ਸੂਬਾ ਸਰਕਾਰ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਕੇ ਬਣਾ ਰਹੀ ਹੈ ਸਮੇਂ ਦੇ ਹਾਣੀ:ਜਗਰੂਪ ਸਿੰਘ ਗਿੱਲ

0
82
+1

👉ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਾਘਾਟਨ
Bathinda News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ”ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾ ਕੇ ਸਮੇਂ ਦੇ ਹਾਣੀ ਬਣਾਇਆ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਲ ਰੋਡ ਵਿਖੇ ਸਿੱਖਿਆ ਕ੍ਰਾਤੀ ਦੇ ਮੱਦੇਨਜ਼ਰ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਚੇਅਰਮੈਨ, ਜ਼ਿਲ੍ਹਾ ਯੋਜ਼ਨਾ ਕਮੇਟੀ ਸ਼੍ਰੀ ਅੰਮ੍ਰਿਤਲਾਲ ਅਗਰਵਾਲ ਵਿਸ਼ੇਸ ਤੌਰ ਤੇ ਹਾਜ਼ਰ ਸਨ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਸਥਾਨਕ ਸਰਕਾਰੀ ਐਲਮੈਂਟਰੀ ਸਕੂਲ (ਲੜਕੀਆਂ) ਦੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ ਗਿਆ।

ਇਹ ਵੀ ਪੜ੍ਹੋ  ਬਠਿੰਡਾ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ:ਜਗਰੂਪ ਸਿੰਘ ਗਿੱਲ

ਇਸ ਮੌਕੇ ਜਗਰੂਪ ਸਿੰਘ ਗਿੱਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਵਿਚ ਨਿਵੇਕਲੀਆਂ ਪਹਿਲ ਕਦਮੀਆਂ ਤੋਂ ਇਲਾਵਾ ਨਸ਼ਿਆਂ ਖਿਲਾਫ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਜੰਗੀ ਪੱਧਰ ਤੇ ਜਾਰੀ ਹੈ, ਜਿਸ ਤਹਿਤ ਨਸ਼ਿਆਂ ਦੇ ਸੌਦਾਗਰਾਂ ਨੂੰ ਫੜ ਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ।ਇਸ ਪ੍ਰੋਗਰਾਮ ਦੌਰਾਨ ਜਗਰੂਪ ਸਿੰਘ ਗਿੱਲ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਥਾਨਕ ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਲ ਰੋਡ ਦੇ 2 ਕਮਰਿਆਂ ਲਈ 19.10 ਲੱਖ, 120 ਮੀਟਰ ਬਾਊਂਡਰੀ ਵਾਲ ਲਈ 6 ਲੱਖ ਰੁਪਏ, ਐਮ.ਐਲ.ਫੰਡ ਵਿੱਚੋਂ 4.40 ਲੱਖ, ਬਾਕਸਿੰਗ ਲਈ 3.10 ਲੱਖ ਤੋਂ ਇਲਾਵਾ ਚੇਅਰਮੈਨ ਜ਼ਿਲ੍ਹਾ ਯੋਜ਼ਨਾ ਕਮੇਟੀ ਵੱਲੋਂ ਸਕੂਲ ਦੇ ਬਾਸਕਟ ਬਾਲ ਗਰਾਉਂਡ ਲਈ 6 ਲੱਖ ਰੁਪਏ ਦਿੱਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦੇ 17 ਇੰਸਪੈਕਟਰਾਂ ਨੂੰ DSP ਵਜੋਂ ਮਿਲੀ ਤਰੱਕੀ, CM Mann ਨੇ ਪਦਉਨਤ ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਵਿਰੁਧ ਲਗਨ ਨਾਲ ਕੰਮ ਕਰਨ ਦਾ ਦਿੱਤਾ ਸੱਦਾ

ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ (ਲੜਕੀਆਂ) ਮਾਲ ਰੋਡ ਵਿਖੇ 24.57 ਲੱਖ ਰੁਪਏ ਨਾਲ ਤਿਆਰ ਕਰਵਾਏ ਗਏ 3 ਕਮਰਿਆਂ ਦਾ ਉਦਘਾਟਨ ਵੀ ਕੀਤਾ ਗਿਆ।ਇਸ ਦੌਰਾਨ ਸ. ਜਗਰੂਪ ਸਿੰਘ ਗਿੱਲ ਵੱਲੋਂ ਸਕੂਲ ਦੀਆਂ ਵਿਦਿਆਰਥਣਾਂ ਦੀਆਂ ਟੀਮਾਂ ਵੱਲੋਂ ਅਸਮਿਤਾ ਹਾਕੀ ਲੀਗ ਦੌਰਾਨ ਜੂਨੀਅਰ ਅਤੇ ਸਬ ਜੂਨੀਅਰ ਟੀਮਾਂ ਦੁਆਰਾ ਜਿੱਤੇ ਤਰਤੀਬਵਾਰ 2 ਲੱਖ ਰੁਪਏ ਅਤੇ 1.60 ਲੱਖ ਦੇ ਇਨਾਮਾਂ ਬਦਲੇ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਕੌਂਸਲਰ ਸ਼੍ਰੀ ਸੁਖਦੀਪ ਸਿੰਘ ਢਿੱਲੋਂ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਜਗਵੰਤ ਸਿੰਘ ਸਿੱਖਿਆ ਕੁਆਰਡੀਨੇਟਰ ਹਲਕਾ ਬਠਿੰਡਾ (ਸ਼ਹਿਰੀ), ਪ੍ਰਿੰਸੀਪਲ ਗੁਰਮੇਲ ਸਿੰਘ ਬਲਾਕ ਨੋਡਲ ਅਫ਼ਸਰ,ਮਨਪ੍ਰੀਤ ਕੌਰ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਹਰਜਿੰਦਰ ਸਿੰਘ, ਗੁਲਬਿੰਦਰ ਸਿੰਘ, ਪੂਨਮ, ਬੇਅੰਤ ਕੌਰ, ਸੰਦੀਪ ਸਿੰਘ, ਗੁਰਤੇਜ ਸਿੰਘ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here