Amritsar News:ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 13 ਲੱਖ 44 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼ਰੋਮਣੀ ਕਮੇਟੀ ਵੱਲੋਂ ਇਹ ਰਾਸ਼ੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਰਾਏਪੁਰ ਅਤੇ ਛੱਤੀਸਗੜ੍ਹ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ 111 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ। ਜ਼ਿਕਰਯੋਗ ਹੈ ਕਿ ਸ਼ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਸਕੂਲ ਫੀਸਾਂ ਭਰਨ ਦਾ ਫੈਸਲਾ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਮੁੜ ਵਿਗੜੀ, ਸੱਦੀ ਮੀਟਿੰਗ
ਇਸੇ ਤਹਿਤ ਸ਼ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਨੂੰ ਇਹ ਫੀਸਾਂ ਭੇਜੀਆਂ ਗਈਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼ਰੋਮਣੀ ਕਮੇਟੀ ਵੱਲੋਂ ਰਾਏਪੁਰ ਤੇ ਛੱਤੀਸਗੜ੍ਹ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ ਜਾ ਕੇ ਇਥੇ ਪੜ੍ਹ ਰਹੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਤੇ ਕਾਲਜਾਂ ਨੂੰ ਸੌਂਪੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਨਾਲ ਇੰਚਾਰਜ ਗੁਰਮੀਤ ਸਿੰਘ ਸ਼ੈਣੀ ਤੇ ਗੁਰਦੁਆਰਾ ਇੰਸਪੈਕਟਰ ਸ. ਮੋਹਨਦੀਪ ਸਿੰਘ ਵੀ ਮੌਜੂਦ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਸ਼ਰੋਮਣੀ ਕਮੇਟੀ ਨੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 13 ਲੱਖ 44 ਹਜ਼ਾਰ ਰੁਪਏ"