ਬਠਿੰਡਾ, 1 ਸਤੰਬਰ: ਭਾਜਪਾ ਵਲੋ 2 ਸਤੰਬਰ 2024 ਤੋਂ ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਜਾ ਰਹੀ ਮੈਂਬਰਸ਼ਿਪ ਮੁਹਿੰਮ ਤਹਿਤ ਬਠਿੰਡਾ ਵਿਚ ਵੀ ਤਿਆਰੀਆਂ ਜੋਰ-ਸ਼ੋਰ ਨਾਲ ਵਿੱਢ ਦਿੱਤੀਆਂ ਗਈਆਂ ਹਨ। ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੂਬਾਈ ਜਨਰਲ ਸਕੱਤਰ ਦਿਆਲ ਦਾਸ ਸੋਢੀ, ਮੈਂਬਰਸ਼ਿਪ ਅਭਿਆਨ ਦੇ ਮਾਲਵਾ ਖੇਤਰ ਦੇ ਇੰਚਾਰਜ ਜੀਵਨ ਗਰਗ ਅਤੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਭਾਜਪਾ ਆਗੂਆਂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।
ਬਠਿੰਡਾ ’ਚ ਵਾਪਰੀ ਮੰਦਭਾਗੀ ਘਟਨਾ, ਗੁਰਦੂਆਰਾ ਸਾਹਿਬ ਦੀ ਇਮਾਰਤ ਦੇ ਭੰਨੇ ਸ਼ੀਸ਼ੇ
ਇਸੇ ਲੜੀ ਤਹਿਤ ਮੰਡਲ ਪ੍ਰਧਾਨ ਜਗਵਿੰਦਰ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਵੈਸਟ ਡਵੀਜ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਜ਼ਿਲ੍ਹਾ ਉਪ ਪ੍ਰਧਾਨ ਵਰਿੰਦਰ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਉਹਨਾਂ 2 ਸਤੰਬਰ 2024 ਨੂੰ ਸ਼ੁਰੂ ਹੋਣ ਵਾਲੀ ਪਾਰਟੀ ਦੀ ਮੈਂਬਰਸ਼ਿਪ ਸਬੰਧੀ ਜਾਣਕਾਰੀ ਦਿੱਤੀ ਅਤੇ ਵਰਕਰਾਂ ਨੂੰ ਵੱਧ ਤੋਂ ਵੱਧ ਮੈਂਬਰ ਜੋੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਸ ਮੁਹਿੰਮ ਤਹਿਤ ਬਠਿੰਡਾ ਸ਼ਹਿਰ ਵਿੱਚੋਂ ਰਿਕਾਰਡ ਤੋੜ ਮੈਂਬਰ ਸ਼ਾਮਲ ਕੀਤੇ ਜਾਣਗੇ।
ਹਰਿਆਣਾ ਦੇ ਵਿਚ ਹੁਣ 1 ਦੀ ਬਜ਼ਾਏ ਇਸ ਦਿਨ ਹੋਵੇਗੀ ਵੋਟਿੰਗ,ਚੋਣ ਕਮਿਸ਼ਨ ਨੇ ਵੋਟਾਂ ਦਾ ਦਿਨ-ਬਦਲਿਆਂ
ਸ਼੍ਰੀ ਸਰਮਾ ਨੇ ਕਿਹਾ ਕਿ ਬੱਲੂਆਣਾ ਮੰਡਲ ਵਿੱਚੋਂ ਸਾਰੇ ਮੰਡਲਾਂ ਤੋਂ ਵੱਧ ਮੈਂਬਰਸ਼ਿਪ ਹੋਵੇਗੀ । ਉਹਨਾ ਕਿਹਾ ਕਿ ਇਸ ਮੁਹਿੰਮ ਵਿੱਚ ਭਾਜਪਾ ਦਾ ਹਰ ਵਰਕਰ ਵੱਧ ਤੋਂ ਵੱਧ ਮੈਂਬਰ ਸ਼ਾਮਲ ਕਰਕੇ ਭਾਰਤੀ ਜਨਤਾ ਪਾਰਟੀ ਨੂੰ ਹੋਰ ਮਜ਼ਬੂਤ ਕਰੇਗਾ। ਇਸ ਮੌਕੇ ਸਾਬਕਾ ਸਰਪੰਚ ਗੁਰਮੇਲ ਸਿੰਘ ਬੱਲੂਆਣਾ,ਗੁਰਪ੍ਰੀਤ ਸਿੰਘ ਬੱਲੂਆਣਾ, ਜਸਪ੍ਰੀਤ ਸਿੰਘ ਦਿਉਣ, ਕਾਕੂ ਸਿੰਘ ਸਮੇਤ ਬੱਲੂਆਣਾ ਮੰਡਲ ਦੇ ਆਹੁਦੇਦਾਰ ਹਾਜ਼ਰ ਸਨ।