ਸ੍ਰੀ ਅੰਮ੍ਰਿਤਸਰ ਸਾਹਿਬ, 4 ਦਸੰਬਰ: Attack on Sukhbir Badal :ਬੁੱਧਵਾਰ ਸਵੇਰ ਸ੍ਰੀ ਦਰਬਾਰ ਸਾਹਿਬ ਦੇ ਘੰਟਾ ਘਰ ਗੇਟ ਅੱਗੇ ਸੇਵਾ ਨਿਭਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਹੋਏ ਜਾਨਲੇਵਾ ਹਮਲੇ ‘ਤੇ ਹੁਣ ਤਖਤ ਸਾਹਿਬਾਨ ਦੇ ਜਥੇਦਾਰਾਂ ਦੇ ਵੀ ਬਿਆਨ ਸਾਹਮਣੇ ਆਏ ਹਨ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਅਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਸੰਬੰਧ ਵਿੱਚ ਜਾਰੀ ਕੀਤੀਆਂ ਵੀਡੀਓਜ ਦੇ ਵਿੱਚ ਇਸ ਹਮਲੇ ਦੀ ਨਿੰਦਿਆ ਕਰਦਿਆਂ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਹਨਾਂ ਕਿਹਾ ਇਹ ਕਾਰਾ ਅਤੀਨਿੰਦਣਯੋਗ ਹੈ ਕਿ ਗੁਰੂ ਘਰ ਦੀ ਸੇਵਾ ਕਰ ਰਹੇ ਸੇਵਾਦਾਰ ਉੱਪਰ ਹਮਲਾ ਕੀਤਾ ਜਾਵੇ ਜੋ ਕਿ ਕੋਈ ਵੀ ਸਿੱਖ ਬਰਦਾਸ਼ਤ ਨਹੀਂ ਕਰੇਗਾ।
ਇਹ ਵੀ ਪੜ੍ਹੋ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੱਲੋਂ ਨਿਖੇਧੀ
ਦੋਨੋਂ ਜਥੇਦਾਰ ਸਾਹਿਬਾਨ ਵੱਲੋਂ ਜਾਰੀ ਕੀਤੀ ਵੀਡੀਓਜ ਹੇਠਾਂ ਦਿੱਤੀਆਂ ਹੋਈਆਂ ਹਨ।
Share the post "Attack on Sukhbir Badal : ਤਖਤ ਸਾਹਿਬਾਨ ਦੇ ਜਥੇਦਾਰਾਂ ਦੇ ਬਿਆਨ ਆਏ ਸਾਹਮਣੇ"