ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕੰਮ ਵਿਚ ਲਿਆਂਦੀ ਜਾਵੇ ਤੇਜ਼ੀ : ਡਿਪਟੀ ਕਮਿਸ਼ਨਰ

Date:

spot_img

ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਕੀਤੀ ਅਪੀਲ
ਬਠਿੰਡਾ, 25 ਅਕਤੂਬਰ : ਜ਼ਿਲ੍ਹੇ ਭਰ ਵਿਚ ਝੋਨੇ ਦੀ ਖਰੀਦ ਅਤੇ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖਰੀਦ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਦੌਰਾਨ ਦਿੱਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ।

ਇਹ ਵੀ ਪੜ੍ਹੋ: ਜ਼ਿਲ੍ਹਾ ਪ੍ਰਸ਼ਾਸਨ ਨੇ ਦੀਵਾਲੀ ਅਤੇ ਗੁਰਪੂਰਬ ਮੌਕੇ ਪਟਾਖਿਆਂ ਦੀ ਵਿਕਰੀ ਲਈ ਕੱਢੇ ਡਰਾਅ

ਉਨ੍ਹਾਂ ਕਿਹਾ ਕਿ ਹਰ ਰੋਜ਼ ਮੰਡੀਆਂ ਦਾ ਵਿਜਟ ਕੀਤਾ ਜਾਵੇ ਅਤੇ ਜੇਕਰ ਕਿਸਾਨਾਂ ਨੂੰ ਝੋਨਾ ਵੇਚਣ ਸਮੇਂ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਆਦਿ ਆਵੇ ਤਾਂ ਉਸ ਦਾ ਫੌਰੀ ਹੱਲ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਨਸ ਵੇਚਣ ਵਿਚ ਕੋਈ ਦਿੱਕਤ ਨਾ ਆ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹਨਾਂ ਦੀ ਫ਼ਸਲ ਸਮੇਂ-ਸਿਰ ਖਰੀਦੀ ਜਾ ਸਕੇ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

MRSPTU ਵਿਖੇ ਖੂਨਦਾਨ ਕੈਂਪ ਦਾ ਆਯੋਜਨ; 53 ਯੂਨਿਟ ਖੂਨ ਕੀਤਾ ਇਕੱਠਾ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...

ਗ੍ਰੋਥ ਸੈਂਟਰ ਵਿੱਚ 2.10 ਕਰੋੜ ਦੀ ਲਾਗਤ ਨਾਲ ਵਿਛਾਈ ਜਾਵੇਗੀ ਨਵੀਂ ਵਾਟਰ ਸਪਲਾਈ ਪਾਈਪਲਾਈਨ

👉ਮੇਅਰ ਪਦਮਜੀਤ ਸਿੰਘ ਮਹਿਤਾ ਨੇ ਟੱਕ ਲਗਾ ਕੇ ਕੀਤਾ...

MP Malvinder Singh Kang ਵੱਲੋਂ ਮਾਜਰੀ ਬਲਾਕ ਵਿੱਚ 15 ਲੱਖ ਰੁਪਏ ਦੇ ਪੇਂਡੂ ਵਿਕਾਸ ਕਾਰਜਾਂ ਦਾ ਉਦਘਾਟਨ

SAS Nagar News:ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਤੋਂ ਲੋਕ...