ਜ਼ਿਲ੍ਹੇ ਭਰ ਚ ਅੱਜ 13 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਕੀਤੀ ਗਈ ਸ਼ੁਰੂਆਤ
ਬਠਿੰਡਾ, 2 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਸਿਹਤ ਸਹੂਲਤਾਂ ਦੇਣ ਲਈ ਪੂਰੀ ਤਰ੍ਹਾ ਵਚਨਬੱਧ ਹੈ ਅਤੇ ਇਸਦੇ ਲਈ ਆਮ ਆਦਮੀ ਕਲੀਨਿਕ ਖ਼ੋਲੇ ਗਏ ਹਨ। ਇਹ ਦਾਅਵਾ ਅੱਜ ਜ਼ਿਲ੍ਹੇ ਵਿਚ 13 ਹੋਰ ਨਵੇਂ ਕਲੀਨਿਕਾਂ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਵੱਲੋਂ ਸਥਾਨਕ ਬੱਲਾ ਰਾਮ ਨਗਰ ਵਿਖੇ ਬਠਿੰਡਾ ਸ਼ਹਿਰ ਦੇ ਅੱਠਵੇਂ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਸ. ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਜਿੰਨ੍ਹਾਂ ਚ ਸਿਹਤ ਸਹੂਲਤਾਂ ਤੇ ਸਿੱਖਿਆ ਸ਼ਾਮਲ ਸਨ, ਆਮ ਲੋਕਾਂ ਨੂੰ ਮੁਹੱਈਆ ਕਰਵਾ ਰਹੀ ਹੈ।
ਐਡੋਵਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਰਾਜਪਾਲ ਪੰਜਾਬ ਨਾਲ ਕੀਤੀ ਮੁਲਾਕਾਤ
ਉਨ੍ਹਾਂ ਕਿਹਾ ਕਿ ਚੱਲ ਰਹੇ ਅਤੇ ਨਵੇਂ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੇ ਨਾਲ-ਨਾਲ ਸਿਵਲ ਹਸਪਤਾਲਾਂ ਵਿੱਚ ਵੀ ਨਵੀਆਂ ਆਧੁਨਿਕ ਮਸ਼ੀਨਾਂ ਅਤੇ ਹੋਰ ਸਿਹਤ ਸਹੂਲਤਾਂ ਸਬੰਧੀ ਸਮਾਨ ਉਪਲੱਬਧ ਕਰਵਾਇਆ ਜਾ ਰਿਹਾ ਹੈ ਤਾਂ ਕਿ ਆਮ ਲੋਕ ਸਰਕਾਰੀ ਹਸਪਤਾਲਾਂ ਵਿੱਚ ਵੀ ਆਪਣਾ ਇਲਾਜ ਵਧੀਆ ਤਰੀਕੇ ਨਾਲ ਕਰਵਾ ਸਕਣ। ਇਸ ਦੌਰਾਨ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਅੱਜ ਸਥਾਨਕ ਬੱਲਾ ਰਾਮ ਨਗਰ ਤੋਂ ਇਲਾਵਾ ਪਿੰਡ ਸਿੰਗੋ, ਕਲਾਲਵਾਲਾ, ਗਿਆਨਾ, ਕੋਟ ਬਖਤੂ, ਪਥਰਾਲਾ, ਰਾਮਨਗਰ, ਭਾਈ ਰੂਪਾ, ਐਸ.ਏ.ਡੀ. ਰਾਮਪੁਰਾ, ਖੇਮੂਆਣਾ, ਨਹੀਆਂਵਾਲਾ, ਸੇਮਾ ਅਤੇ ਭੁੱਚੋ ਵਿਖੇ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਇਸ ਮੌਕੇ ਚੇਅਰਮੈਨ ਨੀਲ ਗਰਗ, ਚੇਅਰਮੈਨ ਅਨਿਲ ਠਾਕੁਰ, ਚੈਅਰਮੈਨ ਅੰਮਿਤ ਲਾਲ ਅਗਰਵਾਲ, ਡਾਇਰੈਕਟਰ ਅਮਰਜੀਤ ਰਾਜਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
Share the post "ਸੂਬਾ ਸਰਕਾਰ ਆਮ ਲੋਕਾਂ ਦੇ ਘਰਾਂ ਨੇੜੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਜਗਰੂਪ ਗਿੱਲ"