ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਨਾਲ ਸਬੰਧਤ ਸਾਰੇ ਐਸ.ਜੀ.ਪੀ.ਸੀ ਮੈਂਬਰਾਂ ਦੀ ਮੀਟਿੰਗ 21 ਜਨਵਰੀ ਨੂੰ ਚੰਡੀਗੜ੍ਹ ਵਿਖੇ ਬੁਲਾਈ।

Date:

spot_img

👉ਐਸ.ਜੀ.ਪੀ.ਸੀ ਦੀਆਂ ਵੋਟਰ ਲਿਸਟਾਂ ਵਿੱਚ ਹੋ ਰਹੀਆਂ ਧਾਂਦਲੀਆਂ ਨੂੰ ਰੋਕਣ ਲਈ ਗੰਭੀਰ ਵਿਚਾਰ ਵਟਾਂਦਰੇ ਕੀਤੇ ਜਾਣਗੇ : ਡਾ. ਚੀਮਾ।
👉ਬਲਵਿੰਦਰ ਸਿੰਘ ਭੁੂੰਦੜ ਕਰਨਗੇ ਮੀਟਿੰਗ ਦੀ ਪ੍ਰਧਾਨਗੀ।
👉ਹਰਜਿੰਦਰ ਸਿੰਘ ਧਾਮੀ ਅਤੇ ਸ. ਸੁਖਬੀਰ ਸਿੰਘ ਬਾਦਲ ਵੀ ਉਚੇਚੇ ਤੌਰ ਤੋ ਮੀਟਿੰਗ ਵਿੱਚ ਸ਼ਾਮਲ ਹੋਣਗੇ।
ਚੰਡੀਗੜ੍ਹ 17 ਜਨਵਰੀ- ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਭਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਰ ਸੁੂਚੀਆਂ ਵਿੱਚ ਵੱਡੇ ਪੱਧਰ ਤੇ ਗੈਰ ਸਿੱਖਾਂ ਅਤੇ ਹੋਰ ਜਾਅਲੀ ਵੋਟਾਂ ਦੇ ਦਰਜ ਹੋਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਇਆ ਪਾਰਟੀ ਨਾਲ ਸਬੰਧਤ ਸਾਰੇ ਐਸ.ਜੀ.ਪੀ.ਸੀ ਮੈਂਬਰ ਸਹਿਬਾਨਾਂ ਦੀ ਇੱਕ ਐਮਰਜੈਂਸੀ ਮੀਟਿੰਗ 21 ਜਨਵਰੀ ਨੂੰ ਬਾਅਦ ਦੁਪਿਹਰ 1.30 ਵਜੇ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਬੁਲਾ ਲਈ ਹੈ।

ਇਹ ਵੀ ਪੜ੍ਹੋ ਦੁਖ਼ਦਾਈ ਖ਼ਬਰ: ਸੜਕ ਹਾਦਸੇ ’ਚ ਜਖ਼ਮੀ ਹੋਏ ਕੋਠਾਗੁਰੂ ਦੇ ਇੱਕ ਹੋਰ ਕਿਸਾਨ ਦੀ ਹੋਈ ਮੌ+ਤ

ਇਸ ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ ਅਤੇ ਇਸ ਵਿੱਚ ਪਾਰਲੀਮੈਂਟਰੀ ਬੋਰਡ ਦੇ ਸਾਰੇ ਮੈਂਬਰ ਸਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਚੇਚੇ ਤੌਰ ਤੇ ਸ਼ਾਮਲ ਹੋਣਗੇ।ਅੱਜ ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਭਰ ਤੋਂ ਜੋ ਰਿਪੋਰਟਾਂ ਆ ਰਹੀਆਂ ਹਨ ਉਸ ਅਨੁਸਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੁਕਮਾਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਰ ਲਿਸਟਾਂ ਵਿੱਚ ਬਹੁਤ ਵੱਡੇ ਪੱਧਰ ਤੇ ਧਾਂਦਲੀਆਂ ਦੀਆਂ ਖਬਰਾਂ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 53ਵੇਂ ਦਿਨ ’ਚ ਦਾਖ਼ਲ, 20 ਕਿਲੋਂ ਵਜ਼ਨ ਘਟਿਆ

ਉਹਨਾਂ ਕਿਹਾ ਕਿ ਜੋ ਵੋਟਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰਾਂ ਵੱਲੋਂ ਜਮਾ ਕਰਵਾਈਆਂ ਗਈਆਂ ਸਨ ਉਹ ਵੋਟਰ ਸੂਚੀਆਂ ਵਿਚੋਂ ਗਾਇਬ ਹਨ ਅਤੇ ਇਸਦੀ ਜਗਾ ਬਿਨਾਂ ‘‘ਸਿੰਘ’’ ਅਤੇ ‘‘ਕੌਰ’’ ਤੋਂ ਫਰਜੀ ਵੋਟਾਂ ਬਿਨਾਂ ਕਿਸੇ ਫੋਟੋ ਦੇ ਵੱਡੇ ਪੱਧਰ ਤੇ ਦਰਜ ਕੀਤੀਆਂ ਗਈਆਂ ਹਨ।ਉਹਨਾਂ ਕਿਹਾ ਕਿ 23 ਜਨਵਰੀ ਨੂੰ ਦਾਅਵੇ ਅਤੇ ਇਤਰਾਜ ਦੀ ਅੰਤਿਮ ਮਿਤੀ ਹੋਣ ਕਰਕੇ ਪਾਰਟੀ ਸਾਰੇ ਪੰਜਾਬ ਦੇ ਕੇਸ ਨੂੰ ਇਕੱਠਾ ਕਰਕੇ ਗੁਰਦੁਆਰਾ ਚੋਣ ਕਮਿਸ਼ਨ ਕੋਲ ਸਬੂਤਾਂ ਸਹਿਤ ਉਠਾ ਕੇ ਬਣੀਆਂ ਗਲਤ ਵੋਟਾਂ ਰੱਦ ਕਰਵਾਏਗੀ। ਉਹਨਾਂ ਪਾਰਟੀ ਨਾਲ ਸਬੰਧਤ ਸਾਰੇ ਐਸ.ਜੀ.ਪੀ.ਸੀ ਦੇ ਮੈਬਰ ਸਹਿਬਾਨਾਂ ਨੂੰ ਆਪੋ-ਆਪਣੇ ਹਲਕੇ ਦੀਆਂ ਵੋਟਰ ਸੂੁਚੀਆਂ ਚੈਕ ਕਰਕੇ ਗੜਬੜ ਵਾਲੀਆਂ ਵੋਟਾਂ ਦੀ ਤਫਸੀਲ ਨਾਲ ਲੈ ਕੇ ਆਉਣ ਦੀ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

spot_img
spot_img

Share post:

Popular

More like this
Related

ਪਤਨੀ ਤੇ ਧੀ ਦਾ ਜਾਇਦਾਦ ’ਚ ਕਿੰਨਾ ਹੱਕ? ਵਸੀਅਤ ਬਣਾਉਣ ਤੋਂ ਪਹਿਲਾਂ ਜਾਣ ਲਓ ਜਾਇਦਾਦ ਦੇ ਕਾਨੂੰਨ

ਨਿਊਜ਼ ਡੈਸਕ :  ਜਾਇਦਾਦ ਕਰੋੜਾਂ ਦੀ ਹੋਵੇ ਜਾਂ ਲੱਖਾਂ...

Amit Shah ਦੇ ਟਵੀਟ ‘ਤੇ CM Bhagwant Mann ਤੇ Arvind Kejriwal ਦਾ ਮੋੜਵਾਂ ਜਵਾਬ

Chandigarh News: ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ(Amit Shah)...

 Whatsapp ਦਾ ਨਵਾਂ ਗੈਸਟ ਕਾਲ ਫੀਚਰ ਹੋਇਆ ਸ਼ੁਰੂ! ਬਿਨਾਂ Whatsapp ਖਾਤੇ ਦੇ ਵੀ Audio ਤੇ Video Call

ਨਿਊਜ਼ ਡੈਸਕ : ਦੋਸਤਾਂ ਜਾਂ ਰਿਸ਼ਤੇਦਾਰਾਂ ਨਾਲ ਵੀਡੀਓ ਕਾਲ...