ਸੂਬਾ ਸਰਕਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ : ਚੀਫ਼ ਵਿੱਪ ਬਲਜਿੰਦਰ ਕੌਰ

Date:

spot_img

ਸੇਖਪੁਰਾ (ਬਠਿੰਡਾ), 16 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕੰਮ ਕਰਦੇ ਹੋਏ ਸਮੂਹ ਜ਼ਿਲ੍ਹਾਂ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਹਨ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤਹਿ ਸਮੇਂ ਅਨੁਸਾਰ ਨਿਪਟਾਰਾ ਕਰਨਾ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਤਲਵੰਡੀ ਸਾਬੋ ਚੀਫ ਵਿੱਪ ਸ਼੍ਰੀਮਤੀ ਬਲਜਿੰਦਰ ਕੌਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਸੇਖਪੁਰਾ ਵਿਖੇ ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕੀਤਾ।

ਸੁਖਬੀਰ ਬਾਦਲ ਨੇ ਕੀਤਾ ਐਲਾਨ, ਇੱਕ ਨਿਮਾਣੇ ਸਿੱਖ ਵਜੋਂ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਵਾਂਗਾ ਪੇਸ਼

ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਲਤੀਫ ਅਹਿਮਦ ਤੇ ਐਸਡੀਐਮ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਚੀਫ ਵਿੱਪ ਨੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਨੂੰ “ਨਿਵੇਕਲੀ ਪਹਿਲਕਦਮੀ”ਦੱਸਦਿਆਂ ਕਿਹਾ ਕਿ ਇਸ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ, ਇਸ ਨਾਲ ਆਮ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ।

ਜਲ ਤੋਪਾਂ ਦਾ ਮੁੂੰਹ ਮੋੜਣ ਵਾਲੇ ਨਵਦੀਪ ਜਲਵੇੜਾ ਨੂੰ ਹਾਈਕੋਰਟ ਨੇ ਦਿੱਤੀ ਜਮਾਨਤ

ਇਸ ਦੌਰਾਨ ਪਿੰਡ ਸ਼ੇਖੁਪੁਰਾ ਤੋਂ ਇਲਾਵਾ ਫ਼ਤਿਹਗੜ੍ਹ ਨੋ ਆਬਾਦ, ਜਗਾ ਰਾਮ ਤੀਰਥ, ਭਗਵਾਨਪੁਰਾ, ਲੇਲੇਵਾਲ, ਨੱਤ ਅਤੇ ਗੁਰੂਸਰ ਜਗਾ ਆਦਿ ਪਿੰਡਾਂ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ’ਚ ਜ਼ਿਆਦਾਤਰ ਮਾਲ ਵਿਭਾਗ, ਸਿੰਚਾਈ, ਬਿਜਲੀ, ਪੁਲਿਸ ਵਿਭਾਗ ਤੋਂ ਇਲਾਵਾ ਸ਼ਗਨ ਸਕੀਮ, ਵਿਕਾਸ ਕਾਰਜਾਂ, ਪੀਣ ਵਾਲੇ ਪਾਣੀ, ਗੰਦੇ ਪਾਣੀ ਦੀ ਨਿਕਾਸੀ ਨਾਲ ਸਬੰਧਤ ਸਮੱਸਿਆਵਾਂ ਸਨ। ਇਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।ਇਸ ਮੌਕੇ ਤਹਿਸੀਲਦਾਰ ਤਲਵੰਡੀ ਸਾਬੋ ਗੁਰਵਿੰਦਰ ਕੌਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੋਂ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

spot_img
spot_img

Share post:

Popular

More like this
Related

ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾਂ ਬਿਆਨ ਆਇਆ ਸਾਹਮਣੇ…

👉ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਲਿਆ ਆਸ਼ੀਰਵਾਦ, ਨਫ਼ਰਤ ਦੀ...

ਲਾਲਚ ਬੁਰੀ ਬਲਾ ਹੈ; ਦੂਜੀ ਵਾਰ ਹਸਪਤਾਲ ‘ਚ ਚੋਰੀ ਕਰਨ ਆਇਆ ਕਾਬੂ

Bathinda News : ਪੰਜਾਬੀ ਦੀ ਇੱਕ ਕਹਾਵਤ ਹੈ ਕਿ...

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...