Tuesday, February 3, 2026

ਸ਼੍ਰੋਮਣੀ ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਭਲਕੇ 31 ਜਨਵਰੀ ਨੂੰ ਮੀਟਿੰਗ ਸੱਦੀ

Date:

spot_img

👉ਮੀਟਿੰਗ’ਚ ਡਾ.ਬੀ ਆਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ’ਤੇ ਚਰਚਾ ਅਤੇ ਚਲ ਰਹੀ ਭਰਤੀ ਦੀ ਸਮੀਖਿਆ ਕੀਤੀ ਜਾਵੇਗੀ: ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 30 ਜਨਵਰੀ: ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਭਲਕੇ 31 ਜਨਵਰੀ ਨੂੰ ਸੱਦੀ ਹੈ ਜਿਸ ਵਿਚ ਅੰਮ੍ਰਿਤਸਰ ਵਿਖੇ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਬੇਅਦਬੀ ਦੀ ਘਟਨਾ ’ਤੇ ਚਰਚਾ ਕੀਤੀ ਜਾਵੇਗੀ ਅਤੇ ਨਾਲ ਹੀ ਪਾਰਟੀ ਦੀ ਚਲ ਰਹੀ ਮੈਂਬਰਸ਼ਿਪ ਭਰਤੀ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ।ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਚ ਹੋਵੇਗੀ ਜਿਸਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਕਰਨਗੇ।

ਇਹ ਵੀ ਪੜ੍ਹੋ  ਗਵਰਨਰ ਵੱਲੋਂ ਸ਼ਹੀਦੀ ਦਿਵਸ ‘ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ

ਹੋਰ ਵੇਰਵੇ ਸਾਂਝੇ ਕਰਦਿਆਂ ਡਾ. ਚੀਮਾ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਇਕ ਸੋਚੀ ਸਮਝਦੀ ਤੇ ਡੂੰਘੀ ਸਾਜ਼ਿਸ਼ ਦਾ ਨਤੀਜਾ ਹੈ ਜਿਸਦਾ ਮਕਸਦ ਸੂਬੇ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਖ਼ਤਮ ਕਰਨਾ ਹੈ। ਉਹਨਾਂ ਕਿਹਾ ਕਿ ਇਸ ਸਾਜ਼ਿਸ਼ ਨੂੰ ਬੇਨਕਾਬ ਕਰਨ ਦੀ ਥਾਂ ਆਮ ਆਦਮੀ ਪਾਰਟੀ ਸਰਕਾਰ ਸਾਰੀ ਘਟਨਾ ’ਤੇ ਪਰਦਾ ਪਾਉਣ ਤੇ ਇਸਨੂੰ ਛੁਟਿਆਉਣ ਦਾ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਵਰਕਿੰਗ ਕਮੇਟੀ ਪਾਰਟੀ ਦੀ ਰਣਨੀਤੀ ਤੈਅ ਕਰੇਗੀ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਮਾਮਲੇ ਦੀ ਪਾਰਦਰਸ਼ਤਾ ਨਾਲ ਜਾਂਚ ਹੋਵੇ।ਡਾ. ਚੀਮਾ ਨੇ ਦੱਸਿਆ ਕਿ ਮੀਟਿੰਗ ਵਿਚ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਦੀ ਸਮੀਖਿਆ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਖੇਤ ਮਜ਼ਦੂਰ ਮੰਗਾਂ ਤੇ ਸਰਕਾਰੀ ਗਰੰਟੀਆਂ ਨੂੰ ਲਾਗੂ ਕਰਾਉਣ ਲਈ ਮਜ਼ਦੂਰਾਂ ਲਾਇਆ ਧਰਨਾ

ਮੀਟਿੰਗ ਵਿਚ ਮੈਂਬਰਸ਼ਿਪ ਭਰਤੀ ਲਈ ਪਰਚੀ ਕਾਪੀਆਂ ਵੰਡਣ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਪਾਰਟੀ ਆਬਜਵਰ਼ਰਾਂ ਤੋਂ ਫੀਡ ਬੈਕ ਲਈ ਜਾਵੇਗੀ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵਰਕਿੰਗ ਕਮੇਟੀ ਸ਼੍ਰੋਮਣੀ ਕਮੇਟੀ ਚੋਣਾਂ ਲਈ ਰਜਿਸਟਰ ਕੀਤੀਆਂ ਜਾਅਲੀ ਵੋਟਾਂ ਕਟਵਾਉਣ ਦੇ ਤਰੀਕਿਆਂ ’ਤੇ ਚਰਚਾ ਕਰੇਗੀ। ਉਹਨਾਂ ਕਿਹਾ ਕਿ ਇਸ ਵਿਚ ਸੂਬੇ ਵਿਚ ਕਾਨੂੰਨ ਹੀਣਤਾ ਤੇ ਮੁੱਖ ਮੰਤਰੀ ਵੱਲੋਂ ਆਪਣੇ ਫਰਜ਼ ਨਿਭਾਉਣ ਤੋ ਟਾਲਾ ਵਟਣ ਸਮੇਤ ਸੂਬੇ ਦੇ ਸਿਆਸੀ ਹਾਲਾਤਾਂ ’ਤੇ ਚਰਚਾ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda Police ‘ਚ ਵੱਡੀ ਰੱਦੋਬਦਲ; ਡੇਢ ਦਰਜ਼ਨ SHO ਅਤੇ ਚੌਂਕੀ ਇੰਚਾਰਜ਼ ਬਦਲੇ, ਦੇਖੋ ਲਿਸਟ

Bathinda News: Bathinda Police;ਪਿਛਲੇ ਦਿਨੀਂ ਬਠਿੰਡਾ 'ਚ ਬਦਲ ਕੇ...

ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਅੰਦੋਲਨ ਹੈ: ਨਾਇਬ ਸਿੰਘ ਸੈਣੀ

👉ਦਿਵਿਆਂਗ ਖਿਡਾਰੀਆਂ ਲਈ ਹਰਿਆਣਾ ਵਿੱਚ ਬਣੇਗਾ ਵਿਸ਼ੇਸ਼ ਸਟੇਡੀਅਮ, ਮੁੱਖ...