ਅਬੋਹਰ ਸ਼ਹਿਰ ਵਿੱਚ ਕੀਤੇ ਗਏ ਹੋਰ ਪੀ.ਸੀ.ਆਰ ਮੋਟਰ ਸਾਈਕਲ ਤਾਇਨਾਤ
Fazilka News: ਡੀ.ਜੀ.ਪੀ.ਗੌਰਵ ਯਾਦਵ ਦੀਆਂ ਹਦਾਇਤਾਂ ਅਤੇ ਐਸ.ਐਸ.ਪੀ.ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਜਿਲ੍ਹੇ ਵਿੱਚ ਕਾਨੂੰਨ ਅਤੇ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ।ਅਬੋਹਰ ਸ਼ਹਿਰ ਵਿੱਚ 24×7 ਨਿਗਰਾਨੀ ਯਕੀਨੀ ਬਣਾਉਣ ਲਈ ਦਿਨ ਸਮੇਂ 08 ਅਤੇ ਰਾਤ ਸਮੇਂ 06 P.C.R. ਮੋਟਰਸਾਈਕਲ ਤਾਇਨਾਤ ਕੀਤੇ ਗਏ ਹਨ। ਇਹ ਟੀਮਾਂ ਸ਼ਹਿਰ ਦੇ ਮੁੱਖ ਚੌਕਾਂ, ਬਜ਼ਾਰਾਂ, ਰਹਾਇਸ਼ੀ ਇਲਾਕਿਆਂ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਪੈਟਰੋਲਿੰਗ ਕਰ ਰਹੀਆਂ ਹਨ, ਤਾਂ ਜੋ ਆਮ ਲੋਕਾਂ ਨੂੰ ਸੁਰੱਖਿਅਤ ਮਾਹੌਲ ਉਪਲਬਧ ਕਰਵਾਇਆ ਜਾ ਸਕੇ।
ਇਹ ਵੀ ਪੜ੍ਹੋ ਬਠਿੰਡਾ ਵਿਖੇ ਤਾਇਨਾਤ PSPCL ਦਾ JE 7000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ
ਇਹ P.C.R. ਮੋਟਰਸਾਈਕਲ ਤੁਰੰਤ ਕਾਰਵਾਈ, ਐਮਰਜੈਂਸੀ ਪੁਲਿਸ ਸੇਵਾਵਾਂ, ਮਾੜੇ ਅਨਸਰਾਂ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ, ਸਟਰੀਟ ਕ੍ਰਾਈਮ, ਗੁੰਡਾਗਰਦੀ, ਨਸ਼ਾ ਤਸਕਰੀ ਅਤੇ ਹੋਰ ਗ਼ੈਰਕਾਨੂੰਨੀ ਗਤੀਵਿਧੀਆਂ ‘ਤੇ ਸ਼ਿਕੰਜਾ ਕੱਸਣ ਲਈ ਅਹਿਮ ਭੂਮਿਕਾ ਨਿਭਾਉਣਗੀਆਂ।ਐਸ.ਐਸ.ਪੀ. ਬਰਾੜ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਫਾਜ਼ਿਲਕਾ ਪੁਲਿਸ ਲੋਕਾਂ ਦੀ ਸੁਰੱਖਿਆ ਅਤੇ ਸ਼ਾਂਤੀ ਬਣਾਈ ਰੱਖਣ ਲਈ ਹਮੇਸ਼ਾ ਵਚਨਬੱਧ ਹੈ। P.C.R. ਮੋਟਰਸਾਈਕਲਾਂ ਦੀ ਇਹ ਨਵੀਂ ਤਾਇਨਾਤੀ ਸ਼ਹਿਰ ਵਿੱਚ ਕਾਨੂੰਨ ਦੀ ਪੂਰੀ ਪਾਲਣਾ ਯਕੀਨੀ ਬਣਾਵੇਗੀ ਅਤੇ ਗੈਰਕਾਨੂੰਨੀ ਗਤਿਵਿਧੀਆਂ ਨੂੰ ਨੱਥ ਪਾਉਣ ਵਿੱਚ ਮਦਦਗਾਰ ਹੋਵੇਗੀ। ਲੋਕ ਕਿਸੇ ਵੀ ਤਕਲੀਫ਼ ਦੀ ਸਥਿਤੀ ਵਿੱਚ 112 ‘ਤੇ ਕਾਲ ਕਰਕੇ ਪੁਲਿਸ ਦੀ ਮਦਦ ਲੈ ਸਕਦੇ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite