10 ਸਤੰਬਰ ਨੂੰ ਹੋਵੇਗੀ ਮੇਅਰ ਪਦਮਜੀਤ ਸਿੰਘ ਮਹਿਤਾ ਦੇ ਦੂਜੇ ਕਾਰਜਕਾਲ ਦੀ ਦੂਜੀ ਜਨਰਲ ਹਾਊਸ ਮੀਟਿੰਗ

Date:

spot_img

👉ਸਵੇਰੇ 9 ਵਜੇ ਹੋਣ ਵਾਲੀ ਮੀਟਿੰਗ ਵਿੱਚ 83.14 ਕਰੋੜ ਰੁਪਏ ਦੇ ਵਿਕਾਸ ਏਜੰਡੇ ’ਤੇ ਹੋਵੇਗੀ ਚਰਚਾ
👉ਕਲਾਕ ਟਾਵਰ ਤੋਂ ਲੈ ਕੇ ਪਾਰਕ, ਸਪੋਰਟਸ ਏਰੀਨਾ, ਸੜਕਾਂ, ਸੀਵਰੇਜ ਅਤੇ ਵਾਟਰ ਸਪਲਾਈ ਦੇ ਵੱਡੇ ਪ੍ਰਾਜੈਕਟ ਸ਼ਾਮਲ
Bathinda News : ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਚ ਤੇਜੀ ਦੇਣ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਦੂਜੇ ਕਾਰਜਕਾਲ ਦੀ ਨਗਰ ਨਿਗਮ ਦੀ ਦੂਜੀ ਜਨਰਲ ਹਾਊਸ ਮੀਟਿੰਗ 10 ਸਤੰਬਰ ਨੂੰ ਸਵੇਰੇ 9 ਵਜੇ ਕਰਵਾਈ ਜਾਵੇਗੀ।ਮੀਟਿੰਗ ਵਿੱਚ ਬਠਿੰਡਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਇਲਾਕਿਆਂ ਨਾਲ ਸਬੰਧਤ ਸੜਕਾਂ, ਸੀਵਰੇਜ, ਜਲ ਸਪਲਾਈ, ਪਾਰਕਾਂ, ਖੇਡ ਸਹੂਲਤਾਂ, ਸਟ੍ਰੀਟ ਇੰਫਰਾਸਟਰਕਚਰ ਅਤੇ ਹੋਰ ਲੋਕ ਸਹੂਲਤਾਂ ਨਾਲ ਜੁੜੇ ਕੰਮਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕਰੀਬ 83.14 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੇ ਏਜੰਡੇ ’ਤੇ ਚਰਚਾ ਤੋਂ ਬਾਅਦ ਇਨ੍ਹਾਂ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਸੰਭਾਵਨਾ ਹੈ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਮੀਟਿੰਗ ਵਿੱਚ ਫਾਇਰ ਬ੍ਰਿਗੇਡ ਚੌਕ ਨੇੜੇ ਕਰੀਬ 60 ਲੱਖ ਰੁਪਏ ਦੀ ਲਾਗਤ ਨਾਲ ਕਲਾਕ ਟਾਵਰ ਬਣਾਉਣ ਦੇ ਪ੍ਰਸਤਾਵ ’ਤੇ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ 👉Bhagwant Mann govt ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਇਸ ਤੋਂ ਇਲਾਵਾ ਸਿਵੀਆਂ ਰੋਡ ’ਤੇ ਕਰੀਬ 95 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਦਾ ਨਿਰਮਾਣ ਕਰਵਾਉਣ ਦਾ ਏਜੰਡਾ ਵੀ ਮੀਟਿੰਗ ਵਿੱਚ ਰੱਖਿਆ ਜਾਵੇਗਾ।ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸ਼ਹਿਰ ਵਿੱਚ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣ ਲਈ ਵੱਖ-ਵੱਖ ਪਾਰਕਾਂ ਵਿੱਚ ਕਰੀਬ 69 ਲੱਖ ਰੁਪਏ ਦੀ ਲਾਗਤ ਨਾਲ ਬੱਚਿਆਂ ਲਈ ਗੇਮਜ਼ ਅਤੇ ਕਰੀਬ 54 ਲੱਖ ਰੁਪਏ ਦੀ ਲਾਗਤ ਨਾਲ ਓਪਨ ਜਿਮ ਸਥਾਪਤ ਕਰਨ ਦੇ ਪ੍ਰਸਤਾਵ ’ਤੇ ਵੀ ਵਿਚਾਰ ਕੀਤਾ ਜਾਵੇਗਾ।ਸ਼ਹਿਰ ਵਾਸੀਆਂ ਨੂੰ ਮੌਸਮ ਦੀ ਮਾਰ ਤੋਂ ਰਾਹਤ ਦੇਣ ਦੇ ਉਦੇਸ਼ ਨਾਲ ਸੰਤਪੁਰਾ ਰੋਡ ਸਥਿਤ ਰੇਲਵੇ ਅੰਡਰਬ੍ਰਿਜ ’ਤੇ ਕਰੀਬ 3.15 ਕਰੋੜ ਰੁਪਏ ਦੀ ਲਾਗਤ ਨਾਲ ਸ਼ੈੱਡ ਬਣਾਉਣ ਦਾ ਪ੍ਰਸਤਾਵ ਵੀ ਜਨਰਲ ਹਾਊਸ ਵਿੱਚ ਰੱਖਿਆ ਜਾਵੇਗਾ। ਉੱਥੇ ਹੀ ਜੋਨ-1 ਤੋਂ ਜੋਨ-8 ਤੱਕ ਕਰੀਬ 66 ਲੱਖ ਰੁਪਏ ਦੀ ਲਾਗਤ ਨਾਲ ਸਪੋਰਟਸ ਏਰੀਨਾ ਵਿਕਸਤ ਕਰਨ ਦੇ ਪ੍ਰਸਤਾਵ ’ਤੇ ਵੀ ਚਰਚਾ ਕੀਤੀ ਜਾਵੇਗੀ।ਸੀਵਰੇਜ ਪ੍ਰਬੰਧ ਨੂੰ ਮਜ਼ਬੂਤ ਕਰਨ ਲਈ ਕਰੀਬ 6.50 ਕਰੋੜ ਰੁਪਏ ਦੀ ਲਾਗਤ ਨਾਲ ਐੱਸਟੀਪੀ ਮਸ਼ੀਨਰੀ ਦੀ ਮੁਰੰਮਤ ਅਤੇ ਮੇਨ ਰਾਈਜ਼ਿੰਗ ਲਾਈਨ ਵਿਛਾਉਣ ਦੇ ਮਹੱਤਵਪੂਰਨ ਕੰਮ ’ਤੇ ਵੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ; 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਸ਼ਹਿਰ ਦੀ ਸੀਵਰੇਜ ਅਤੇ ਜਲ ਸਪਲਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਵੀ ਕਈ ਮਹੱਤਵਪੂਰਨ ਪ੍ਰਸਤਾਵ ਮੀਟਿੰਗ ਵਿੱਚ ਸ਼ਾਮਲ ਕੀਤੇ ਗਏ ਹਨ। 25 ਗਜ ਖੇਤਰ ਵਿੱਚ ਕਰੀਬ 3 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਅਤੇ ਸੀਵਰ ਪਾਈਪਲਾਈਨ ਅਤੇ ਧੋਬੀਆਣਾ ਬਸਤੀ ਵਿੱਚ ਕਰੀਬ 3.36 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਈਪਲਾਈਨ ਪ੍ਰਾਜੈਕਟ ਸ਼ੁਰੂ ਕਰਨ ਦੇ ਏਜੰਡੇ ’ਤੇ ਚਰਚਾ ਹੋਵੇਗੀ।ਵੀਰ ਕਾਲੋਨੀ ਵਿੱਚ ਕਰੀਬ 45 ਲੱਖ ਰੁਪਏ ਦੀ ਲਾਗਤ ਨਾਲ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਸਥਾਪਤ ਕਰਨ ਦਾ ਪ੍ਰਸਤਾਵ ਵੀ ਰੱਖਿਆ ਜਾਵੇਗਾ, ਤਾਂ ਜੋ ਮੀਂਹ ਦੇ ਪਾਣੀ ਦੀ ਸਹੀ ਵਰਤੋਂ ਹੋ ਸਕੇ ਅਤੇ ਪਾਣੀ ਦੀ ਸੰਭਾਲ ਨੂੰ ਉਤਸ਼ਾਹਿਤ ਕੀਤਾ ਜਾ ਸਕੇ।ਜਨਤਾ ਨਗਰ ਵਿੱਚ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਸ਼ਮਸ਼ਾਨ ਘਾਟ ਦਾ ਨਿਰਮਾਣ ਕਰਵਾਉਣ ਅਤੇ ਕਰੀਬ 11 ਲੱਖ ਰੁਪਏ ਦੀ ਲਾਗਤ ਨਾਲ ਸੁਵਿਧਾ ਕੇਂਦਰ ਅਤੇ ਫੈਂਸਿੰਗ ਕਰਵਾਉਣ ਦੇ ਪ੍ਰਸਤਾਵ ’ਤੇ ਵੀ ਜਨਰਲ ਹਾਊਸ ਵਿੱਚ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ 👉ਬਹਿਬਲ ਕਲਾਂ ਗੋਲੀ ਕਾਂਡ; SIT ਵੱਲੋਂ ਸੁਖਬੀਰ ਬਾਦਲ ਮੁੜ ਤਲਬ

ਇਸੇ ਤਰ੍ਹਾਂ ਹਰਦੇਵ ਨਗਰ ਵਿੱਚ ਕਰੀਬ 13 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਆਰ.ਓ. ਸਿਸਟਮ ਲਗਾਉਣ ਦੇ ਏਜੰਡੇ ’ਤੇ ਵੀ ਵਿਚਾਰ ਹੋਵੇਗਾ, ਜਿਸ ਨਾਲ ਇਲਾਕਾ ਵਾਸੀਆਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਸਕੇ।ਮੇਅਰ ਨੇ ਦੱਸਿਆ ਕਿ ਸ਼ਹਿਰ ਦੇ ਸੁੰਦਰੀਕਰਨ ਅਤੇ ਟ੍ਰੈਫਿਕ ਪ੍ਰਬੰਧ ਨੂੰ ਬਿਹਤਰ ਬਣਾਉਣ ਲਈ ਹਾਜ਼ੀ ਰਤਨ ਕਰਾਸਿੰਗ ਨੇੜੇ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਚੌਕ ਬਣਾਉਣ ਦਾ ਪ੍ਰਸਤਾਵ ਵੀ ਮੀਟਿੰਗ ਵਿੱਚ ਰੱਖਿਆ ਜਾਵੇਗਾ।ਇਸ ਤੋਂ ਇਲਾਵਾ ਸ਼ਹਿਰ ਵਿੱਚ ਕਰੀਬ 65 ਲੱਖ ਰੁਪਏ ਦੀ ਲਾਗਤ ਨਾਲ ਐੱਮ.ਸੀ. ਬੋਰਡ ਲਗਾਉਣ ਅਤੇ ਸ਼ਹਿਰ ਦੇ ਵੱਖ-ਵੱਖ ਸਕੂਲਾਂ ਅਤੇ ਸਰਕਾਰੀ ਰਾਜਿੰਦਰਾ ਕਾਲਜ ਦੀ ਮੁਰੰਮਤ ਲਈ ਕਰੀਬ 50 ਲੱਖ ਰੁਪਏ ਦੇ ਕੰਮਾਂ ’ਤੇ ਵੀ ਚਰਚਾ ਕੀਤੀ ਜਾਵੇਗੀ।ਜਨਰਲ ਹਾਊਸ ਮੀਟਿੰਗ ਵਿੱਚ ਬਠਿੰਡਾ ਸ਼ਹਿਰ ਦੀਆਂ ਸੜਕਾਂ ਦੇ ਨਵੀਨੀਕਰਨ ਨੂੰ ਵੀ ਤਰਜੀਹ ਦਿੱਤੀ ਜਾਵੇਗੀ। ਵੱਖ-ਵੱਖ ਇਲਾਕਿਆਂ ਵਿੱਚ ਪੀ.ਸੀ. ਵਰਕ ਕਰਵਾਉਣ ਦੇ ਨਾਲ-ਨਾਲ ਲੋੜ ਅਨੁਸਾਰ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਪ੍ਰਸਤਾਵਾਂ ’ਤੇ ਵੀ ਵਿਚਾਰ ਕੀਤਾ ਜਾਵੇਗਾ।ਇਸ ਦੇ ਨਾਲ ਹੀ ਸ਼ਹਿਰ ਵਿੱਚ ਰੋਡ ਜਾਲੀਆਂ ਦੀ ਸਫਾਈ, ਰਾਈਜ਼ਿੰਗ ਮੇਨ, ਮੈਨਹੋਲ ਅਤੇ ਹੋਰ ਆਮ ਵਿਕਾਸ ਕਾਰਜਾਂ ਨਾਲ ਸਬੰਧਤ ਪ੍ਰਸਤਾਵ ਵੀ ਏਜੰਡੇ ਵਿੱਚ ਸ਼ਾਮਲ ਕੀਤੇ ਗਏ ਹਨ।

ਇਹ ਵੀ ਪੜ੍ਹੋ 👉ਚਿੱਟੇ ਦੀ ਵੀਡੀਓ ਵਾਈਰਲ ਹੁੰਦੇ ਹੀ ਬਠਿੰਡਾ ਪੁਲਿਸ Action ‘ਚ; ਤੜਕਸਾਰ ਘੇਰਿਆ ਪਿੰਡ, 2 ਦਰਜ਼ਨ ਤੋਂ ਵੱਧ ਹਿਰਾਸਤ ‘ਚ ਲਏ

“ਹਰ ਵਾਰਡ ਵਿੱਚ ਵਿਕਾਸ ਪਹੁੰਚਾਉਣਾ ਸਾਡਾ ਟੀਚਾ”: ਮੇਅਰ ਪਦਮਜੀਤ ਸਿੰਘ ਮਹਿਤਾ
ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਬਠਿੰਡਾ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨਾ ਅਤੇ ਹਰੇਕ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਪ੍ਰਾਜੈਕਟਾਂ ਦੀ ਤਰਜੀਹ ਤੈਅ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸੜਕਾਂ, ਸੀਵਰੇਜ, ਵਾਟਰ ਸਪਲਾਈ, ਪਾਰਕ, ਖੇਡ ਸਹੂਲਤਾਂ ਅਤੇ ਲੋਕ ਸਹੂਲਤਾਂ ਨਾਲ ਸਬੰਧਤ ਕੰਮ ਸ਼ਹਿਰ ਦੇ ਸਮੁੱਚੇ ਵਿਕਾਸ ਦੀ ਨੀਂਹ ਹਨ। ਨਗਰ ਨਿਗਮ ਵੱਲੋਂ ਇਨ੍ਹਾਂ ਸਾਰੇ ਖੇਤਰਾਂ ਵਿੱਚ ਯੋਜਨਾਬੱਧ ਢੰਗ ਨਾਲ ਕੰਮ ਕਰਵਾਏ ਜਾ ਰਹੇ ਹਨ।ਮੇਅਰ ਨੇ ਕਿਹਾ ਕਿ ਜਨਰਲ ਹਾਊਸ ਵਿੱਚ ਰੱਖੇ ਗਏ ਪ੍ਰਸਤਾਵਾਂ ਨੂੰ ਕੌਂਸਲਰਾਂ ਦੀ ਚਰਚਾ ਅਤੇ ਸੁਝਾਵਾਂ ਤੋਂ ਬਾਅਦ ਮਨਜ਼ੂਰੀ ਦਿੱਤੀ ਜਾਵੇਗੀ ਅਤੇ ਮਨਜ਼ੂਰ ਹੋਣ ਵਾਲੇ ਕੰਮਾਂ ਨੂੰ ਨਿਰਧਾਰਤ ਪ੍ਰਕਿਰਿਆ ਤਹਿਤ ਜਲਦ ਸ਼ੁਰੂ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਨਗਰ ਨਿਗਮ ਦੀ ਇਸ ਮੀਟਿੰਗ ਵਿੱਚ ਕੁੱਲ ਮਿਲਾ ਕੇ ਕਰੀਬ 83.14 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨਾਲ ਸਬੰਧਤ ਵੱਖ-ਵੱਖ ਏਜੰਡਿਆਂ ’ਤੇ ਚਰਚਾ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Ludhiana News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...

Bhagwant Mann govt ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

👉•166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਚਾਰ ਸ਼ਨੀਵਾਰ ਚਲਾਈਆਂ ਜਾਣਗੀਆਂ...