ਖ਼ਜਾਨਾ ਦਫ਼ਤਰ ਦੀ ਸੀਨੀਅਰ ਸਹਾਇਕਾ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਵੱਲੋਂ ਗ੍ਰਿਫਤਾਰ

Date:

spot_img

ਅੰਮ੍ਰਿਤਸਰ, 12 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਰਈਆ ਵਿਖੇ ਵਣ ਵਿਭਾਗ ਵਿੱਚ ਬਤੌਰ ਬਲਾਕ ਵਣ ਅਫਸਰ ਵਜੋਂ ਤਾਇਨਾਤ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਹੈ।

ਚਹੇਤੇ ਸ਼ੈਲਰਾਂ ਨੂੰ ਵੱਧ ਮਾਲ ਲਗਾਉਣ ਵਾਲਾ ਡੀਐਫ਼ਐਸਸੀ ਵਿਜੀਲੈਂਸ ਵੱਲੋਂ ਗ੍ਰਿਫਤਾਰ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਕਰਮਚਾਰਨ ਉਸ ਦਾ ਜੀਪੀਐਫ ਜਾਰੀ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਹੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 7000 ਰੁਪਏ ਲੈ ਚੁੱਕੀ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਆਖਰੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਤਫਤੀਸ਼ ਜਾਰੀ ਹੈ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...