ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਸੱਚ, ਹਿੰਮਤ ਅਤੇ ਮਨੁੱਖਤਾ ਦੀ ਰੱਖਿਆ ਦਾ ਅਮਰ ਸੰਦੇਸ਼ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Date:

spot_img

👉ਸ਼੍ਰੀ ਗੁਰੂ ਅਰਜਨ ਦੇਵ ਜੀ ਦੇ 420ਵੇਂ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ ਪੰਚਕੂਲਾ ਵਿੱਚ ਰਾਜ ਪੱਧਰੀ ਸਮਾਗਮ ਆਯੋਜਿਤ
👉ਗੁਰੂ ਸਾਹਿਬ ਦੀਆਂ ਸਿੱਖਿਆਵਾਂ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਸਾਡੀ ਸਭ ਤੋਂ ਵੱਡੀ ਪ੍ਰੇਰਣਾ – ਮੁੱਖ ਮੰਤਰੀ
ਹਰਿਆਣਾ ਸਰਕਾਰ ਸਿੱਖ ਗੁਰੂਆਂ ਦੇ ਇਤਿਹਾਸ ਅਤੇ ਯੋਗਦਾਨ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਵਚਨਬੱਧ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਭਾਰਤੀ ਇਤਿਹਾਸ ਵਿੱਚ ਸੱਚ, ਧਰਮ, ਮਨੁੱਖਤਾ ਅਤੇ ਅਧਿਆਤਮਕ ਸ਼ਕਤੀ ਦੀ ਇੱਕ ਵਿਲੱਖਣ ਮਿਸਾਲ ਹੈ। ਉਨ੍ਹਾਂ ਦਾ ਜੀਵਨ ਅਤੇ ਸ਼ਹਾਦਤ ਸਾਨੂੰ ਬੇਇਨਸਾਫ਼ੀ, ਜ਼ੁਲਮ ਅਤੇ ਝੂਠ ਦੇ ਸਾਹਮਣੇ ਕਦੇ ਵੀ ਨਾ ਝੁਕਣ ਦੀ ਪ੍ਰੇਰਣਾ ਦਿੰਦੀ ਹੈ। ਮੁੱਖ ਮੰਤਰੀ ਵੀਰਵਾਰ ਨੂੰ ਪੰਚਕੂਲਾ ਵਿੱਚ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ 420ਵੇਂ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ‘ਤੇ ਗੁਰੂ ਅਰਜਨ ਦੇਵ ਜੀ ਦੇ ਜੀਵਨ ‘ਤੇ ਅਧਾਰਿਤ ਇੱਕ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਛਬੀਲ ਦੀ ਸੇਵਾ ਵੀ ਕੀਤੀ। ਸਮਾਗਮ ਵਿੱਚ ਹਰਿਆਣਾ ਅਤੇ ਪੰਜਾਬ ਤੋਂ ਕਈ ਸੰਤ-ਮਹਾਂਪੁਰਖ ਪਹੁੰਚੇ ਅਤੇ ਹਰਿਆਣਾ ਸਰਕਾਰ ਵੱਲੋਂ ਕਰਵਾਏ ਗਏ ਇਸ ਸਮਾਗਮ ਦੀ ਸ਼ਲਾਘਾ ਕਰਦੇ ਹੋਏ ਇਸ ਦੇ ਲਈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਪ੍ਰਗਟਾਇਆ।ਹਰਿਆਣਾ ਸਰਕਾਰ ਵੱਲੋਂ ‘ਸੰਤ ਮਹਾਂਪੁਰਖ ਸਨਮਾਨ ਅਤੇ ਵਿਚਾਰ ਪ੍ਰਸਾਰ ਯੋਜਨਾ’ ਤਹਿਤ ਕਰਵਾਏ ਗਏ ਇਸ ਸਮਾਗਮ ਨੂੰ ਸੰਬੋਧਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਮਾਤਾ ਮਨਸਾ ਦੇਵੀ ਅਤੇ ਸ਼੍ਰੀ ਨਾਢਾ ਸਾਹਿਬ ਦੀ ਪਵਿੱਤਰ ਧਰਤੀ ‘ਤੇ ਆਯੋਜਿਤ ਇਸ ਸਮਾਗਮ ਵਿੱਚ ਮੌਜੂਦ ਹੋ ਕੇ ਉਹ ਆਪਣੇ ਆਪ ਨੂੰ ਭਾਗਸ਼ਾਲੀ ਮੰਨਦੇ ਹਨ। ਉਨ੍ਹਾਂ ਨੇ ਗੁਰੂ ਅਰਜਨ ਦੇਵ ਜੀ ਦੇ ਚਰਨਾਂ ਵਿੱਚ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਸਿਰਫ ਸਿੱਖ ਸਮਾਜ ਦੀ ਵਿਰਾਸਤ ਨਹੀਂ, ਸਗੋਂ ਪੂਰੇ ਦੇਸ਼ ਲਈ ਪ੍ਰੇਰਣਾ ਸਰੋਤ ਹੈ।ਉਨ੍ਹਾਂ ਕਿਹਾ ਕਿ ਭਾਰਤ ਦਾ ਇਤਿਹਾਸ ਤਿਆਗ, ਤਪੱਸਿਆ, ਕੁਰਬਾਨੀ ਅਤੇ ਅਧਿਆਤਮਕ ਬਹਾਦਰੀ ਦੀ ਗੌਰਵਸ਼ਾਲੀ ਪਰੰਪਰਾ ਨਾਲ ਭਰਿਆ ਹੋਇਆ ਹੈ। ਜਦੋਂ-ਜਦੋਂ ਦੇਸ਼, ਧਰਮ, ਸੰਸਕ੍ਰਿਤੀ ਅਤੇ ਮਨੁੱਖਤਾ ‘ਤੇ ਸੰਕਟ ਆਇਆ, ਉਦੋਂ-ਉਦੋਂ ਸਾਡੇ ਗੁਰੂਆਂ ਅਤੇ ਸੰਤਾਂ ਨੇ ਆਪਣੀ ਕੁਰਬਾਨੀ ਨਾਲ ਸੱਚ ਅਤੇ ਧਰਮ ਦੀ ਰੱਖਿਆ ਕੀਤੀ। ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਇਸੇ ਮਹਾਨ ਪਰੰਪਰਾ ਦੀ ਸਰਵਉੱਚ ਮਿਸਾਲ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਸਮਾਜ ਨੂੰ ਜੋੜਨ ਅਤੇ ਮਨੁੱਖਤਾ ਨੂੰ ਇੱਕ ਧਾਗੇ ਵਿੱਚ ਪਰੋਣ ਦਾ ਮਹਾਨ ਕਾਰਜ ਕੀਤਾ।

ਇਹ ਵੀ ਪੜ੍ਹੋ  CM Nayab Singh Saini ਨੇ ਮੁਨੀਮਪੁਰ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੇ ਪੁਸ਼ਪ ਰਤਨ ਅਤੇ ਪੁਸ਼ਪ ਸਨਮਾਨ ਪੁਰਸਕਾਰ

ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਦੀ ਸਥਾਪਨਾ ਕਰਕੇ ਉਸ ਦੇ ਚਾਰਾਂ ਦਿਸ਼ਾਵਾਂ ਵਿੱਚ ਚਾਰ ਦਰਵਾਜ਼ੇ ਬਣਵਾਏ, ਜੋ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਪਵਿੱਤਰ ਅਸਥਾਨ ਕਿਸੇ ਇੱਕ ਜਾਤ, ਵਰਗ ਜਾਂ ਧਰਮ ਲਈ ਨਹੀਂ ਸਗੋਂ ਸਮੁੱਚੀ ਮਨੁੱਖਤਾ ਲਈ ਖੁੱਲ੍ਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਦੀਆਂ ਪਹਿਲਾਂ ਹੀ ਸਮਾਜਿਕ ਸਾਂਝ, ਸਮਾਨਤਾ ਅਤੇ ‘ਵਸੂਧੈਵ ਕੁਟੁੰਬਕਮ’ ਦੀ ਭਾਵਨਾ ਨੂੰ ਸਾਕਾਰ ਰੂਪ ਦਿੱਤਾ।ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੰਤ ਕਬੀਰ, ਸੰਤ ਨਾਮਦੇਵ, ਬਾਬਾ ਫਰੀਦ ਅਤੇ ਸੰਤ ਰਵਿਦਾਸ ਸਮੇਤ ਵੱਖ-ਵੱਖ ਸੰਤਾਂ ਦੀ ਬਾਣੀ ਨੂੰ ਇਕੱਤਰ ਕਰਕੇ ਗੁਰੂ ਅਰਜਨ ਦੇਵ ਜੀ ਨੇ ਭਾਰਤ ਦੀ ਵਿਭਿੰਨਤਾ ਨੂੰ ਏਕਤਾ ਦੇ ਧਾਗੇ ਵਿੱਚ ਬੰਨ੍ਹਣ ਦਾ ਬੇਮਿਸਾਲ ਕਾਰਜ ਕੀਤਾ। ਗੁਰੂ ਗ੍ਰੰਥ ਸਾਹਿਬ ਅੱਜ ਵੀ ਪੂਰੀ ਮਨੁੱਖਤਾ ਲਈ ਅਧਿਆਤਮਕ ਚਾਨਣ ਥੰਮ੍ਹ ਵਜੋਂ ਮਾਰਗਦਰਸ਼ਨ ਕਰ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦੀ ਦਿਹਾੜਾ ਸਿਰਫ ਸ਼ਰਧਾਂਜਲੀ ਦੇਣ ਦਾ ਮੌਕਾ ਨਹੀਂ, ਸਗੋਂ ਆਤਮ-ਚਿੰਤਨ ਦਾ ਵੀ ਮੌਕਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਨੂੰ ਯਾਦ ਕਰਦੇ ਹਾਂ ਤਾਂ ਮਾਣ ਦੇ ਨਾਲ-ਨਾਲ ਉਨ੍ਹਾਂ ਤਸੀਹਿਆਂ ਦਾ ਚੇਤਾ ਵੀ ਆਉਂਦਾ ਹੈ, ਜੋ ਉਨ੍ਹਾਂ ਨੇ ਧਰਮ ਅਤੇ ਸੱਚ ਦੀ ਰੱਖਿਆ ਲਈ ਸਹਿਣ ਕੀਤੇ। ਉਨ੍ਹਾਂ ਕਿਹਾ ਕਿ ਤਤਕਾਲੀ ਮੁਗਲ ਸ਼ਾਸਕ ਜਹਾਂਗੀਰ ਦੀ ਹਕੂਮਤ ਗੁਰੂ ਸਾਹਿਬ ਦੇ ਵਧਦੇ ਪ੍ਰਭਾਵ ਅਤੇ ਅਧਿਆਤਮਕ ਜਾਗ੍ਰਿਤੀ ਤੋਂ ਡਰ ਗਈ ਸੀ। ਉਨ੍ਹਾਂ ਨੂੰ ਲਾਹੌਰ ਵਿੱਚ ਬੰਦੀ ਬਣਾ ਕੇ ਅਣਮਨੁੱਖੀ ਤਸੀਹੇ ਦਿੱਤੇ ਗਏ, ਪਰ ਉਨ੍ਹਾਂ ਨੇ ਆਪਣੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਤਪਦੀ ਤਵੀ ‘ਤੇ ਬਿਠਾਉਣਾ, ਸਰੀਰ ‘ਤੇ ਗਰਮ ਰੇਤ ਪਾਉਣਾ ਅਤੇ ਅਸਹਿ ਪੀੜ ਦੇਣਾ ਜੁੰਲਮ ਦੀ ਹੱਦ ਸੀ, ਪਰ ਗੁਰੂ ਸਾਹਿਬ ਦੇ ਚਿਹਰੇ ‘ਤੇ ਕੋਈ ਸ਼ਿਕਨ ਨਹੀਂ ਆਈ। ਉਨ੍ਹਾਂ ਨੇ ‘ਤੇਰਾ ਕੀਆ ਮੀਠਾ ਲਾਗੇ’ ਦਾ ਉਚਾਰਨ ਕਰਦਿਆਂ ਪ੍ਰਮਾਤਮਾ ਦੇ ਭਾਣੇ ਨੂੰ ਪ੍ਰਵਾਨ ਕੀਤਾ। ਇਹ ਘਟਨਾ ਕੇਵਲ ਸ਼ਹਾਦਤ ਨਹੀਂ ਸਗੋ ਅਧਿਆਤਮਕ ਧੀਰਜ, ਆਤਮਿਕ ਬਲ ਅਤੇ ਪ੍ਰਮਾਤਮਾ ਪ੍ਰਤੀ ਅਟੁੱਟ ਵਿਸ਼ਵਾਸ ਦੀ ਸਰਵਉੱਚ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਸਾਨੂੰ ਸਿਖਾਉਂਦੀ ਹੈ ਕਿ ਸੱਚ, ਨਿਆਂ ਅਤੇ ਸੰਸਕ੍ਰਿਤੀ ਦੀ ਰੱਖਿਆ ਲਈ ਕਦੇ ਵੀ ਸਮਝੌਤਾ ਨਹੀਂ ਕਰਨਾ ਚਾਹੀਦਾ। ਅੱਜ ਜਦੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਵਿਕਸਿਤ ਭਾਰਤ ਦੇ ਨਿਰਮਾਣ ਦੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ, ਉਦੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਡੇ ਲਈ ਮਾਰਗਦਰਸ਼ਕ ਸ਼ਕਤੀ ਹਨ।

ਇਹ ਵੀ ਪੜ੍ਹੋ  Haryana ਵਿੱਚ ਖੇਤਰੀ ਹਵਾਈ ਸੰਪਰਕ ਨੂੰ ਮਿਲੇਗੀ ਨਵੀਂ ਉਡਾਣ- ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਦੀ ਧਰਤੀ ਸੰਤਾਂ, ਗੁਰੂਆਂ ਅਤੇ ਯੋਧਿਆਂ ਦੀ ਭੂਮੀ ਰਹੀ ਹੈ। ਇੱਥੋਂ ਦੀ ਮਿੱਟੀ ਵਿੱਚ ਗੀਤਾ ਦਾ ਗਿਆਨ ਵੀ ਹੈ ਅਤੇ ਗੁਰੂਆਂ ਦੀਆਂ ਕੁਰਬਾਨੀਆਂ ਦੀ ਖੁਸ਼ਬੂ ਵੀ। ਇਸੇ ਵਿਰਾਸਤ ਨੂੰ ਅੱਗੇ ਵਧਾਉਣ ਲਈ ਰਾਜ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਸਿੱਖ ਗੁਰੂਆਂ ਦੇ ਯੋਗਦਾਨ ਅਤੇ ਕੁਰਬਾਨੀ ਨੂੰ ਸਨਮਾਨ ਦੇਣ ਦਾ ਕਾਰਜ ਕੀਤਾ ਜਾ ਰਿਹਾ ਹੈ। ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ, ਵੀਰ ਬਾਲ ਦਿਵਸ ਦਾ ਰਾਸ਼ਟਰੀ ਪੱਧਰ ‘ਤੇ ਆਯੋਜਨ ਅਤੇ ਕਰਤਾਰਪੁਰ ਸਾਹਿਬ ਲਾਂਘੇ (ਕੋਰੀਡੋਰ) ਦਾ ਨਿਰਮਾਣ ਇਸੇ ਦਿਸ਼ਾ ਵਿੱਚ ਚੁੱਕੇ ਗਏ ਇਤਿਹਾਸਕ ਕਦਮ ਹਨ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਵੀ ਸਿੱਖ ਇਤਿਹਾਸ ਅਤੇ ਗੁਰੂਆਂ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ। ਹਰਿਆਣਾ ਸਰਕਾਰ ਨੇ ਅੱਠਵੀਂ ਜਮਾਤ ਦੇ ਇਤਿਹਾਸ ਦੇ ਸਿਲੇਬਸ ਵਿੱਚ ਸਿੱਖ ਗੁਰੂਆਂ ਦੇ ਇਤਿਹਾਸ ਨੂੰ ਸ਼ਾਮਲ ਕੀਤਾ ਹੈ। ਹੁਣ ਵਿਦਿਆਰਥੀ ਸਿੱਖ ਗੁਰੂਆਂ ਦੇ ਨਾਲ-ਨਾਲ ਬਾਬਾ ਬੰਦਾ ਸਿੰਘ ਬਹਾਦਰ ਦੇ ਤਿਆਗ, ਕੁਰਬਾਨੀ ਅਤੇ ਆਦਰਸ਼ਾਂ ਦਾ ਵੀ ਅਧਿਐਨ ਕਰਨਗੇ। ਉਨ੍ਹਾਂ ਦੱਸਿਆ ਕਿ ਸ਼੍ਰੀ ਹਜ਼ੂਰ ਸਾਹਿਬ, ਨਾਂਦੇੜ ਦੀ ਯਾਤਰਾ ਲਈ ਕੁਰੂਕਸ਼ੇਤਰ ਅਤੇ ਸਿਰਸਾ ਤੋਂ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਗਈਆਂ। ਇਸ ਤੋਂ ਇਲਾਵਾ ਸਾਲ 1984 ਦੇ ਦੰਗਾ ਪੀੜਤ 121 ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਪ੍ਰਾਵਧਾਨ ਕੀਤਾ ਗਿਆ ਹੈ। ਵੀਰ ਬਾਲ ਦਿਵਸ ਦੇ ਮੌਕੇ ‘ਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਪੰਚਕੂਲਾ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ।ਮੁੱਖ ਮੰਤਰੀ ਨੇ ਕਿਹਾ ਕਿ ਸਿਰਸਾ ਸਥਿਤ ਇਤਿਹਾਸਕ ਗੁਰਦੁਆਰਾ ਚਿੱਲਾ ਸਾਹਿਬ ਦੀ ਲਗਭਗ ਨੌਂ ਏਕੜ ਜ਼ਮੀਨ ਬਿਨਾਂ ਕਿਸੇ ਫ਼ੀਸ ਦੇ ਗੁਰਦੁਆਰਾ ਸਾਹਿਬ ਦੇ ਨਾਮ ਟ੍ਰਾਂਸਫਰ ਕੀਤੀ ਗਈ ਹੈ। ਉਨ੍ਹਾਂ ਨੇ ਖ਼ੁਦ ਸੰਗਤ ਦੀ ਹਾਜ਼ਰੀ ਵਿੱਚ ਇਸ ਦੇ ਦਸਤਾਵੇਜ਼ ਸੌਂਪੇ ਸਨ। ਉਨ੍ਹਾਂ ਦੱਸਿਆ ਕਿ ਯਮੁਨਾਨਗਰ ਵਿੱਚ ਬਣ ਰਹੇ ਮੈਡੀਕਲ ਕਾਲਜ ਦਾ ਨਾਮ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਰੱਖਿਆ ਗਿਆ ਹੈ। ਇਸੇ ਤਰ੍ਹਾਂ ਅੰਬਾਲਾ ਦੇ ਗੌਰਮਿੰਟ ਪੌਲੀਟੈਕਨਿਕ ਕਾਲਜ ਅਤੇ ਟੋਹਾਣਾ-ਜੀਂਦ-ਧਮਤਾਨ ਸਾਹਿਬ ਮਾਰਗ ਦਾ ਨਾਮਕਰਨ ਵੀ ਗੁਰੂ ਤੇਗ ਬਹਾਦਰ ਜੀ ਦੇ ਸਨਮਾਨ ਵਿੱਚ ਕੀਤਾ ਗਿਆ ਹੈ।

ਇਹ ਵੀ ਪੜ੍ਹੋ  Haryana ਵਿੱਚ ਬਾਗ਼ਬਾਨੀ ਕ੍ਰਾਂਤੀ ਨੂੰ ਨਵੀਂ ਗਤੀ, ਮੁੱਖ ਮੰਤਰੀ ਨੇ ਰਈਆ ਖੋਜ ਕੇਂਦਰ ਅਤੇ ਮੁਨੀਮਪੁਰ ਉਤਕ੍ਰਿਸ਼ਟਤਾ ਕੇਂਦਰ ਦੇ ਉਦਘਾਟਨ ਸਮੇਤ 75 ਕਰੋੜ ਦੇ 9 ਵਿਕਾਸ ਪ੍ਰੋਜੈਕਟ ਆਮ ਲੋਕਾਂ ਨੂੰ ਕੀਤੇ ਸਮਰਪਿਤ

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੱਖ ਗੁਰੂਆਂ ਨੇ ਸਮਾਨਤਾ, ਸੇਵਾ, ਕਰੁਣਾ, ਭਾਈਚਾਰੇ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ। ਪ੍ਰਧਾਨ ਮੰਤਰੀ ਦਾ ‘ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ ਅਤੇ ਸਭਕਾ ਪ੍ਰਯਾਸ’ ਦਾ ਮੰਤਰ ਵੀ ਇਸੇ ਭਾਵਨਾ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਆਖ਼ਰੀ ਵਿਅਕਤੀ ਦੀ ਸੇਵਾ ਹੀ ਸੱਚਾ ਧਰਮ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਵੱਲੋਂ ਸ਼ੁਰੂ ਕੀਤੀ ਗਈ ਲੰਗਰ ਪਰੰਪਰਾ ਸਾਨੂੰ ਸਮਾਨਤਾ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੀ ਹੈ। ਇਹ ਵਿਵਸਥਾ ਸਿਖਾਉਂਦੀ ਹੈ ਕਿ ਰਾਜਾ ਅਤੇ ਰੰਕ, ਅਮੀਰ ਅਤੇ ਗਰੀਬ ਸਭ ਬਰਾਬਰ ਹਨ। ਸਮਾਜ ਵਿੱਚੋਂ ਜਾਤ-ਪਾਤ, ਛੂਆ-ਛੂਤ ਅਤੇ ਵਿਤਕਰੇ ਨੂੰ ਖ਼ਤਮ ਕਰਕੇ ਇੱਕ ਇੱਕਜੁੱਟ ਅਤੇ ਸ਼ਕਤੀਸ਼ਾਲੀ ਸਮਾਜ ਦਾ ਨਿਰਮਾਣ ਕਰਨਾ ਸਮੇਂ ਦੀ ਲੋੜ ਹੈ।ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਦਿੰਦਿਆਂ ਕਿਹਾ ਕਿ ਉਹ ਸਿੱਖ ਗੁਰੂਆਂ ਦੇ ਗੌਰਵਸ਼ਾਲੀ ਇਤਿਹਾਸ ਅਤੇ ਕੁਰਬਾਨੀਆਂ ਤੋਂ ਪ੍ਰੇਰਣਾ ਲੈਣ। ਜਦੋਂ ਨੌਜਵਾਨ ਆਪਣੇ ਇਤਿਹਾਸ ਅਤੇ ਵਿਰਾਸਤ ਨੂੰ ਜਾਣਨਗੇ ਤਾਂ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਵਧੇਗਾ ਅਤੇ ਉਹ ਰਾਸ਼ਟਰ ਨਿਰਮਾਣ ਵਿੱਚ ਵਧੇਰੇ ਪ੍ਰਭਾਵੀ ਯੋਗਦਾਨ ਪਾ ਸਕਣਗੇ। ਮੁੱਖ ਮੰਤਰੀ ਨੇ ਗੁਰੂ ਅਰਜਨ ਦੇਵ ਜੀ ਦੇ ਦੱਸੇ ਸੱਚ, ਸੇਵਾ, ਕਰੁਣਾ ਅਤੇ ਸਿਮਰਨ ਦੇ ਮਾਰਗ ‘ਤੇ ਚੱਲਣ ਦਾ ਸੰਕਲਪ ਲੈਣ ਦਾ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹੀ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਇਹੀ ਸਮਾਜ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਸਭ ਤੋਂ ਪ੍ਰਭਾਵੀ ਰਸਤਾ ਹੈ।ਇਸ ਮੌਕੇ ‘ਤੇ ਹਰਿਆਣਾ ਵਿਧਾਨਸਭਾ ਦੇ ਡਿਪਟੀ ਸਪੀਕਰ ਡਾ. ਕ੍ਰਿਸ਼ਨ ਲਾਲ ਮਿੱਢਾ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਦੀਸ਼ ਸਿੰਘ ਝੀਂਡਾ, ਬੜਖਲ ਦੇ ਵਿਧਾਇਕ ਧਨੇਸ਼ ਅਦਲਖਾ, ਮੁੱਖ ਮੰਤਰੀ ਦੇ ਓ.ਐਸ.ਡੀ. ਡਾ. ਪ੍ਰਭਲੀਨ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪ-ਪ੍ਰਧਾਨ ਸ. ਗੁਰਮੀਤ ਸਿੰਘ, ਹਰਿਆਣਾ ਵਿਧਾਨਸਭਾ ਦੇ ਸਾਬਕਾ ਸਪੀਕਰ ਸ੍ਰੀ ਗਿਆਨਚੰਦ ਗੁਪਤਾ, ਸੰਤ ਬਾਬਾ ਜੋਗਾ ਸਿੰਘ, ਸਰਦਾਰ ਜਸਦੀਪ ਸਿੰਘ, ਮਹੰਤ ਮਹੇਸ਼ ਮੁਨੀ, ਸੰਤ ਬਾਬਾ ਮਾਨ ਸਿੰਘ ਜੁਰਾਸੀ ਵਾਲੇ, ਸੁਆਮੀ ਰਾਜੇਸ਼ਵਰਾਨੰਦ, ਬਾਬਾ ਸੁਲਤਾਨ ਸਿੰਘ ਅਤੇ ਬਾਬਾ ਦੇਵੇਂਦਰ ਸਿੰਘ ਇਸਰਾਨਾ ਸਮੇਤ ਵੱਡੀ ਗਿਣਤੀ ਵਿੱਚ ਮਾਣਯੋਗ ਵਿਅਕਤੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related