Thursday, April 16, 2026
spot_img
spot_img

ਨਸਿ਼ਆਂ ਦੀ ਰੋਕਥਾਮ ਲਈ ਪੁਲਿਸ ਪ੍ਰਸ਼ਾਸਨ ਵਲੋਂ ਜਿ਼ਲ੍ਹੇ ਦੇ ਵੱਖ—ਵੱਖ ਖੇਤਰਾਂ ਵਿੱਚ ਚਲਾਇਆ ਗਿਆ ਤਲਾਸ਼ੀ ਅਭਿਆਨ- ਆਈ.ਜੀ.

Date:

spot_img

👉“ ਯੁੱਧ ਨਸ਼ੇ ਵਿਰੁੱਧ” ਅਪਰੇਸ਼ਨ ਤਹਿਤ ਜਿ਼ਲ੍ਹੇ ਵਿੱਚ ਕੀਤੇ 16 ਪਰਚੇ ਦਰਜ
👉ਨਸ਼ੇ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸਿ਼ਆਂ ਜਾਵੇਗਾ
Muktsar News:ਪੰਜਾਬ ਸਰਕਾਰ ਵਲੋਂ ਨਸਿ਼ਆਂ ਦੀ ਰੋਕਥਾਮ ਕਰਨ ਲਈ “ਯੁੱਧ ਨਸਿ਼ਆਂ ਵਿਰੁੱਧ” ਮੁਹਿੰਮ ਤਹਿਤ ਸਖਤ ਕਦਮ ਚੁੱਕੇ ਜਾ ਰਹੇ ਹਨ, ਇਹ ਜਾਣਕਾਰੀ ਬਾਬੂ ਲਾਲ ਮੀਨਾ ਆਈ.ਜੀ. (ਇੰਟੈਲੀਜੈਂਸ) ਨੇ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ ਪੁਲਿਸ ਵਿਭਾਗ ਵਲੋਂ ਵੱਖ—ਵੱਖ ਥਾਵਾਂ ਤੇ ਚਲਾਇਆ ਜਾ ਰਿਹਾ ਸਰਚ ਅਭਿਆਨ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।ਉਹਨਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ੇ ਵੇਚਣ ਨੂੰ ਕਿਸੇ ਵੀ ਕੀਮਤ ਤੇ ਬਖਸਿ਼ਆਂ ਨਹੀਂ ਜਾਵੇਗਾ।ਉਹਨਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੀ ਤਿੰਨ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿੱਚ ਦੋ—ਦੋ ਥਾਵਾਂ ਤੇ ਪੁਲਿਸ ਵਲੋਂ ਨਸਿ਼ਆਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁਧ’:ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼;4 ਕਿਲੋ ਹੈਰੋਇਨ ਸਮੇਤ ਦੋ ਕਾਬੂ

ਉਹਨਾਂ ਅੱਗੇ ਦੱਸਿਆ ਕਿ ਸਮੁੱਚੇ ਸਰਚ ਅਭਿਆਨ ਦੌਰਾਨ 3 ਐਸ.ਪੀ.,4 ਡੀ.ਐਸ.ਪੀ., 11 ਐਸ.ਐਚ.ਓ ਦੀ ਅਗਵਾਈ ਵਿੱਚ 350 ਪੁਲਿਸ ਕਰਮਚਾਰੀਆਂ ਵਲੋਂ ਗਿੱਦੜਬਾਹਾ ਸਬ ਡਵੀਜਨ ਦੇ ਬੈਂਟਾਬਾਦ ਏਰੀਆ, ਅੰਬੇਦਕਰ ਨਗਰ, ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ, ਗਾਂਧੀ ਬਸਤੀ, ਲੰਬੀ ਥਾਨੇ ਅਧੀਨ ਪੈਂਦੇ ਪਿੰਡ ਚੰਨੂ ਅਤੇ ਮਿੱਡਾ, ਲੱਖੇਵਾਲੀ ਅਤੇ ਸਦਰ ਮਲੋਟ ਵਿੱਚ ਅਬੁਲ ਖੁਰਾਣਾ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ।ਇਸ ਮੌਕੇ ਤੇ ਅਖਿਲ ਚੌਧਰੀ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿ਼ਲ੍ਹੇ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਬਖਸਿ਼ਆਂ ਨਹੀਂ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਡੇਰਾ ਬੱਸੀ ਵਿੱਚ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਵਿੱਚ ਜਵਾਬੀ ਗੋਲੀਬਾਰੀ ਦੌਰਾਨ ਗੈਂਗਸਟਰ ਜ਼ਖਮੀ; ਪਿਸਤੌਲ ਬਰਾਮਦ

ਉਹਨਾਂ ਅੱਗੇ ਦੱਸਿਆ ਕਿ “ ਯੁੱਧ ਨਸ਼ੇ ਵਿਰੁੱਧ” ਅਪਰੇਸ਼ਨ ਤਹਿਤ ਜਿ਼ਲ੍ਹੇ ਵਿੱਚ ਪਹਿਲੇ ਦਿਨ 16 ਪਰਚੇ ਦਰਜ ਕੀਤੇ ਗਏ ਅਤੇ 20 ਨਸ਼ੇ ਤਸਕਰ ਕਾਬੂ ਕੀਤੇ ਗਏ। ਇਸ ਸਰਚ ਅਭਿਆਨ ਤਹਿਤ ਪੁਲਿਸ ਨੇ 800 ਨਸ਼ੀਲੀਆਂ ਗੋਲੀਆਂ, 35 ਬੋਤਲਾਂ ਨਜਾਇਜ ਸ਼ਰਾਬ, 150 ਲੀਟਰ ਲਾਹਣ, 35 ਗ੍ਰਾਮ ਹੈਰੋਇਨ ਅਤੇ ਇੱਕ ਲੱਖ ਡਰੱਗ ਮਨੀ ਜਬਤ ਕੀਤੀ ਹੈ।ਉਹਨਾਂ ਅੱਗੇ ਕਿਹਾ ਕਿ ਜੇਕਰ ਕੋਈ ਨਸ਼ੇ ਵੇਚਣ ਵਾਲਿਆਂ ਸਬੰਧੀ ਜਾਣਕਾਰੀ ਦਿੰਦਾ ਹੈ, ਤਾਂ ਉਸਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ ਤਾਂ ਜੋ ਨੌਜਵਾਨਾਂ ਨੂੰ ਨਸ਼ੇ ਦੀ ਭੈੜੀ ਆਦਤ ਤੋਂ ਬਚਾਇਆ ਜਾ ਸਕੇ।ਉਹਨਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਨਸ਼ੇ ਵਰਗੀ ਭੈੜੀ ਬਿਮਾਰੀ ਤੋਂ ਬਚਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਜਾਗਰੂਕਤਾਂ ਕੈਂਪ ਅਤੇ ਖੇਡ ਮੇਲੇ ਵੀ ਕਰਵਾਏ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....