ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਅਤੇ 44 ਮਿਉਂਸਪਲ ਕਮੇਟੀਆਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਸਤੇ ਦਸਤਾਵੇਜ਼ਾਂ ਦੀ ਸੂਚੀ ਜਾਰੀ

Date:

spot_img

ਚੰਡੀਗੜ੍ਹ, 5 ਦਸੰਬਰ :ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਲਦ ਹੀ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਤੇ ਪਟਿਆਲਾ ਅਤੇ 44 ਮਿਉਂਸਪਲ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਦਾ ਐਲਾਨ ਕੀਤਾ ਜਾਵੇਗਾ ਅਤੇ ਇਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਇਸ ਤੋਂ ਇਲਾਵਾ ਵੱਖ-ਵੱਖ ਨਗਰ ਪਾਲਿਕਾਵਾਂ ਅਤੇ ਨਿਗਮਾਂ ਦੇ ਵਾਰਡਾਂ ਦੀਆਂ ਕੁਝ ਜ਼ਿਮਨੀ ਚੋਣਾਂ ਵੀ ਕਰਵਾਈਆਂ ਜਾਣਗੀਆਂ।

ਇਹ ਵੀ ਪੜ੍ਹੋ ਸੁਖਬੀਰ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੋੜਾਂ ਨੂੰ ਪੁਲਿਸ ਨੇ ਕੀਤਾ ਅਦਾਲਤ ’ਚ ਪੇਸ਼

ਆਮ ਲੋਕਾਂ ਦੀ ਜਾਣਕਾਰੀ ਹਿੱਤ, ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਕੋਈ ਵੀ ਉਮੀਦਵਾਰ ਜੋ ਇਨ੍ਹਾਂ ਚੋਣਾਂ ਲਈ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਫਾਰਮ 20 ਵਿੱਚ ਨਾਮਜ਼ਦਗੀ ਪੱਤਰ ਅਤੇ ਹਲਫੀਆ ਬਿਆਨ (ਅਨੁਸੂਚੀ-II), ਮੁਕੰਮਲ ਜਾਣਕਾਰੀ ਸਮੇਤ, ਚੱਲ ਅਤੇ ਅਚੱਲ ਜਾਇਦਾਦ ਦੇ ਵੇਰਵੇ, ਅਦਾਲਤਾਂ ਵਿੱਚ ਲੰਬਿਤ ਕੇਸਾਂ ਦੇ ਵੇਰਵੇ (ਜੇ ਕੋਈ ਹੈ), ਵਿਦਿਅਕ ਯੋਗਤਾ, ਜਾਇਦਾਦ ਅਤੇ ਦੇਣਦਾਰੀਆਂ ਦੇ ਵੇਰਵੇ, ਓਥ ਕਮਿਸ਼ਨਰ ਪਹਿਲੇ ਦਰਜੇ ਦੇ ਕਾਰਜਕਾਰੀ ਮੈਜਿਸਟ੍ਰੇਟ ਜਾਂ ਨੋਟਰੀ ਪਬਲਿਕ ਤੋਂ ਪ੍ਰਮਾਣਿਤ ਅਤੇ ਐਸ.ਸੀ./ਬੀ.ਸੀ. ਸਰਟੀਫਿਕੇਟ (ਜੇ ਲਾਗੂ ਹੋਵੇ),

ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਨਾਰਕੋ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਇਸ ਤੋਂ ਇਲਾਵਾ ਜੇਕਰ ਪਾਰਟੀ ਟਿਕਟ ‘ਤੇ ਨਾਮਜ਼ਦ ਕੀਤਾ ਗਿਆ ਹੈ ਤਾਂ ਸਿਆਸੀ ਪਾਰਟੀ ਦੇ ਅਧਿਕਾਰਤ ਹਸਤਾਖਰਕਰਤਾ ਦੁਆਰਾ ਸਪਾਂਸਰਸ਼ਿਪ ਦਾ ਫਾਰਮ ਭਰਕੇ ਆਖਰੀ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ ਸਬੰਧਤ ਰਿਟਰਨਿੰਗ ਅਫਸਰ ਕੋਲ ਜਮਾਂ ਕਰਵਾਉਣਾ ਹੋਵੇਗਾ ।ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਫਾਰਮ, ਹਲਫੀਆ ਬਿਆਨ ਅਤੇ ਸਪਾਂਸਰਸ਼ਿਪ ਫਾਰਮ ਕਮਿਸ਼ਨ ਦੀ ਵੈੱਬਸਾਈਟ (https://sec.punjab.gov.in) ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ ਅਤੇ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਵੀ ਉਪਲਬਧ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group ਨਾਲ ਜੁੜੋਂ। https://chat.whatsapp.com/EK1btmLAghfLjBaUyZMcLK

spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Guru Kashi University ਦੇ ਨਿਊਜ਼ ਲੈਟਰ ਅਤੇ ਵਿਦਿਆਰਥੀ ਮੈਗਜ਼ੀਨ ਦੇ ਪੋਸਟਰ ਰੀਲੀਜ਼

Talwandi Sabo News: Guru Kashi University (ਗੁਰੂ ਕਾਸ਼ੀ ਯੂਨੀਵਰਸਿਟੀ)...