ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜਿਮਨੀ ਚੋਣਾਂ, ਮੀਟਿੰਗ ਵਿੱਚ ਹੋਇਆ ਫੈਸਲਾ

0
7
73 Views

ਚੰਡੀਗੜ੍ਹ, 24 ਅਕਤੂਬਰ: ਆਗਾਮੀ 13 ਨਵੰਬਰ ਨੂੰ ਹੋਣ ਜਾ ਰਹੀਆਂ ਜਿਮਨੀ ਚੋਣਾਂ ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ। ਇਹ ਫੈਸਲਾ ਅੱਜ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਸੱਦੀ ਗਈ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਹਗਾਮੀ ਮੀਟਿੰਗ ਵਿੱਚ ਲਿਆ ਗਿਆ ।ਇਸ ਫੈਸਲੇ ਦੀ ਜਾਣਕਾਰੀ ਦਿੰਦਿਆ ਪਾਰਟੀ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਤੇ ਪੰਥਕ ਹਿੱਤਾਂ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ

ਇਹ ਵੀ ਪੜ੍ਹੋ: ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ

ਉਹਨਾਂ ਕਿਹਾ ਕਿ ਬੇਸ਼ੱਕ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ ਪਰੰਤੂ ਉਹਨਾਂ ਨੇ ਵੀ ਇਹ ਸਾਰੀ ਜਿੰਮੇਵਾਰੀ ਬਤੌਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਚੁੱਕੀ ਸੀ। ਜਿਸ ਦੇ ਚਲਦੇ ਪਾਰਟੀ ਨੇ ਇਹ ਫੈਸਲਾ ਲਿਆ ਹੈ ਕਿ ਵੱਡੇ ਹਿੱਤਾਂ ਨੂੰ ਮੁੱਖ ਰੱਖਦਿਆਂ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਨੂੰ ਬਣਾਈ ਰੱਖਣ ਦੇ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਇਹਨਾਂ ਜਿਮਨੀ ਚੋਣਾਂ ਵਿੱਚ ਹਿੱਸਾ ਨਹੀਂ ਲੈਣਾ ਚਾਹੀਦਾ।

 

LEAVE A REPLY

Please enter your comment!
Please enter your name here