Tuesday, February 3, 2026

ਜਥੇਦਾਰ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਹਾਲੇ ਇੱਕ ਮਹੀਨਾ ਹੋਰ ਮੁਅੱਤਲ ਰਹਿਣਗੀਆਂ

Date:

spot_img

👉ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ਵਿੱਚ ਲਿਆ ਫੈਸਲਾ
👉ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਦੇ ਪੁਲਿਸ ਮੁਕਾਬਲੇ ਦੀ ਹੋਵੇ ਨਿਆਂਇਕ ਜਾਂਚ
👉-ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਦਾ ਮਤਾ ਕੀਤਾ ਰੱਦ
ਅੰਮ੍ਰਿਤਸਰ, 31 ਦਸੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਕਰੜੀ ਨਿੰਦਾ ਕਰਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਦੌਰਾਨ ਯੂਪੀ ’ਚ ਪੁਲਿਸ ਮੁਕਾਬਲੇ ਸਬੰਧੀ ਇਕ ਮਤਾ ਪਾਸ ਕਰਦਿਆਂ ਇਸ ’ਤੇ ਕਰੜੇ ਸਵਾਲ ਚੁੱਕੇ ਹਨ। ਮਤੇ ਵਿਚ ਕਿਹਾ ਗਿਆ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਬਹੁਤ ਛੋਟੀ ਉਮਰ ਦੇ ਪੰਜਾਬ ਦੇ ਨੌਜੁਆਨਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣ ਵਰਗੀ ਹਰਕਤ ਜਾਪਦੀ ਹੈ।

ਇਹ ਵੀ ਪੜ੍ਹੋ SGPC ਦੀ ਅੰਤ੍ਰਿਗ ਕਮੇਟੀ ਦੀ ਅਹਿਮ ਮੀਟਿੰਗ ਅੱਜ, ਵੱਡਾ ਫੈਸਲਾ ਲੈਣ ਦੀ ਚਰਚਾ

ਇਸ ਦੀ ਨਿਆਂਇਕ ਜਾਂਚ ਕੀਤੀ ਜਾਣੀ ਚਾਹੀਦੀ ਹੈ, ਜਿਸ ਵਾਸਤੇ ਅੱਜ ਦੀ ਅੰਤ੍ਰਿੰਗ ਕਮੇਟੀ ਪੁਰਜ਼ੋਰ ਮੰਗ ਕਰਦੀ ਹੈ।ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਬੀਤੇ 9 ਦਸੰਬਰ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਉਸ ਮਤੇ ਨੂੰ ਵੀ ਰੱਦ ਕਰ ਦਿੱਤਾ ਹੈ, ਜਿਸ ਵਿਚ ਸ. ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਇਕ ਮਤਾ ਪਾਸ ਕਰਕੇ 19 ਦਸੰਬਰ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਬਣਾਈ ਗਈ ਜਾਂਚ ਕਮੇਟੀ ਦੀ ਮਿਆਦ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਫਿਲਹਾਲ ਇਕ ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਇਸ ਮਤੇ ਰਾਹੀਂ ਇਹ ਵਚਨਬੱਧਤਾ ਵੀ ਪ੍ਰਗਟਾਈ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਬਿਲਕੁਲ ਨਿਰਪੱਖ ਹੋਵੇਗੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਚਲਾਣੇ ’ਤੇ ਵੀ ਸ਼ੋਕ ਮਤਾ ਪਾਸ ਕੀਤਾ ਗਿਆ ਅਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਇਹ ਵੀ ਪੜ੍ਹੋ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ‘ਚ ਕੀਤਾ ਵਾਧਾ

ਅੰਤ੍ਰਿੰਗ ਕਮੇਟੀ ਦੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੈਣ ਤੇ ਸ. ਪਰਮਜੀਤ ਸਿੰਘ ਰਾਏਪੁਰ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ, ਐਕਸੀਅਨ ਸ. ਜਤਿੰਦਰਪਾਲ ਸਿੰਘ ਆਦਿ ਮੌਜੂਦ ਸਨ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here

Share post:

spot_img

Popular

More like this
Related

Summer hill Convent School Bathinda ਵੱਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ

Bathinda News:ਸਮਰ ਹਿੱਲ ਕਾੱਨਵੈਂਟ ਸਕੂਲ, ਬਠਿੰਡਾ ਵਿਖੇ ਦਸਵੀਂ ਜਮਾਤ...

ਵਾਈਸ ਚਾਂਸਲਰ ਡਾ. ਰਾਮੇਸ਼ਵਰ ਸਿੰਘ ਵੱਲੋਂ ਡਾ. ਹਰਮੀਤ ਕੌਰ ਦੀ ਕਿਤਾਬ “ਬਿਲਡਿੰਗ ਦਾ ਸੈਲਫ” ਰੀਲੀਜ਼

👉ਵਿਅਕਤੀ ਦੇ ਸਰਵਪੱਖੀ ਵਿਕਾਸ ਵਿੱਚ ਸਹਾਈ ਹੈ ਇਹ ਕਿਤਾਬ-...

Malwa College Bathinda ਵਿਖੇ ਅੰਤਰ-ਸਕੂਲ ਕਲਾ ਮੇਲਾ 2026; ਜੋਸ਼-ਓ-ਫ਼ਰੋਸ਼ ਨਾਲ ਕਰਵਾਇਆ ਗਿਆ

Bathinda News:ਮਾਲਵਾ ਕਾਲਜ ਬਠਿੰਡਾ ਵਿਖੇ ਅੰਤਰ-ਸਕੂਲ ਕਲਾ-ਮੇਲਾ Talent Hunt-2026...

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

👉ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ,...