ਪ੍ਰਧਾਨ ਧਾਮੀ ਨੇ ਦਿੱਤੀ ਜਾਣਕਾਰੀ
ਸ੍ਰੀ ਅੰਮ੍ਰਿਤਸਰ ਸਾਹਿਬ, 17 ਅਕਤੂਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤਾ ਅਸਤੀਫਾ ਰੱਦ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੀ ਗਈ ਹੈ। ਉਹਨਾਂ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਸਿੰਘ ਸਾਹਿਬਾਨ ਦੇ ਮਾਨ ਸਤਿਕਾਰ ਲਈ ਹਮੇਸ਼ਾ ਤਤਪਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਵੀ ਇਸ ਪਰੰਪਰਾ ਨੂੰ ਬਰਕਰਾਰ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ਦਾ ਮੁੱਦਾ: ਪੰਥਕ ਜਥੇਬੰਦੀਆਂ ਨੇ ਸੱਦਿਆ ਇਕੱਠ
ਉਧਰ ਵਿਰਸਾ ਸਿੰਘ ਵਲਟੋਹਾ ਦੇ ਲਗਾਤਾਰ ਬਿਆਨਾਂ ਕਾਰਨ ਪੰਥਕ ਧਿਰਾਂ ਵਿੱਚ ਘਿਰਦੇ ਆ ਰਹੇ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਆਪਣੀ ਸ਼ਾਖ ਨੂੰ ਬਚਾਉਣ ਦੇ ਲਈ ਯਤਨ ਸ਼ੁਰੂ ਕਰ ਦਿੱਤੇ ਹਨ।ਇਸੇ ਕੜੀ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਡਾਕਟਰ ਦਲਜੀਤ ਸਿੰਘ ਚੀਮਾ ਤੇ ਅਰਸ਼ਦੀਪ ਕਲੇਰ ‘ਤੇ ਆਧਾਰਿਤ ਇੱਕ ਵਫ਼ਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਿਆ ਅਤੇ ਉਹਨਾਂ ਨਾਲ ਪੰਥਕ ਵਿਚਾਰਾਂ ਕੀਤੀਆਂ।
ਇਹ ਵੀ ਪੜ੍ਹੋ: ਜਥੇਦਾਰ ਹਰਪ੍ਰੀਤ ਸਿੰਘ ਦੇ ਹੱਕ ‘ਚ ਆਏ ਜਥੇਦਾਰ ਰਘਵੀਰ ਸਿੰਘ
ਇਸ ਮਿਲਣੀ ਤੋਂ ਬਾਅਦ ਇੱਕ ਪ੍ਰੈਸ ਕਾਨਫਰਸ ਦੇ ਵਿੱਚ ਡਾਕਟਰ ਦਲਜੀਤ ਸਿੰਘ ਚੀਮਾ ਨੇ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਆਗੂ ਅਤੇ ਵਰਕਰ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਤੇ ਪਰੰਪਰਾ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਹੀ ਸਮਰਪਿਤ ਰਹੇ ਹਨ। ਡਾਕਟਰ ਚੀਮਾ ਨੇ ਵਿਰਸਾ ਸਿੰਘ ਵਲਟੋਹਾ ਅਤੇ ਹੋਰਨਾਂ ਅਕਾਲੀ ਆਗੂਆਂ ਦੇ ਵੱਲੋਂ ਵੀ ਮਾਫੀ ਮੰਗਦਿਆਂ ਕਿਹਾ ਕਿ ਉਹ ਕਦਾਚਿੱਤ ਇਹ ਬਰਦਾਸ਼ਤ ਨਹੀਂ ਕਰਨਗੇ ਕਿ ਕੋਈ ਵੀ ਅਕਾਲੀ ਆਗੂ ਜਾਂ ਵਰਕਰ ਨਿਜੀ ਤੌਰ ‘ਤੇ ਜਾਂ ਸੋਸ਼ਲ ਮੀਡੀਆ ਉੱਪਰ ਸਿੰਘ ਸਾਹਿਬਾਨ ਦੇ ਮਾਨ ਸਤਿਕਾਰ ਨੂੰ ਠੇਸ ਪਹੁੰਚਾਵੇ। ਉਹਨਾਂ ਅਜਿਹਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ