚਾਹੀਦਾ।

ਇਹ ਵੀ ਪੜ੍ਹੋ  ਰੋਹਤਾਸ ਨਗਰ ਜਨ ਸਭਾ ‘ਚ ਸਾਂਸਦ ਰਾਘਵ ਚੱਢਾ ਦੀ ਪੁਰਜ਼ੋਰ ਅਪੀਲ, “ਝਾੜੂ ਦਾ ਬਟਨ ਦਬਾਓ, ਹਰ ਮਹੀਨੇ 25 ਹਜ਼ਾਰ ਰੁਪਏ ਬਚਾਓ।”

ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਉਨ੍ਹਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਦਰਸਾਉਂਦੇ 20 ਰੈਕਮੈਂਡੇਸ਼ਨ ਜਾਂ ਰੈਫਰੈਂਸ ਪ੍ਰਦਾਨ ਕਰਨੇ ਪੈਣਗੇ, ਜਿਨ੍ਹਾਂ ਵਿੱਚੋਂ 10 ਮੌਜੂਦਾ ਵਿਦਿਆਰਥੀਆਂ ਦੇ ਮਾਪਿਆਂ ਅਤੇ 10 ਸਾਬਕਾ ਵਿਦਿਆਰਥੀਆਂ ਦੇ ਮਾਪਿਆਂ ਦੇ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਵੱਲੋਂ 3 ਫਰਵਰੀ ਨੂੰ ਤਸਦੀਕ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਬੈਂਸ ਨੇ ਕਿਹਾ ਕਿ ਮੁੱਢਲੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਸਾਰੇ ਉਮੀਦਵਾਰ ਦੂਜੇ ਦੌਰ ਵਿੱਚ ਜਾਣਗੇ। ਦੂਜੇ ਰਾਊਂਡ ਵਿੱਚ ਵਿਦਿਅਕ ਯੋਗਤਾ, ਤਜਰਬੇ, ਏ.ਸੀ.ਆਰ., ਇੰਟਰਵਿਊ-ਕਮ-ਪ੍ਰੈਜ਼ੈਂਟੇਸ਼ਨ ਵਿੱਚ ਕਾਰਗੁਜ਼ਾਰੀ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ‘ਚ ਯੋਗਦਾਨ ਦੇ ਆਧਾਰ ‘ਤੇ ਯੋਗ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।ਯੋਗ ਅਧਿਆਪਕਾਂ ਨੂੰ ਰਾਜ ਸਰਕਾਰ ਦੇ ਇਸ ਸਿਖਲਾਈ ਪ੍ਰੋਗਰਾਮ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲਾਂ ਵਿੱਚ ਪੜ੍ਹਾਉਣ ਵਾਲੇ ਅਧਿਆਪਕਾਂ ਦੇ ਹੁਨਰ ਨੂੰ ਨਿਖਾਰਨ ਲਈ ਸਮਰਪਿਤ ਹੈ ਤਾਂ ਜੋ ਸੂਬੇ ਨੂੰ ਦੇਸ਼ ਭਰ ‘ਚੋਂ ਸਕੂਲ ਸਿੱਖਿਆ ਵਿੱਚ ਮੋਹਰੀ ਬਣਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

SC Commission ਵੱਲੋਂ ਰਵਨੀਤ ਸਿੰਘ ਬਿੱਟੂ ਨੂੰ 4 ਜੂਨ ਨੂੰ ਕੀਤਾ ਤਲਬ

Chandigarh News:ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ...

Punjab News: ਚੰਨੀ ਨੇ ਸੁਣੀ ਕਿਸਾਨਾਂ ਦੀ ਆਵਾਜ਼, ਖੇਤੀ ਸੰਕਟ ‘ਤੇ ਵੱਡੀ ਮੀਟਿੰਗ

Punjab News: ਪੰਜਾਬ ਦੇ ਕਿਸਾਨਾਂ ਦੀ ਮੌਜੂਦਾ ਹਾਲਤ ਅਤੇ...

CM Bhagwant Singh Mann ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ

👉ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ...

Amritsar News: SGPC ਨੇ ਲਏ ਅਹਿਮ ਫੈਸਲੇ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ...