Monday, April 27, 2026
spot_img
spot_img

ਭਾਜਪਾ ਉਮੀਦਵਾਰ ਦੀ ਹਮਾਇਤ ਕਰਨ ਵਾਲੀ ਸ਼੍ਰੋਮਣੀ ਕਮੇਟੀ ਮੈਂਬਰ ਨੂੰ ਅਕਾਲੀ ਦਲ ਨੇ ਕੱਢਿਆ

Date:

spot_img

ਚੰਡੀਗੜ੍ਹ, 8 ਮਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਦਸਿਆ ਕਿ ਉਕਤ ਬੀਬੀ ਵੱਲੋਂ ਭਾਜਪਾ ਉਮੀਦਵਾਰ ਸੰਜੇ ਟੰਡਨ ਦੀ ਹਮਾਇਤ ਕੀਤੀ ਜਾ ਰਹੀ ਸੀ।ਸਕੱਤਰ ਜਨਰਲ ਨੇ ਕਿਹਾ ਕਿ ਉਹਨਾਂ ਨੂੰ ਬੀਬੀ ਹਰਜਿੰਦਰ ਕੌਰ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਵੀਡੀਓ ਸਬੂਤ ਮਿਲਿਆ ਸੀ।

ਦੁਬਈ ਵਿਖੇ ਸ਼ਾਨਦਾਰ ਪ੍ਰਦਰਸ਼ਨ ਨਾਲ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਐਥਲੀਟ ਟਿਵੰਕਲ ਚੌਧਰੀ ਏਸ਼ੀਆ ਦੀ ਦੂਜੇ ਨੰਬਰ ਦੀ ਖਿਡਾਰਣ ਬਣੀ

ਸ: ਭੂੰਦੜ ਨੇ ਸਪਸ਼ਟ ਕੀਤਾ ਕਿ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਪਾਰਟੀ ਦੀ ਚੰਡੀਗੜ੍ਹ ਇਕਾਈ ਦੇ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਲਿਆ ਗਿਆ ਹੈ।ਅਕਾਲੀ ਆਗੂ ਨੇ ਚੰਡੀਗੜ੍ਹ ਇਕਾਈ ਵੱਲੋਂ ਇਕਜੁੱਟ ਰਹਿ ਕੇ ਅਕਾਲੀ ਦਲ ਨਾਲ ਡਟੇ ਰਹਿਣ ਦੀ ਵੀ ਸ਼ਲਾਘਾ ਕੀਤੀ । ਦੱਸਣਾ ਬਣਦਾ ਹੈ ਕਿ ਦੋ ਦਿਨ ਪਹਿਲਾਂ ਚੰਡੀਗੜ੍ਹ ਤੋਂ ਸ਼੍ਰੌਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਅਕਾਲੀ ਦਲ ਛੱਡਣ ਦਾ ਐਲਾਨ ਕਰਦਿਆਂ ਚੋਣ ਲੜਣ ਤੋਂ ਵੀ ਇੰਨਕਾਰ ਕਰ ਦਿੱਤਾ ਸੀ।

Share post:

spot_img

Popular

More like this
Related