ਬਠਿੰਡਾ, 3 ਮਈ: ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦਾ ਨਤੀਜ਼ੇ ਵਿਚ ਸਥਾਨਕ ਗੁਰੂ ਕਾਸ਼ੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਨਤੀਜ਼ਾ ਸ਼ਾਨਦਾਰ ਰਿਹਾ। ਸਕੂਲ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਆਰਟਸ, ਸਾਇੰਸ ਅਤੇ ਕਾਮਰਸ ਗਰੁੱਪ ਦੇ 225 ਵਿਦਿਆਰਥੀ ਇਮਤਿਹਾਨ ਵਿੱਚ ਬੈਠੇ ਅਤੇ ਸਕੂਲ ਦਾ ਓਵਰ ਆਲ ਨਤੀਜਾ 99 ਫ਼ੀਸਦੀ ਰਿਹਾ ।ਸਾਇੰਸ ਗਰੁੱਪ ਦੀ ਵਿਦਿਆਰਥਣ ਸੁਖਵਿੰਦਰ ਕੌਰ ਨੇ 92.ਫ਼ੀਸਦੀ, ਜਸਲੀਨ ਕੌਰ ਬਰਾੜ ਨੇ 90.2 ਫ਼ੀਸਦੀ ਅਤੇ ਉਦੇ ਸਿੰਘ ਨੇ 88.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾਂ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਜੀਤਮਹਿੰਦਰ ਸਿੰਘ ਸਿੱਧੂ ਨੇ ਮੋੜ ਹਲਕੇ ਦੇ ਰਾਮਪੁਰਾ ਬਲਾਕ ਦੇ ਪਿੰਡਾਂ ਦਾ ਕੀਤਾ ਤੁਫ਼ਾਨੀ ਦੌਰਾ
ਇਸੇ ਤਰ੍ਹਾਂ ਆਰਟਸ ਗਰੁੱਪ ਵਿੱਚ ਰਾਜਕਰਨ ਸਿੰਘ ਨੇ 91.2 ਫ਼ੀਸਦੀ, ਰੀਆ ਕਸ਼ਯਪ ਨੇ 89 ਫ਼ੀਸਦੀ ਅਤੇ ਗੂੰਜਾ, ਮਹਕਿਦੀਪ ਕੌਰ, ਲੱਛਮੀ ਨੇ 83.6 ਫ਼ੀਸਦੀ ਅੰਕ ਲੈ ਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।ਕਾਮਰਸ ਗਰੁੱਪ ਚੋਂ ਇਸ਼ਵਰਦੀਪ ਸਿੰਘ ਨੇ 88.8 ਫ਼ੀਸਦੀ, ਹਰਪ੍ਰੀਤ ਕੌਰ 83.2 ਫ਼ੀਸਦੀ ਅਤੇ ਇਸ਼ੂ ਰਾਜ ਨੇ 81.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾਂ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਦੌਰਾਨ ਸਕੂਲ ਕਮੇਟੀ ਦੇ ਪ੍ਰਧਾਨ ਜਥੇਦਾਰ ਤੋਗਾ ਸਿੰਘ, ਸਕੱਤਰ ਗੁਰਪ੍ਰੀਤ ਸਿੰਘ ਢਿੱਲੋਂ, ਪ੍ਰਿੰਸੀਪਲ ਰਣਜੀਤ ਕੌਰ, ਵਾਈਸ ਪ੍ਰਿੰਸੀਪਲ ਜਸਬੀਰ ਕੌਰ ਅਤੇ ਸਮੂਹ ਸਟਾਫ਼ ਵੱਲੋਂ ਚੰਗੀਆਂ ਪੁਜ਼ੀਸਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰਧਾਨ ਜਥੇਦਾਰ ਤੋਗਾ ਸਿੰੰਘ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਸ਼ਾਨਦਾਰ ਨਤੀਜੇ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਦੀ ਪ੍ਰੇਰਨਾ ਦਿੱਤੀ। ਇਸ ਖੁਸ਼ੀ ਮੌਕੇ ਤੇ ਸਮੂਹ ਵਿਿਦਆਰਥੀਆਂ ਨੂੰ ਲੱਡੂ ਵੰਡੇ ਗਏ।