👉ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਰਾਜਦੀਪ ਸਿੰਘ ਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ
Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜੀ ਤੀਕ ਆਉਂਦੇ ਰਸਤੇ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਦੀ ਸੇਵਾ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਇਸ ਕਾਰਜ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੀ ਆਸਥਾ ਦਾ ਕੇਂਦਰ ਹੈ ਅਤੇ ਹਰ ਸਿੱਖ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋਣ ਦੀ ਤਾਂਘ ਰੱਖਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਨਿਰੰਤਰ ਯਤਨਸ਼ੀਲ ਹੈ।
ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅੰਤ੍ਰਿੰਗ ਕਮੇਟੀ ਨੇ ਇਸ ਰਸਤੇ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਨੂੰ ਪ੍ਰਵਾਨਗੀ ਦਿੱਤੀ ਸੀ, ਜਿਸ ਦੀ ਅੱਜ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਰਸਤੇ ਨੂੰ ਖੂਬਸੂਰਤ ਤਰੀਕੇ ਨਾਲ ਤਿਆਰ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਗਿਆ ਹੈ। ਰਸਤੇ ਵਿਚ ਪੈਦਲ ਚੱਲਣ ਲਈ ਵਿਸ਼ੇਸ਼ ਜਗ੍ਹਾ ਤਿਆਰ ਕਰਨ ਦੇ ਨਾਲ-ਨਾਲ ਕੁਦਰਤੀ ਵਾਤਾਵਰਣ ਲਈ ਦਰੱਖ਼ਤ ਵੀ ਲਗਾਏ ਜਾਣਗੇ। ਉਨ੍ਹਾਂ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਇਹ ਕਾਰਜ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਵੀ ਸੇਵਾ ਕਾਰਜਾਂ ਵਿਚ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਪ੍ਰੇਰਣਾ ਕੀਤੀ। ਇਸੇ ਦੌਰਾਨ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵੱਲੋਂ ਕੀਤੇ ਫੈਸਲੇ ਅਨੁਸਾਰ ਸੰਗਤਾਂ ਦੀ ਸਹੂਲਤ ਲਈ ਇਹ ਰਸਤਾ ਜਲਦ ਤਿਆਰ ਕੀਤਾ ਜਾਵੇਗਾ। ਉਨ੍ਹਾਂ ਇਸ ਕਾਰਜ ਦੀ ਸੇਵਾ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪ੍ਰਬੰਧ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ।
ਇਹ ਵੀ ਪੜ੍ਹੋ 👉 Punjab News : ਪੰਜਾਬ ਭਰ ਵਿੱਚ ਲਗਾਈ ਗਈ ਰਾਸ਼ਟਰੀ ਲੋਕ ਅਦਾਲਤ ; 399 ਲੋਕ ਅਦਾਲਤ ਬੈਂਚਾਂ ਦਾ ਕੀਤਾ ਗਿਆ ਗਠਨ
ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਸੁਖਵਿੰਦਰ ਸਿੰਘ ਭੁਰੀਵਾਲੇ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਅਜ਼ਾਦਦੀਪ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਜਸਪਾਲ ਸਿੰਘ ਢੱਡੇ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਐਕਸੀਅਨ ਸ. ਜਤਿੰਦਰਪਾਲ ਸਿੰਘ, ਸ. ਸੁਖਜਿੰਦਰ ਸਿੰਘ, ਆਰਕੀਟੈਕਟ ਸ. ਬਲਜੀਤ ਸਿੰਘ ਜਲੰਧਰ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਬਾਬਾ ਸੋਹਣ ਸਿੰਘ, ਬਾਬਾ ਜੋਧਵੀਰ ਸਿੰਘ, ਬਾਬਾ ਕਰਨ ਸਿੰਘ, ਬਾਬਾ ਨਾਜਰ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਯਾਦਵਿੰਦਰ ਸਿੰਘ, ਬਾਬਾ ਮਨਜੀਤ ਸਿੰਘ, ਬਾਬਾ ਸੁਖਵਿੰਦਰ ਸਿੰਘ ਸੁੱਖ ਸੁਲਤਾਨਵਿੰਡ, ਸ. ਸ਼ਮਸ਼ੇਰ ਸਿੰਘ ਜੇਈ, ਸ. ਹਰਪ੍ਰੀਤ ਸਿੰਘ, ਸ. ਪਰਜੀਤ ਸਿੰਘ ਤੇ ਹੋਰ ਮੌਜੂਦ ਸਨ।
ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ
ਸੰਪਰਕ ਨੰ: 81968-00236
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




