Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪਟਿਆਲਾ

ਡੇਢ ਦਹਾਕੇ ਤੋਂ ਪਿੰਡ ਰੱਖੜਾ ਦੇ ਬੇਆਬਾਦ ਪਏ ਖੇਡ ਸਟੇਡੀਅਮ ਦੀ 60 ਲੱਖ ਰੁਪਏ ਨਾਲ ਬਦਲੇਗੀ ਨੁਹਾਰ-ਜੌੜਾਮਾਜਰਾ

15 Views

ਕੈਬਨਿਟ ਮੰਤਰੀ ਜੌੜਮਾਜਰਾ ਵੱਲੋਂ ਪਿੰਡ ਰੱਖੜਾ ਤੇ ਲੰਗੜੋਈ ਵਿਖੇ 1.15 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਪਟਿਆਲਾ, 22 ਸਤੰਬਰ:ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਦੋ ਅਹਿਮ ਪਿੰਡਾਂ ਰੱਖੜਾ ਤੇ ਲੰਗੜੋਈ ਵਿਖੇ 1 ਕਰੋੜ 15 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਨ੍ਹਾਂ ਕਿਸੇ ਰਾਜਸੀ ਵਿਤਕਰੇ ਤੋਂ ਪੰਜਾਬ ਦੇ ਭਲੇ ਤੇ ਸੂਬੇ ਦੇ ਵਡੇਰੇ ਹਿੱਤਾਂ ਲਈ ਲਗਾਤਾਰ ਕੰਮ ਕਰ ਰਹੀ ਹੈ।
ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਰੱਖੜਾ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਤਿਆਧੁਨਿਕ ਖੇਡ ਸਟੇਡੀਅਮ, 10 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਈਪਾਂ ਤੇ 5 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਕਰਵਾਏ ਜਾਣ ਵਾਲੇ ਕੰਮਾਂ ਦਾ ਵੀ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਉਨ੍ਹਾਂ ਨੇ ਪਿੰਡ ਲੰਗੜੋਈ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਤੋਂ ਖੜਵੰਜੇ ਵਾਲੀ ਸੜਕ ਅਤੇ ਇੰਟਰਲਾਕਿੰਗ ਟਾਈਲਾਂ ਲਗਾ ਕੇ ਫਿਰਨੀ ਪੱਕੀ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 70 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਉਨ੍ਹਾਂ ਕਿਹਾ ਕਿ ਉਹ ਇਸ ਤਰ੍ਹਾਂ ਵਿਕਾਸ ਕਾਰਜ ਕਰਵਾਉਣਗੇ ਕਿ ਪਿੰਡ ਵਾਸੀਆਂ ਨੂੰ ਅਗਲੀ ਵਾਰ ਕੋਈ ਗ੍ਰਾਂਟ ਮੰਗਣ ਦੀ ਲੋੜ ਨਹੀਂ ਪਵੇਗੀ।ਸੂਚਨਾ ਤੇ ਲੋਕ ਸੰਪਰਕ, ਖਨਣ ਤੇ ਭੂ-ਵਿਗਿਆਨ, ਜਲ ਸਰੋਤ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅਫ਼ਸੋਸ ਜਤਾਇਆ ਕਿ ਇਸ ਪਿੰਡ ਦਾ ਵਜ਼ੀਰ ਹੋਣ ਦੇ ਬਾਵਜੂਦ ਪਿਛਲੇ ਕਰੀਬ ਡੇਢ ਦਹਾਕੇ ਤੋਂ ਖੇਡ ਸਟੇਡੀਅਮ ਬੇਆਬਾਦ ਪਿਆ ਸੀ ਪਰ ਹੁਣ ਇਸਨੂੰ ਪਟਿਆਲਾ ਜ਼ਿਲ੍ਹੇ ਦਾ ਨੰਬਰ ਇਕ ਤੇ ਸਭ ਤੋਂ ਬਿਹਤਰ ਖੇਡ ਸਟੇਡੀਅਮ ਬਣਾਇਆ ਜਾਵੇਗਾ। ਇੱਥੇ ਵਾਲੀਵਾਲ, ਕ੍ਰਿਕਟ, ਫੁਟਬਾਲ ਸਮੇਤ ਹਰ ਖੇਡ ਦਾ ਮੈਦਾਨ ਹੋਵੇਗਾ ਸਗੋਂ ਪਿੰਡ ਵਾਸੀਆਂ ਲਈ ਸੈਰ ਕਰਨ ਵਾਸਤੇ ਟਰੈਕ ਵੀ ਬਣੇਗਾ।ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਸਾਡੇ ਨੌਜਵਾਨ ਨਸ਼ਿਆਂ ਤੋਂ ਦੂਰ ਰੱਖਿਆ ਜਾਵੇ, ਇਸ ਲਈ ਪਿੰਡ-ਪਿੰਡ ਖੇਡ ਸਟੇਡੀਅਮ ਬਣ ਰਹੇ ਹਨ ਜਿਸ ਕਰਕੇ ਸਾਡੇ ਨੌਜਵਾਨ ਖੇਡਾਂ ਨਾਲ ਤਾਂ ਜੁੜ ਹੀ ਰਹੇ ਹਨ, ਸਗੋਂ ਖੇਡ ਮੈਦਾਨਾਂ ਵਿੱਚ ਜਾ ਕੇ ਤਿਆਰੀ ਕਰਨ ਨਾਲ ਪੁਲਿਸ ਤੇ ਫ਼ੌਜ ਵਿੱਚ ਵੀ ਭਰਤੀ ਹੋ ਰਹੇ ਹਨ।

ਚੰਡੀਗੜ੍ਹ ਦੀ ਤਰਜ ਤੇ ਮੋਹਾਲੀ ਵਿਚ ਵੀ ਕੱਟਿਆ ਜਾਵੇਗਾ CCTV ਕੈਮਰੇ ਜ਼ਰੀਏ ਚਲਾਨ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕੀਤੇ ਫ਼ੈਸਲੇ ਮੁਤਾਬਕ ਹੁਣ ਪੁਲਿਸ ਦੀ ਭਰਤੀ ਹਰ ਸਾਲ ਬਿਨ੍ਹਾਂ ਕਿਸੇ ਸਿਫ਼ਾਰਸ਼ ਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ।ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਹਰੇਕ ਪਿੰਡ ਵਿੱਚ ਪੰਚਾਇਤੀ ਚੋਣਾਂ ਵਿੱਚ ਚੰਗੇ ਪੰਚਾਂ-ਸਰਪੰਚਾਂ ਦੀ ਚੋਣ ਕੀਤੀ ਜਾਵੇ ਅਤੇ ਜੇਕਰ ਹੋ ਸਕੇ ਤਾਂ ਹਰੇਕ ਪਿੰਡ ਵਿੱਚ ਸਰਵਸੰਮਤੀ ਹੀ ਕਰ ਲਈ ਜਾਵੇ। ਉਨ੍ਹਾਂ ਦੱਸਿਆ ਕਿ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਇਸ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨ ਨਹਿਰੀ ਪਾਣੀ ਦੀ ਵਰਤੋਂ ਵੱਧ ਤੋਂ ਵੱਧ ਕਰਨ।ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਤਰਲੋਚਨ ਸਿੰਘ ਰੱਖੜਾ, ਹਰਿੰਦਰ ਸਿੰਘ ਢਿੱਲੋਂ, ਨਾਜਰ ਸਿੰਘ, ਸੋਨੂ ਥਿੰਦ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ, ਪੰਚਾਇਤ ਵਿਭਾਗ ਤੋਂ ਗੁਰਮੁੱਖ ਸਿੰਘ, ਜੇ.ਈ. ਸੁਨੀਲ ਕੁਮਾਰ, ਸੁਰਿੰਦਰ ਸਿੰਘ ਤੇ ਅਸੋਕ ਕੁਮਾਰ ਅਤੇ ਪਿੰਡ ਵਾਸੀ ਵੱਡੀ ਗਿਣਤੀ ‘ਚ ਮੌਜੂਦ ਸਨ।ਫੋਟੋ ਕੈਪਸ਼ਨ-ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪਿੰਡ ਰੱਖੜਾ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਦੇ ਹੋਏ।

 

Related posts

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਹੋਣਗੀਆਂ ਪ੍ਰਾਈਵੇਟ ਹਸਪਤਾਲਾਂ ਦੇ ਬਰਾਬਰ ਸਹੂਲਤਾਂ

punjabusernewssite

ਪਾਵਰਕਾਮ ਦਾ ਐਸ.ਡੀ.ਓ. ਅਤੇ ਆਰ.ਏ. 30,000 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ

punjabusernewssite

ਜਿਹੜਾ ਵੀ ਪਾਰਟੀ ਚ ਖਰਾਬੀ ਕਰੇਗਾ, ਉਸਨੂੰ ਨੋਟਿਸ ਨਹੀਂ ਸਿੱਧਾ ਬਾਹਰ ਕੱਢਾਂਗੇ: ਰਾਜਾ ਵੜਿੰਗ

punjabusernewssite