spot_img
spot_img

ਸੂਬਾ ਸਰਕਾਰ ਵੱਲੋਂ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਬਣਾਏ ਜਾ ਰਹੇ ਹਨ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਸਟੇਡੀਅਮ : ਸੁਖਵੀਰ ਸਿੰਘ ਮਾਈਸਰਖਾਨਾ

Date:

spot_img

👉ਵੱਖ ਵੱਖ ਪਿੰਡਾਂ ਵਿੱਚ ਖੇਡ ਸਟੇਡੀਅਮਾਂ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ
Maur Mandi News: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਤੋਂ ਇਲਾਵਾ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਤਹਿਤ, ਸੂਬੇ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ 3000 ਤੋਂ ਵੱਧ ਨਵੇਂ ਖੇਡ ਮੈਦਾਨ ਬਣਾਏ ਜਾ ਰਹੇ ਹਨ। ਇਹਨਾਂ ਸ਼ਬਦਾਂ ਨਾਲ ਪ੍ਰਗਟਾਵਾ ਵਿਧਾਇਕ ਮੌੜ ਸ. ਸੁਖਵੀਰ ਸਿੰਘ ਮਾਈਸਰਖਾਨਾ ਨੇ ਵੱਖ-ਵੱਖ ਪਿੰਡਾਂ ਵਿੱਚ ਬਣਾਏ ਜਾ ਰਹੇ ਖੇਡ ਮੈਦਾਨਾਂ ਦੇ ਕੰਮ ਦਾ ਨਿਰੀਖਣ ਕਰਨ ਮੌਕੇ ਕੀਤਾ।

ਇਹ ਵੀ ਪੜ੍ਹੋ  Bhagwant Mann Govt ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਇਸ ਦੌਰਾਨ ਵਿਧਾਇਕ ਸ. ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਡ ਮੈਦਾਨਾਂ ਦੇ ਕੰਮ ਨੂੰ ਜਲਦ ਤੋਂ ਜਲਦ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਇਹ ਖੇਡ ਮੈਦਾਨ ਨੌਜਵਾਨਾਂ ਨੂੰ ਸਪੁਰਦ ਕੀਤੇ ਜਾ ਸਕਣ।ਵਿਧਾਇਕ ਮੌੜ ਸ. ਸੁਖਵੀਰ ਸਿੰਘ ਮਾਈਸਰਖਾਨਾ ਨੇ ਅੱਜ ਪਿੰਡ ਕੋਟਲੀ ਖੁਰਦ ਵਿਖੇ 9.78 ਲੱਖ, ਕਮਾਲੂ ਵਿਖੇ 9.28 ਲੱਖ, ਬੁਰਜ 23.70 ਲੱਖ, ਸੰਦੋਹਾ 32.26, ਰਾਜਗੜ੍ਹ ਕੁਬੇ 23.35, ਮਾਨਸਾ ਕਲਾ 38.93, ਜੋਧਪੁਰ ਪਾਖਰ 20.54, ਭਾਈ ਬਖਤੌਰ 29.93, ਰਾਮਗੜ੍ਹ ਭੂੰਦੜ 13.15, ਕੋਟਭਾਰਾ 26.59, ਰਾਏਖਾਨਾ 54.56, ਗਹਿਰੀ ਬਾਰਾ ਸਿੰਘ 27.60, ਰਾਮਨਗਰ 53.33, ਕੁੱਤੀਵਾਲ ਕਲਾਂ 29.54, ਕੁੱਤੀਵਾਲ ਖੁਰਦ 23.79, ਥੰਮਣਗੜ੍ਹ 22.11 ਅਤੇ ਘੁੰਮਣ ਕਲਾਂ ਵਿਖੇ 43.67 ਲੱਖ ਦੀ ਲਾਗਤ ਨਾਲ ਬਣਾਏ ਜਾ ਰਹੇ ਖੇਡ ਮੈਦਾਨਾਂ ਦੇ ਕੰਮ ਦਾ ਨਿਰੀਖਣ ਕੀਤਾ।

ਇਹ ਵੀ ਪੜ੍ਹੋ  ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

ਉਹਨਾਂ ਆਪਣੇ ਦੌਰੇ ਦੌਰਾਨ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਤੰਦਰੁਸਤ ਬਣਾਉਣ ਦੇ ਨਾਲ ਨਾਲ ਵੱਧ ਤੋਂ ਵੱਧ ਖੇਡਾਂ ਨਾਲ ਜੋੜਨਾ ਹੈ। ਉਹਨਾਂ ਕਿਹਾ ਕਿ ਇਹ ਖੇਡ ਮੈਦਾਨ ਪਿੰਡ ਪੱਧਰ ‘ਤੇ ਖੇਡ ਸੱਭਿਆਚਾਰ ਨੂੰ ਵੀ ਉਤਸ਼ਾਹਿਤ ਕਰਨਗੇ।ਉਹਨਾਂ ਦੱਸਿਆ ਕਿ ਇਨ੍ਹਾਂ ਖੇਡ ਮੈਦਾਨਾਂ ਦੇ ਨਿਰਮਾਣ ਲਈ ਸੂਬਾ ਸਰਕਾਰ ਵੱਲੋਂ ਵਿਸ਼ਾਲ ਬਜਟ ਰੱਖਿਆ ਗਿਆ ਹੈ ਤਾਂ ਜੋ ਇਹਨਾਂ ਨੂੰ ਜਲਦ ਤੋਂ ਜਲਦ ਤਿਆਰ ਕਰਕੇ ਵੱਖ-ਵੱਖ ਖੇਡਾਂ ਖੇਡਣ ਲਈ ਨੌਜਵਾਨਾਂ ਦੇ ਸਪੁਰਦ ਕੀਤਾ ਜਾ ਸਕੇ।ਇਸ ਮੌਕੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਪਿੰਡਾਂ ਦੇ ਸਰਪੰਚ, ਪੰਚ, ਹੋਰ ਅਹੁਦੇਦਾਰਾਂ ਤੋਂ ਇਲਾਵਾ ਹੋਰ ਲੋਕ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

AAP ਨੇ ਹਲਕਾ ਬਠਿੰਡਾ ਦਿਹਾਤੀ ਤੋਂ Gopal Singh Kotfatta ਨੂੰ ਕੀਤਾ ਹਲਕਾ ਇੰਚਾਰਜ਼ ਨਿਯੁਕਤ

Bathinda News: Gopal Singh Kotfatta; ਪਿਛਲੇ ਕਾਫੀ ਸਮੇਂ ਤੋਂ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

👉ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ...