Punjab News : ਐਤਵਾਰ ਸਵੇਰੇ ਅਚਾਨਕ ਬਦਲੇ ਮੌਸਮ ਅਤੇ ਤੇਜ਼ ਬਾਰਿਸ਼ ਨੇ ਦਾਣਾ ਮੰਡੀ ਵਿੱਚ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ। ਮੰਡੀ ਵਿੱਚ ਸੁੱਕਣ ਲਈ ਖੁੱਲ੍ਹੇ ਅਸਮਾਨ ਹੇਠ ਵਿਛਾਇਆ ਗਿਆ ਝੋਨਾ ਮੀਂਹ ਕਾਰਨ ਭਿੱਜ ਗਿਆ, ਜਦਕਿ ਲਿਫ਼ਟਿੰਗ ਦੀ ਉਡੀਕ ਕਰ ਰਹੀਆਂ ਖ਼ਰੀਦੀ ਝੋਨੇ ਦੀਆਂ ਬੋਰੀਆਂ ਵੀ ਮੀਂਹ ਦੀ ਲਪੇਟ ਵਿੱਚ ਆ ਗਈਆਂ।
ਇਹ ਵੀ ਪੜ੍ਹੋ 👉 ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨ ਆਪਣੀ ਝੋਨੇ ਦੀ ਫ਼ਸਲ ਵੇਚਣ ਲਈ ਪਹੁੰਚ ਰਹੇ ਹਨ। ਨਮੀ ਦੀ ਮਾਤਰਾ ਘਟਾਉਣ ਲਈ ਕਿਸਾਨਾਂ ਨੂੰ ਫ਼ਸਲ ਧੁੱਪ ਵਿੱਚ ਸੁਕਾਉਣੀ ਪੈਂਦੀ ਹੈ, ਪਰ ਅਚਾਨਕ ਹੋਈ ਬਾਰਿਸ਼ ਨੇ ਉਨ੍ਹਾਂ ਦੀ ਮਿਹਨਤ ’ਤੇ ਪਾਣੀ ਫੇਰ ਦਿੱਤਾ। ਕਿਸਾਨਾਂ ਨੇ ਤਰਪਾਲਾਂ ਨਾਲ ਫ਼ਸਲ ਨੂੰ ਢਕ ਕੇ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਤਰਪਾਲਾਂ ਦੀ ਘਾਟ ਕਾਰਨ ਕਈ ਥਾਵਾਂ ’ਤੇ ਫ਼ਸਲ ਭਿੱਜ ਗਈ।
ਇਹ ਵੀ ਪੜ੍ਹੋ 👉 ਪਰਗਟ ਸਿੰਘ ਦੀ ਤਾਜ਼ਪੋਸ਼ੀ ; Hockey ਦੀ ਕਪਤਾਨੀ ਤੋਂ Punjab Congress ਦੀ ਪ੍ਰਧਾਨਗੀ ਤੱਕ ਦਾ ਸਫ਼ਰ
ਜਲੰਧਰ ਬਾਈਪਾਸ ਦਾਣਾ ਮੰਡੀ ਵਿੱਚ ਝੋਨਾ ਲੈ ਕੇ ਪਹੁੰਚੇ ਕਿਸਾਨ ਲਾਰਾ ਸਿੰਘ ਨੇ ਦੱਸਿਆ ਕਿ ਉਹ ਸ਼ਨੀਵਾਰ ਨੂੰ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਏ ਸਨ। ਨਮੀ ਘਟਾਉਣ ਲਈ ਕਣਕ ਨੂੰ ਸੁੱਕਣ ਵਾਸਤੇ ਵਿਛਾਇਆ ਹੋਇਆ ਸੀ, ਪਰ ਐਤਵਾਰ ਸਵੇਰੇ ਮੀਂਹ ਪੈਣ ਕਾਰਨ ਫ਼ਸਲ ਭਿੱਜ ਗਈ। ਕਿਸਾਨ ਮੁਤਾਬਕ ਹੁਣ ਝੋਨੇ ਨੂੰ ਮੁੜ ਸੁਕਾਉਣਾ ਪਵੇਗਾ, ਜਿਸ ਕਾਰਨ ਮੰਡੀ ਵਿੱਚ ਹੋਰ ਦਿਨ ਉਡੀਕ ਕਰਨੀ ਪੈ ਸਕਦੀ ਹੈ। ਇਸ ਨਾਲ ਕਿਸਾਨਾਂ ਦਾ ਸਮਾਂ ਅਤੇ ਮਿਹਨਤ ਦੋਵੇਂ ਵਧਣਗੇ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



